August 17, 2026

Justice News

ਅਵਾਮ ਦੀ ਆਵਾਜ਼

ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 21 ਜੁਲਾਈ ਨੂੰ

ਲੁਧਿਆਣਾ   ( ਜਸਟਿਸ ਨਿਊਜ਼   )

ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ) ਜਸਲੀਨ ਕੌਰ ਭੁੱਲਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜੁਲਾਈ, 2025 ਤੋਂ 31 ਮਾਰਚ, 2026 ਤੱਕ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 21 ਜੁਲਾਈ, 2025 ਨੂੰ ਕਰਵਾਈ ਜਾ ਰਹੀ ਹੈ।

ਐਸ.ਡੀ.ਐਮ. ਪੂਰਬੀ ਨੇ ਅੱਗੇ ਦੱਸਿਆ ਕਿ ਦਫ਼ਤਰ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਖੁੱਲ੍ਹੀ ਬੋਲੀ 21 ਜੁਲਾਈ  ਦਿਨ ਸੋਮਵਾਰ ਨੂੰ ਸਵੇਰੇ 11 ਵਜੇ, ਤਹਿਸੀਲਦਾਰ ਲੁਧਿਆਣਾ ਪੂਰਬੀ ਵਲੋਂ ਕੀਤੀ ਜਾਵੇਗੀ।

ਉਨ੍ਹਾ ਸਪੱਸ਼ਟ ਕੀਤਾ ਕਿ ਬੋਲੀ ਦੀਆਂ ਸ਼ਰਤਾਂ ਦੀ ਲਿਖਤ ਰੂਪ ਵਿੱਚ ਸਹਿਮਤੀ ਦੇਣ ਉਪਰੰਤ ਹੀ ਠੇਕੇਦਾਰ ਬੋਲੀ ਵਿੱਚ ਭਾਗ ਲੈ ਸਕੇਗਾ। ਉਨ੍ਹਾਂ ਦੱਸਿਆ ਕਿ ਠੇਕੇ ਦੀ ਨਿਲਾਮੀ ਸਬੰਧੀ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਨਾਜ਼ਰ, ਦਫ਼ਤਰ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ)/ਤਹਿਸੀਲਦਾਰ ਲੁਧਿਆਣਾ (ਪੂਰਬੀ) ਨਾਲ ਹਰ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.