ਸੰਗਰੂਰ///////////// ਸੈੱਟਰ ਆਫ਼ ਇੰਡੀਅਨ ਟਰੇਡ ਯੂਨੀਅਨਜ ਸੀਟੂ ਨਾਲ ਸਬੰਧਤ ਮਨਰੇਗਾ ਮਜ਼ਦੂਰ ਯੂਨੀਅਨ ਬਲਾਕ ਲੁਧਿਆਣਾ-2 ਦੇ ਕਨਵੀਨਰ ਸਾਥੀ ਸਿਕੰਦਰ ਬਖ਼ਸ਼ ਮੰਡ ਚੌਂਤਾ,ਬਲਾਕ ਪ੍ਰਧਾਨ ਸਾਥੀ ਜਿੰਦਰ ਸਿੰਘ ਖਾਸੀ ਕਲਾਂ ਜਨਰਲ ਸਕੱਤਰ ਹਰਜਿੰਦਰ ਸਿੰਘ ਸਲੇਮਪੁਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ 10 ਕੇਂਦਰੀ ਟਰੇਡ ਯੂਨੀਅਨਾਂ ਅਤੇ 60 ਮੁਲਾਜ਼ਮ ਫੈਡਰੇਸ਼ਨਾਂ ਦੇ ਸੱਦੇ ਤੇ ਕੀਤੀ ਜਾਵੇਗੀ। ਇਸ ਹੜਤਾਲ ਨੂੰ ਕਾਮਯਾਬ ਕਰਨ ਲਈ ਪਿੰਡਾਂ ਦੇ ਮਨਰੇਗਾ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਦੀਆਂ ਮਜ਼ਦੂਰ, ਮੁਲਾਜ਼ਮ, ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਮਜ਼ਦੂਰ ਪੱਖੀ 29 ਕਾਨੂੰਨ ਤੋੜ ਕੇ ਕਾਰਪੋਰੇਟ ਅਤੇ ਸਰਮਾਏਦਾਰੀ ਦੀ ਸੇਵਾ ਕਰਨ ਲਈ ਮਜ਼ਦੂਰ ਵਿਰੋਧੀ 4 ਲੇਬਰ ਕੋਡ ਬਣਾ ਦਿੱਤੇ ਹਨ।ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਲਈ ਬੱਜਟ ਵਿੱਚ ਭਾਰੀ ਕਟੌਤੀਆਂ ਕਰਕੇ 98000/- ਹਜ਼ਾਰ ਕਰੋੜ ਰੁਪਏ ਤੋਂ ਘਟਾ ਕੇ 86000/- ਹਜ਼ਾਰ ਕਰੋੜ ਰੁਪਏ ਕਰ ਦਿੱਤਾ ਹੈ।,ਕਿਸਾਨ ਜੱਥੇਬੰਦੀਆਂ ਨਾਲ਼ ਵਾਅਦੇ ਕਰਕੇ ਮੁੱਕਰ ਗਈ ਸਾਮਰਾਜੀ ਅਮਰੀਕਾ ਨਾਲ਼ ਗੁਪਤ ਸਮਝੌਤੇ ਕਰਕੇ ਦੇਸ਼ ਦੇ ਲੋਕਾਂ ਨੂੰ ਮੁੜ ਗੁਲਾਮ ਬਣਾਉਣ ਲਈ, ਦੇਸ਼ ਦੇ ਪਬਲਿਕ ਸੈਕਟਰ ਨੂੰ ਪ੍ਰਾਈਵੇਟ ਹੱਥਾਂ ਵਿੱਚ ਦਿੱਤਾ ਜਾ ਰਿਹਾ ਹੈ,
ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਪੈੜ ਵਿਚ ਪੈਰ ਧਰ ਰਹੀ ਹੈ। ਜਿਸ ਦੀ ਮੂੰਹ ਬੋਲਦੀ ਤਸਵੀਰ ਹੈ ਕਿ ਸ਼ਾਪ ਐਂਡ ਇਸਟੈਬਲਿਸ਼ਮੈਂਟ ਕਾਨੂੰਨ 1958 ਵਿੱਚ ਸੋਧ ਕਰਕੇ ਕੰਮ ਕਰਨ ਦਾ ਸਮਾਂ 8 ਘੰਟੇ ਤੋਂ 12 ਘੰਟੇ,ਓਵਰ ਟਾਈਮ 50 ਘੰਟੇ ਤੋਂ ਵਧਾ ਕੇ 144 ਘੰਟੇ ਕਰ ਦਿੱਤਾ ਗਿਆ ਹੈ । ਜਿਥੇ 20 ਜਾਂ 20 ਤੋਂ ਘੱਟ ਮਜ਼ਦੂਰ ਕੰਮ ਕਰਦੇ ਹੋਣਗੇ ਉਨ੍ਹਾਂ ਨੂੰ ਕੋਈ ਵੀ ਪ੍ਰਾਵੀਡੈਂਟ ਫੰਡ,ਈ. ਐਸ. ਆਈ. ਦੀ ਸਹੂਲਤ ਨਹੀਂ ਦਿੱਤੀ ਜਾਵੇਗੀ, ਔਰਤਾਂ ਨੂੰ ਰਾਤ ਦੀ ਸ਼ਿਫਟ ਵਿਚ ਕੰਮ ਕਰਨ ਦੀ ਛੋਟ ਵੀ ਖ਼ਤਮ ਕਰ ਦਿੱਤੀ ਹੈ।ਇਸ ਸਬੰਧੀ ਮਜ਼ਦੂਰਾਂ ਨੂੰ ਜਾਗਰੂਕ ਕਰਨ ਲਈ ਅਤੇ 9 ਜੁਲਾਈ ਦੀ ਹੜਤਾਲ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਸੀਟੂ ਪੰਜਾਬ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਵੀ ਪਿੰਡ ਪਿੰਡ ਉਨ੍ਹਾਂ ਦੀ ਟੀਮ ਨੂੰ ਪੂਰਨ ਸਹਿਯੋਗ ਦੇਣਗੇ।
Leave a Reply