ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਸਬ ਡਿਵੀਜ਼ਨ ਹਸਪਤਾਲ ਸਮਰਾਲਾ ਦਾ ਕੀਤਾ ਅਚਨਚੇਤ ਦੌਰਾ

ਸਮਰਾਲਾ /ਲੁਧਿਆਣਾ (ਵਿਜੇ ਭਾਂਬਰੀ) – ਅੱਜ ਲੁਧਿਆਣਾ ਦੇ ਸਬ ਡਿਵੀਜ਼ਨ ਸਮਰਾਲਾ ਹਸਪਤਾਲ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੇ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਹਸਪਤਾਲ ਦੇ ਵਿੱਚ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ ਅਤੇ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਹ ਐਕਸ਼ਨ ਮੋਡ ਦੇ ਵਿੱਚ ਨਜ਼ਰ ਆਏ। ਜਿੱਥੇ ਉਹਨਾਂ ਹਸਪਤਾਲ ਦੇ ਵਿੱਚ ਡਾਕਟਰਾਂ ਦੇ ਨਾਲ ਗੱਲਬਾਤ ਕਰ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਫਿਰ ਪਰੇਸ਼ਾਨੀ ਨਾ ਆਉਣ ਸਬੰਧੀ ਹਦਾਇਤ ਕੀਤੀ ਅਤੇ ਕਿਹਾ ਕਿ ਹਸਪਤਾਲ ਦੇ ਵਿੱਚ ਆਏ ਹੋਏ ਮਰੀਜ਼ਾਂ ਨੂੰ ਪਹਿਲ ਦੇ ਅਧਾਰ ਤੇ ਇਲਾਜ ਮੁਹਈਆ ਕਰਵਾਇਆ ਜਾਵੇ। ਉਹਨਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ.ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਭਰ ਦੇ ਵਿੱਚ ਵੱਖ-ਵੱਖ ਹਸਪਤਾਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਅੱਜ ਇਸ ਦੌਰੇ ਦੌਰਾਨ ਅਚਨਚੇਤ ਸਮਰਾਲਾ ਸਬ ਡਿਵੀਜ਼ਨ ਹਸਪਤਾਲ ਦਾ ਦੌਰਾ ਕੀਤਾ ਗਿਆ ਹੈ।
ਜਿੱਥੇ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਮਰੀਜ਼ਾਂ ਦੇ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸਹਿਮਤੀ ਪ੍ਰਗਟਾਈ ਅਤੇ ਖੁਸ਼ੀ ਜਾਹਿਰ ਕੀਤੀ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਜੋ ਕਦਮ ਸਿਹਤ ਸਹੂਲਤਾਂ ਲਈ ਚੱਕੇ ਜਾ ਰਹੇ ਹਨ ਉਹਨਾਂ ਦੇ ਨਾਲ ਜਨਤਾ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਪਹਿਲੀ ਅਜਿਹੀ ਸਰਕਾਰ ਹੈ ਜੋ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਜਨਤਾ ਦੇ ਸਹੂਲਤ ਦੇ ਲਈ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਦੇ ਨਾਲ 10 ਲੱਖ ਰੁਪਏ ਤੱਕ ਦਾ ਇਲਾਜ ਅਤੇ ਹੁਣ ਸਰਕਾਰੀ ਹਸਪਤਾਲਾਂ ਦੇ ਵਿੱਚ ਡੋਗ ਵਾਈਟ ਅਤੇ ਹੋਰ ਕਿਸੇ ਜਾਨਵਰ ਵੱਲੋਂ ਕੱਟੇ ਜਾਣ ਤੇ ਮੁਫਤ ਟੀਕੇ ਲਗਾਏ ਜਾਣਗੇ। ਅਤੇ ਦਿਲ ਦੇ ਮਰੀਜ਼ਾਂ ਦੇ ਲਈ ਹੁਣ 50 ਹਜਾਰ ਰੁਪਏ ਤੱਕ ਦੇ ਟੀਕੇ ਵੀ ਮੁਫਤ ਸਰਕਾਰੀ ਹਸਪਤਾਲਾਂ ਦੇ ਵਿੱਚ ਲਗਾਏ ਜਾਣਗੇ। ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਸਪਤਾਲਾਂ ਦੇ ਵਿੱਚ ਹੋਰ ਕਾਇਆਕਲਪ ਸਕੀਮਾਂ ਤਹਿਤ ਲੋਕਾਂ ਨੂੰ ਬਿਹਤਰ ਇਲਾਜ ਮੁਹਈਆ ਕਰਵਾਇਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਸੀਨੀਅਰ ਮੈਡੀਕਲ ਅਫਸਰ ਸਮਰਾਲਾ ਡਾ.ਤਾਰਕਜੋਤ ਸਿੰਘ ਸਮੇਤ ਹੋਰ ਹਸਪਤਾਲ ਸਟਾਫ ਮੌਜੂਦ ਸਨ।

Leave a Reply

Your email address will not be published.


*


hi88 new88 789bet 777PUB Даркнет alibaba66 1xbet 1xbet plinko Tigrinho Interwin