August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਪਰਾਸਰ, ਮੇਅਰ ਇੰਦਰਜੀਤ ਕੌਰ ਨੇ ਟਰਾਂਸਪੋਰਟ ਨਗਰ ਵਿੱਚ ਕੰਕਰੀਟ ਦੀਆਂ ਸੜਕਾਂ ਬਣਾਉਣ ਦਾ ਪ੍ਰੋਜੈਕਟ ਕੀਤਾ ਲਾਂਚ

ਲੁਧਿਆਣਾ  (ਹਰਜਿੰਦਰ ਸਿੰਘ/ਰਾਹੁਲ ਘਈ)
ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਅੱਗੇ ਵਧਦੇ ਹੋਏ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸਰ ਪੱਪੀ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸ਼ਨੀਵਾਰ ਨੂੰ ਟਰਾਂਸਪੋਰਟ ਨਗਰ (ਵਾਰਡ ਨੰਬਰ 30) ਵਿੱਚ ਕੰਕਰੀਟ ਦੀਆਂ ਸੜਕਾਂ ਬਣਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਵਿਧਾਇਕ ਪਰਾਸਰ ਅਤੇ ਮੇਅਰ ਇੰਦਰਜੀਤ ਕੌਰ ਨੇ ਦੱਸਿਆ ਕਿ ਇਹ ਪ੍ਰੋਜੈਕਟ ਲਗਭਗ 71 ਲੱਖ ਦੀ ਅਨੁਮਾਨਤ ਲਾਗਤ ਨਾਲ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਨਿੱਕੂ ਭਾਰਤੀ ਵੀ ਮੌਜੂਦ ਸਨ।
ਵਿਧਾਇਕ ਪਰਾਸਰ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਟਰਾਂਸਪੋਰਟ ਨਗਰ ਵਿੱਚ ਕੰਕਰੀਟ ਦੀਆਂ ਸੜਕਾਂ ਬਣਵਾਈਆਂ ਸਨ ਅਤੇ ਬਾਕੀ ਰਹਿੰਦੀਆਂ ਸੜਕਾਂ ਹੁਣ ਇਸ ਪ੍ਰੋਜੈਕਟ ਦੇ ਅਧੀਨ ਬਣਾਈਆਂ ਜਾ ਰਹੀਆਂ ਹਨ ਜਿਸਦਾ ਉਦਘਾਟਨ ਸ਼ਨੀਵਾਰ ਨੂੰ ਕੀਤਾ ਗਿਆ ਹੈ।
ਟਰਾਂਸਪੋਰਟਰਾਂ ਤੋਂ ਫੀਡਬੈਕ ਲਿਆ ਗਿਆ ਅਤੇ ਇਲਾਕੇ ਵਿੱਚ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਕੰਕਰੀਟ ਦੀਆਂ ਸੜਕਾਂ ਬਣਾਉਣ ਦਾ ਫੈਸਲਾ ਲਿਆ ਗਿਆ।
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਭਰ ਵਿੱਚ ਮਿਆਰੀ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਕੰਮ ਕਰ ਰਹੀ ਹੈ ਅਤੇ ਵਸਨੀਕਾਂ ਦੀ ਸਹੂਲਤ ਲਈ ਹਰ ਕਦਮ ਚੁੱਕਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.