ਸਰਕਾਰੀ ਪੌਲੀਟੈਕਨਿਕ ਕਾਲਜ ‘ਚ ਆਨਲਾਈਨ ਦਾਖਲੇ ਲਈ ਰਜਿਸਟਰੇਸ਼ਨ ਜਾਰੀ

ਲੁਧਿਆਣਾ  (  ਜਸਟਿਸ ਨਿਊਜ਼  )
ਸਰਕਾਰੀ ਬਹੁਤਕਨੀਕੀ ਕਾਲਜ਼, ਲੁਧਿਆਣਾ ਦੇ ਪ੍ਰਿੰਸੀਪਲ ਮਨੋਜ਼ ਕੁਮਾਰ ਜਾਂਬਲਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦਾ ਇੱਕੋ-ਇੱਕ ਸਰਕਾਰੀ ਪੌਲੀਟੈਕਨਿਕ ਕਾਲਜ ਜੋਕਿ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ‘ਚ ਸਥਿਤ ਹੈ, ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਰਾਂਹੀ ਕੀਤੇ ਜਾ ਰਹੇ ਆਨਲਾਈਨ ਦਾਖਲੇ ਲਈ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ ਅਤੇ ਬੋਰਡ ਦੇ ਇਸ਼ਤਿਹਾਰ ਮੁਤਾਬਿਕ ਕਾਲਜ ਵਿੱਚ ਦਾਖਲੇ ਲਈ ਤੀਜੀ ਕੌਂਸਲਿੰਗ ਚੱਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਦਾਖਲੇ ਦੇ ਚਾਹਵਾਨ ਵਿਦਿਆਰਥੀਆਂ ਲਈ ਕਾਲਜ ਵਿਖੇ ਇਕ ਹੈਲਪ ਡੈਸਕ (81465-50321 ਅਤੇ 97813-00151) ਵੀ ਸਥਾਪਿਤ ਕੀਤਾ ਗਿਆ ਹੈ ਜਿੱਥੇ ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨ੍ਹਾਂ ਕਿਸੇ ਵਾਧੂ ਖਰਚੇ ਦੇ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਪ੍ਰਿੰਸੀਪਲ ਜਾਂਬਲਾ ਨੇ ਅੱਗੇ ਦੱਸਿਆ ਕਿ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀ ਤਿੰਨ ਸਾਲਾ ਇੰਜਨੀਅਰਿੰਗ ਡਿਪਲੋਮੇ ਦੇ ਪਹਿਲੇ ਸਾਲ ਵਿੱਚ ਦਾਖਲਾ ਲੈ ਸਕਦੇ ਹਨ, ਜਦਕਿ ਆਈ.ਟੀ.ਆਈ. (ਦੋ ਸਾਲ), ਬਾਰ੍ਹਵੀ (ਵੋਕੇਸ਼ਨਲ), ਬਾਰ੍ਹਵੀ (ਸਾਇੰਸ) ਪਾਸ ਕਰ ਚੁੱਕੇ ਵਿਦਿਆਰਥੀ ਸਿੱਧਾ ਹੀ ਦੂਜੇ ਸਾਲ ਵਿੱਚ ਦਾਖਲੇ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਵਿੱਚ 07 ਡਿਪਲੋਮਾ ਕੋਰਸਾਂ (ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ, ਇੰਨਫਰਮੇਸ਼ਨ ਟੈਕਨੌਲਜੀ, ਇਲੈਕਟ੍ਰੀਕਲ ਇੰਜਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ,  ਫੈਸ਼ਨ ਡਿਜ਼ਾਇਨਿੰਗ, ਗਾਰਮੈਂਟ ਮੈਨੂਫੈਕਚਰਿੰਗ ਅਤੇ ਮਾਡਰਨ ਆਫਿਸ ਪ੍ਰੈਕਟਿਸ) ਚੱਲ ਰਹੇ ਹਨ।

ਇਸ ਤੋਂ ਇਲਾਵਾ ਕਾਲਜ ਵਿੱਚ ਪੰਜਾਬ/ਭਾਰਤ ਸਰਕਾਰ ਦੁਆਰਾ ਚਲਾਈ ਡਾ. ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਲਈ, ਜਿਨ੍ਹਾਂ ਦੇ ਮਾਪਿਆਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋ ਘੱਟ ਹੈ ਫੀਸ ਕੇਵਲ 1133/- ਰੁਪਏ ਹੈ ਅਤੇ ਬਾਕੀ ਵਰਗ ਦੇ ਵਿਦਿਆਰਥੀਆਂ ਦੀ ਫੀਸ ਮੁੱਖ ਮੰਤਰੀ ਵਜ਼ੀਫਾ ਸਕੀਮ ਅਧੀਨ ਮੁਢੱਲੀ ਯੋਗਤਾ ਪ੍ਰੀਖਿਆ ਵਿੱਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ ‘ਤੇ ਫੀਸ ਵਿੱਚ ਲਾਭ ਦਿੱਤਾ ਜਾਂਦਾ ਹੈ।

ਕਾਲਜ ਵਿਚ ਚੱਲ ਰਹੇ ਵੱਖ-ਵੱਖ ਤਕਨੀਕੀ ਕੋਰਸਾਂ ਦੀ ਜਾਣਕਾਰੀ ਦੇਣ ਹਿੱਤ ਇੱਕ ਗਾਈਡੈਂਸ ਸੈਲੱ ਰੁਪਿੰਦਰ ਕੌਰ ਮੁਖੀ ਵਿਭਾਗ ਅਤੇ ਡਾ. ਪਵਨ ਕੁਮਾਰ ਲੈਕਚਰਾਰ ਦੀ ਦੇਖ-ਰੇਖ ਹੇਠ ਸਥਾਪਿਤ ਕੀਤਾ ਹੋਇਆ ਹੈ।ਸੰਸਥਾ ਵਿੱਚ ਲੜਕੀਆਂ ਲਈ ਹੋਸਟਲ ਦੀ ਸੁਵਿਧਾ ਵੀ ਉਪਲੱਬਧ ਹੈ। ਵਿਦਿਆਰਥੀਆਂ ਲਈ ਪਰਿਵਾਰਕ, ਸੁਖਾਵਾਂ ਅਤੇ ਅਨੁਸ਼ਾਸ਼ਿਤ ਪ੍ਰਬੰਧ ਹੈ। ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਓਵਰਆਲ ਪ੍ਰਸਨੈਲਟੀ ਡਿਵੈਲਪਮੈਂਟ ਹਿੱਤ ਵਧੀਆਂ ਖੇਡ ਦੇ ਮੈਦਾਨ, ਕਲਚਰਲ ਐਕਟੀਵਿਟੀਜ਼ ਦਾ ਵੀ ਪ੍ਰਬੰਧ ਹੈ। ਵਿਦਿਆਰਥੀ ਕੋਰਸਾਂ ਬਾਰੇ ਵਡਮੁੱਲੀ ਜਾਣਕਾਰੀ ਪ੍ਰਾਪਤ ਕਰਦਿਆਂ, ਰਜਿਸਟ੍ਰੇਸ਼ਨ ਕਰਵਾ ਕੇ ਦਾਖਲਾ ਲੈ ਸਕਦੇ ਹਨ।

ਸਰਕਾਰੀ ਬਹੁਤਕਨੀਕੀ ਕਾਲਜ਼, ਲੁਧਿਆਣਾ ਦੇ ਪ੍ਰਿੰਸੀਪਲ ਮਨੋਜ਼ ਕੁਮਾਰ ਜਾਂਬਲਾ ਵੱਲੋਂ ਜ਼ਿਲ੍ਹਾ ਲੁਧਿਆਣਾ ਅਤੇ ਆਲੇ-ਦੁਆਲੇ ਦੇ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ।

———

Leave a Reply

Your email address will not be published.


*


hi88 new88 789bet 777PUB Даркнет alibaba66 1xbet 1xbet plinko Tigrinho Interwin