August 17, 2026

Justice News

ਅਵਾਮ ਦੀ ਆਵਾਜ਼

ਪ੍ਰਾਪਰਟੀ ਟੈਕਸ ਦਾ ਬਕਾਇਆ 31 ਜੁਲਾਈ ਤੱਕ ਭਰਨ ਤੇ ਵਿਆਜ, ਜੁਰਮਾਨੇ ਤੋਂ ਮਿਲੇਗੀ ਪੂਰਨ ਛੋਟ

  ਮੋਗਾ,( ਮਨਪ੍ਰੀਤ ਸਿੰਘ ਗੁਰਜੀਤ ਸੰਧੂ ) 

ਪੰਜਾਬ ਸਰਕਾਰ ਵੱਲੋ ਵਿੱਤੀ ਸਾਲ 2013-14 ਤੋਂ ਹਾਊਸ ਟੈਕਸ ਨੂੰ ਖਤਮ ਕਰਕੇ ਪ੍ਰਾਪਰਟੀ ਟੈਕਸ ਲਗਾ ਦਿੱਤਾ ਗਿਆ ਹੈਜਿਸ ਦੇ ਤਹਿਤ ਸ਼ਹਿਰ ਵਾਸੀਆਂ ਵੱਲੋਂ ਆਪਣੀ ਜਾਇਦਾਦ (ਪਲਾਟ, ਮਕਾਨ, ਦੁਕਾਨ/ਵਪਾਰਕ ਬਿਲਡਿੰਗ ਅਤੇ ਉਦਯੋਗਿਕ ਬਿਲਡਿੰਗਦੀ ਸੈਲਫ ਅਸੈਸਮੈਂਟ ਰਿਟਰਨ ਭਰਨੀ ਲਾਜ਼ਮੀ ਕੀਤੀ ਗਈ ਹੈ ਜੋ ਕਿ ਹਰ ਸਾਲ ਮਿਤੀ 30 ਸਤੰਬਰ ਤੋ ਪਹਿਲਾਂ ਪਹਿਲਾਂ ਜਮ੍ਹਾਂ ਕਰਵਾਉਣੀ ਲਾਜ਼ਮੀ ਹੁੰਦੀ ਹੈ ਜੇਕਰ ਕੋਈ ਵਿਅਕਤੀ ਜਾਂ ਵਿਸ਼ੇਸ ਆਪਣੀ ਪ੍ਰਾਪਰਟੀ ਟੈਕਸ ਦੀ ਰਿਟਰਨ ਵਿੱਤੀ ਸਾਲ ਖਤਮ ਹੋਣ ਤੱਕ ਜਮ੍ਹਾਂ ਨਹੀ ਕਰਵਾਉਦਾ ਤਾਂ ਪ੍ਰਾਪਰਟੀ ਟੈਕਸ ਦੀ ਬਣਦੀ ਰਕਮ ਤੇ 20 ਫੀਸਦੀ ਜੁਰਮਾਨਾ ਅਤੇ 18 ਫੀਸਦੀ ਸਲਾਨਾ ਵਿਆਜ਼ ਦਾ ਉਪਬੰਧ ਕੀਤਾ ਗਿਆ ਹੈ

   ਕਮਿਸ਼ਨਰ ਨਗਰ ਨਿਗਮ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਵੱਲੋ ਆਮ ਲੋਕਾਂ ਨੂੰ ਸਹੂਲਤ ਦਿੰਦੇ ਹੋਏ ਪਿਛਲੇ ਸਾਲਾਂ ਦੀ ਪ੍ਰਾਪਰਟੀ ਟੈਕਸ ਦੀ ਬਕਾਇਆ ਰਕਮ ਮਿਤੀ 31-07-2025 ਤੋਂ ਪਹਿਲਾਂ ਇਕਮੁਸ਼ਤ ਜਮ੍ਹਾਂ ਕਰਵਾਉਣ ਤੇ ਵਿਆਜ ਅਤੇ ਜੁਰਮਾਨੇ ਦੀ ਪੂਰਨ ਰੂਪ ਵਿੱਚ ਛੋਟ ਦਿੱਤੀ ਗਈ ਹੈ ਉਹਨਾਂ ਆਮ ਲੋਕਾਂ ਨੂੰ ਆਪਣਾ ਬਣਦਾ ਪਿਛਲੇ ਸਾਲਾਂ ਭਾਵ 2013-14 ਤੋ ਹੁਣ ਤੱਕ ਦਾ ਬਕਾਇਆ ਰਹਿੰਦਾ ਪ੍ਰਾਪਰਟੀ ਟੈਕਸ ਮਿਤੀ 31-07-2025 ਤੋਂ ਪਹਿਲਾਂਪਹਿਲਾਂ ਜਮ੍ਹਾਂ ਕਰਵਾਉਣ ਲਈ ਕਿਹਾ। ਉਹਨਾਂ ਦੱਸਿਆ ਕਿ ਸ਼ਹਿਰ ਵਾਸੀ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਨੂੰ ਯਕੀਨੀ ਬਣਾਉਣ। ਇਸ ਸੰਬੰਧ ਵਿੱਚ ਕੋਈ ਜਰੂਰੀ ਜਾਣਕਾਰੀ ਲੈਣ ਲਈ ਕਿਸੇ ਵੀ ਦਫਤਰੀ ਕੰਮਕਾਜ ਵਾਲੇ ਦਿਨ ਨਗਰ ਨਿਗਮ ਮੋਗਾ ਦੇ ਕਮਰਾ ਨੰਬਰ 03 ਵਿੱਚ ਸੰਪਰਕ ਕੀਤਾ ਜਾ ਸਕਦਾ ਹੈ

Leave a Reply

Your email address will not be published. Required fields are marked *

Copyright © All rights reserved. | Newsphere by AF themes.