August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 46 ‘ਚ ਨਵੇਂ ਟਿਊਬਵੈਲ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ ( ਹਰਜਿੰਦਰ ਸਿੰਘ/ਰਾਹੁਲ ਘਈ) – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 46 ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ।
ਵਿਧਾਇਕ ਸਿੱਧੂ ਨੇ ਕਿਹਾ ਕਿ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੀ ਅਪਾਰ ਕਿਰਪਾ ਨਾਲ ਅੱਜ ਵਾਰਡ ਨੰਬਰ 46 ਅਧੀਨ ਜਨਤਾ ਨਗਰ ਵਿਖੇ 25 ਹਾਰਸ ਪਾਵਰ ਵਾਲਾ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ਵਿੱਚ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਪਹਿਲਕਦਮੀ ਇਲਾਕਾ ਨਿਵਾਸੀਆਂ ਲਈ ਇੱਕ ਨਿਰੰਤਰ ਅਤੇ ਭਰੋਸੇਮੰਦ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਹੁਣ ਜਨਤਾ ਨਗਰ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸਦੇ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.