ਹੁਸ਼ਿਆਰਪੁਰ / ਟਾਡਾ ( ਤਰਸੇਮ ਦੀਵਾਨਾ ) ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਆਈ ਪੀ ਐਸ ਨੇ ਜਿਲੇ ਅੰਦਰ ਮਾੜੇ ਅਨਸਰਾ ਉੱਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ । ਜਿਸ ਤਹਿਤ ਡਾ ਮੁਕੇਸ਼ ਕੁਮਾਰ ਐਸ ਪੀ ਡੀ ਇਨਵੈਸਟੀਕੇਸ਼ਨ ਅਤੇ ਦਵਿੰਦਰ ਸਿੰਘ ਡੀ.ਐਸ.ਪੀ. ਸਬ ਡਵੀਜਨ ਟਾਂਡਾ ਅਤੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਟਾਡਾ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਏ ਵਿੱਚ ਨਸ਼ਾ ਸਪਲਾਈ ਕਰਨ ਵਾਲਿਆ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਫੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਰਾਜੇਸ਼ ਕੁਮਾਰ ਚੌਕੀ ਇੰਚਾਰਜ ਬਸਤੀ ਬੋਹੜਾ ਸਮੇਤ ਪੁਲਿਸ ਪਾਰਟੀ ਸਮੇਤ ਪਿੰਡ ਭੂਲਪੁਰ ਮੋੜ ਮੋਜੂਦ ਸੀ ਤਾ ਇੱਕ ਸ਼ੱਕੀ ਔਰਤ ਆਉਦੀ ਦਿਖਾਈ ਦਿੱਤੀ ਜਿਸ ਨੂੰ ਸ਼ੱਕ ਦੇ ਤੌਰ ਤੇ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆ ਤੇ ਉਸ ਨੇ ਆਪਣਾ ਨਾਮ ਸੀਮਾ ਪਤਨੀ ਰਣਜੀਤ ਵਾਸੀ ਸੈਂਸੀਆਂ ਮੁਹੱਲਾ ਟਾਂਡਾ ਦੱਸਿਆ ਜਿਸ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋ 135 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆ ਜਿਸ ਨੂੰ ਗ੍ਰਿਫਤਾਰ ਕਰਕੇ ਉਕਤ ਤੇ ਮੁਕਦਮਾ ਦਰਜ ਕਰਕੇ ਬਾਰੀਕੀ ਨਾਲ ਪੁੱਛ ਗਿੱਛ ਕੀਤੀ ਜਾ
Leave a Reply