August 17, 2026

Justice News

ਅਵਾਮ ਦੀ ਆਵਾਜ਼

ਮੋਗਾ ਵਿੱਚ ਖੁੱਲ੍ਹੀ ਪੰਜਾਬ ਦੀ ਸਭ ਤੋਂ ਵੱਡੀ ਅਤੇ ਆਧੁਨਿਕ ਮਸ਼ੀਨਾਂ ਨਾਲ ਲੈਸ ਸਰਕਾਰੀ ਜਿੰਮ

ਮੋਗਾ  (   ਮਨਪ੍ਰੀਤ ਸਿੰਘ /ਗੁਰਜੀਤ ਸੰਧੂ  )

            ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਹੋ ਰਹੀਆਂ ਜੰਗੀ ਪੱਧਰ ਤੇ ਕਾਰਵਾਈਆਂ ਨੂੰ ਵੇਖ ਕੇ ਹੁਣ ਪਿੰਡਾਂ ਦੀਆਂ ਪੰਚਾਇਤਾਂ, ਸ਼ਹਿਰਾਂ ਦੇ ਵਾਰਡ ਵਾਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਇਸ ਮੁਹਿੰਮ ਵਿੱਚ ਆਪਣਾ ਵਿਲੱਖਣ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ, ਨਸ਼ਿਆਂ ਵਿਰੁੱਧ ਆਪਣੀ ਆਵਾਜ ਵੀ ਚੁੱਕਣ ਲੱਗੇ ਹਨ ਅਤੇ ਨਸ਼ਿਆਂ ਦਾ ਵਿਰੋਧ ਵੀ ਕਰ ਰਹੇ ਹਨ, ਕਿਉਂਕਿ ਲੋਕਾਂ ਨੂੰ ਇਸ ਗੱਲ ਦੀ ਪੁਸ਼ਟੀ ਹੋ ਚੁੱਕੀ ਹੈ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਬਡਾਵਾ ਦੇਣ ਵਾਲੇ ਵਿਅਕਤੀਆਂ ਨੂੰ ਬਿਲਕੁਲ ਵੀ ਬਖਸ਼ ਨਹੀਂ ਰਹੀ।

            ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਨੌਜਵਾਨਾਂ ਨੂੰ ਨਸ਼ਿਆਂ ਵਿੱਚੋਂ ਕੱਢ ਕੇ ਨਿਰੋਗਤਾ ਵੱਲ ਲਿਜਾਣ ਲਈ ਪੂਰੇ ਪੰਜਾਬ ਦੀ ਸਭ ਤੋਂ ਵੱਡੀ ਅਤੇ ਅਤਿ ਆਧੁਨਿਕ ਮਸ਼ੀਨਾਂ ਨਾਲ ਲੈਸ ਸਰਕਾਰੀ ਜਿੰਮ ਮੋਗਾ ਦੇ ਪਿੰਡ ਦਾਰਾਪੁਰ ਵਿਖੇ ਖੋਲੀ ਗਈ ਹੈ। ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੀ ਸੁਚੱਜੀ ਸੋਚ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਮਿਲੇ ਸਹਿਯੋਗ ਸਦਕਾ ਹੁਣ ਪਿੰਡ ਦੇ ਵਾਸੀ ਇਸ ਜਿੰਮ ਵਿੱਚ ਬਿਲਕੁਲ ਮੁਫਤ ਕਸਰਤ ਕਰਨਗੇ।

            ਇਸ ਜਿੰਮ ਦਾ ਉਦਘਾਟਨ ਕਰਨ ਲਈ ਅੱਜ  ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਸ਼੍ਰੀ ਮਨੀਸ਼ ਸਿਸੋਦੀਆ ਵੱਲੋਂ ਵਿਸ਼ੇਸ਼ ਤੌਰ ਤੇ ਮੋਗਾ ਦਾ ਦੌਰਾ ਕੀਤਾ ਗਿਆ, ਕਿਉਂਕਿ ਇਹ ਪੰਜਾਬ ਦੀ ਪੰਜਾਬ ਦੀ ਸਭ ਤੋਂ ਨਿਵੇਕਲੀ ਅਤੇ ਵਿਲੱਖਣ ਸਰਕਾਰੀ ਜਿੰਮ ਹੈ। ਸ਼੍ਰੀ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿੱਚ ਇਹ ਜਿੰਮ ਇੱਕ ਮਾਡਲ ਜਿੰਮ ਵਜੋਂ ਜਾਣੀ ਜਾਵੇਗੀ ਅਤੇ ਬਾਕੀ ਦੀਆਂ ਪੰਚਾਇਤਾਂ ਲਈ ਰੋਲ ਮਾਡਲ ਬਣੇਗੀ।

            ਇਸ ਮੌਕੇ ਉਹਨਾਂ ਨਾਲ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੀਰਾ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ, ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ, ਐਸ.ਡੀ.ਐਮ. ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਦੀਪ ਦਾਰਾਪੁਰ, ਦਾਰਾਪੁਰ ਦੀ ਸਰਪੰਚ ਮਨਦੀਪ ਸ਼ਰਮਾ ਤੋਂ ਇਲਾਵਾ ਹੋਰ ਵੀ ਮੋਹਤਵਰ ਸ਼ਖਸ਼ੀਅਤਾਂ ਹਾਜਰ ਸਨ।

            ਇਸ ਮੌਕੇ ਬੋਲਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਇਹ ਸ਼ਾਨਦਾਰ ਜਿੰਮ ਨੂੰ ਬਣਨ ਵਿੱਚ 6 ਮਹੀਨਿਆਂ ਦਾ ਸਮਾਂ ਤੇ 22 ਲੱਖ ਰੁਪਏ ਦੀ ਲਾਗਤ ਆਈ, ਇਸ ਤੋਂ ਇਲਾਵਾ ਇਸ ਜਿੰਮ ਨੂੰ ਹੋਰ ਆਧੁਨਿਕ ਕਰਨ ਲਈ ਪਿੰਡ ਵਾਸੀਆਂ ਅਤੇ ਪੰਚਾਇਤ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ।  ਸਿੱਖਿਆ ਕ੍ਰਾਂਤੀ ਅਧੀਨ ਸਾਇੰਸ ਲੈਬ ਤੋਂ ਇਲਾਵਾ 15 ਲੱਖ ਦੀ ਲਾਗਤ ਨਾਲ ਪਿੰਡ ਵਿੱਚ ਪਾਰਕ ਵੀ ਬਣਾਇਆ ਗਿਆ ਹੈ।     ਉਹਨਾਂ ਦੱਸਿਆ ਕਿ ਇਸ ਪਿੰਡ ਦੀ ਮੰਗ ਸੀ ਕਿ ਸਕੂਲ ਨੈਸ਼ਨਲ ਉਪਰ ਹੋਣ ਕਰਕੇ ਸੜਕ ਕਰਾਸਿੰਗ ਸਮੇਂ ਬਹੁਤ ਸਾਰੀਆਂ ਦੁਰਘਟਨਾਵਾਂ ਹੁੰਦੀਆਂ ਸਨ ਜਿਸਨੂੰ ਰੋਕਣ ਲਈ 1 ਕਰੋੜ ਰੁਪਏ ਤੋਂ ਵਧੇਰੇ ਦੀ ਲਾਗਤ ਨਾਲ ਪੁਲ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ ਜੋ ਕਿ ਜਲਦੀ ਹੀ ਪੂਰਾ ਹੋ ਜਾਵੇਗਾ। ਪਿਛਲੇ ਸਾਲ ਨਹਿਰੀ ਪਾਣੀ ਦੀ ਪਾਈਪਲਾਈਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ ਜਿਹੜਾ ਵੀ ਜਲਦੀ ਹੀ ਪੂਰਾ ਹੋ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਕੰਮ ਕਰ ਰਹੀ ਹੈ ਅਤੇ ਚੋਣਾਂ ਤੋਂ ਪਹਿਲਾਂ ਆਮ ਲੋਕਾਂ ਨੂੰ ਦਿੱਤੀਆਂ ਇੱਕ ਇੱਕ ਗਰੰਟੀਆਂ ਨੂੰ ਪੂਰਾ ਕਰਨ ਲਈ ਦਿਨ ਰਾਤ ਯਤਨਸ਼ੀਲ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.