August 17, 2026

Justice News

ਅਵਾਮ ਦੀ ਆਵਾਜ਼

ਵਿਗਿਆਨਕ ਸੋਚ ਅਪਨਾਉਣ ਸਮੇਂ ਦੀ ਮੁੱਖ ਲੋੜ– ਤਰਕਸ਼ੀਲ 

 ਸੰਗਰੂਰ ( ਜਸਟਿਸ ਨਿਊਜ਼ )
ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਸੁਰਿੰਦਰ ਸਿੰਘ ਉਪਲੀ,ਮਾਸਟਰ ਗੁਰਜੰਟ ਸਿੰਘ, ਗੁਰਦੀਪ ਸਿੰਘ ਲਹਿਰਾ, ਮਨਧੀਰ ਸਿੰਘ ਆਧਾਰਿਤ ਤਰਕਸ਼ੀਲ ਟੀਮ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਅਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਥਲੇਸ ਵਿਖੇ ਇਕ ਸਿਖਿਆਦਾਇਕ , ਭਾਵਪੂਰਤ ਤਰਕਸ਼ੀਲ ਪਰੋਗਰਾਮ ਦਿੱਤਾ । ਪ੍ਰਿੰਸੀਪਲ ਪ੍ਰਵੀਨ ਮਨਚੰਦਾ ਜੀ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ, ਤਰਕਸ਼ੀਲਤਾ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਤਰਕਸ਼ੀਲ ਆਗੂਆਂ ਨੇ ਹਾਜ਼ਰੀਨ ਨੂੰ ਅੰਧਵਿਸ਼ਵਾਸ਼ਾਂ,ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਵਿਗਿਆਨਕ ਚੇਤਨਾ ਤੇ ਨੈਤਿਕ ਕਦਰਾਂ ਕੀਮਤਾਂ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਹਿੰਮਤ, ਲਗਨ ਤੇ ਲਗਾਤਾਰਤਾ ਦੇ ਨਾਲ ਕੀ,ਕਿਉਂ ਕਿਵੇਂ ਆਦਿ ਗੁਣ ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ ਜਾਣ ਲਈ ਜਰੂਰੀ ਹੁੰਦੇ ਹਨ, ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਸਮਾਜ ਵਿੱਚ ਅਹਿਮ ਸਥਾਨ ਹੈ i ਉਸ ਨੂੰ ਵਿਗਿਆਨਕ ਵਿਚਾਰਾਂ ਦੇ ਨਾਲ ਨਾਲ ਧਰਮ,ਜਾਤ ,ਫਿਰਕੇ ਤੋਂ ਨਿਰਲੇਪ ਹੋ ਕੇ ਮਨੁੱਖੀ ਗੁਣਾਂ ਦਾ ਧਾਰਨੀ ਹੋ ਕੇ ਸਮਾਜ ਦੀ ਖੁਸ਼ੀ ਤੇ ਖੁਸ਼ਹਾਲੀ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ ।ਇਸ ਮੌਕੇ ਤਰਕਸ਼ੀਲ ਆਗੂਆਂ ਨੇ ਸੱਤਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਜਾਣਕਾਰੀ ਦਿੰਦਿਆਂ , ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ।
ਆਗੂਆਂ
 ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿੱਚ ਅੰਧਵਿਸ਼ਵਾਸ ਤਿਆਗਣ , ਵਿਗਿਆਨਕ ਸੋਚ ਅਪਨਾਉਣ ਦਾ ਸੱਦਾ ਦਿੱਤਾ
 ਸਕੂਲ ਪ੍ਰਿੰਸੀਪਲ ਨੇ ਤਰਕਸ਼ੀਲ ਸੁਸਾਇਟੀ ਦੇ ਆਗੂਆਂ ਦਾ ਵਿਗਿਆਨਕ ਵਿਚਾਰਾਂ ਦਾ ਭਾਵਪੂਰਤ ਸੱਦਾ ਲੈ ਕੇ ਵਿਦਿਆਰਥੀਆਂ ਦੇ ਰੂ ਬ ਰੂ ਹੋਣ ਲਈ ਧੰਨਵਾਦ ਕਰਦਿਆਂ ,ਵਿਦਿਆਰਥੀਆਂ ਨੂੰ ਵਿਗਿਆਨਕ ਦ੍ਰਿਸ਼ਟੀਕੋਣ ਅਪਨਾਉਣ,ਮਿਹਨਤ ਕਰਨ , ਇਮਾਨਦਾਰ ਬਣਨ ਆਦਿ ਕੀਮਤੀ ਵਿਚਾਰ ਅਪਨਾਉਣ ਦਾ ਸੁਨੇਹਾ ਦਿੰਦਿਆਂ, ਚੇਤਨਾ ਪਰਖ਼ ਪ੍ਰੀਖਿਆ ਵਿੱਚ ਭਰਪੂਰ ਸ਼ਮੂਲੀਅਤ ਕਰਨ ਲਈ ਪ੍ਰੇਰਿਆ। ਤਰਕਸ਼ੀਲ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਪ੍ਰੀਖਿਆ ਲਈ ਤਿਆਰ ਕੀਤਾ ਜਾਵੇਗਾ।ਇਸ ਪ੍ਰੋਗਰਾਮ ਵਿੱਚ ਹੋਰਨਾਂ ਤੋ ਇਲਾਵਾ ਰਵਿੰਦਰ ਕੌਰ, ਹਤੇਸ਼ ਕੁਮਾਰ ,ਅਨੁਰਾਧਾ, ਹਰਵਿੰਦਰ ਸਿੰਘ ,ਰਣਜੀਤ ਕੌਰ, ਅਲਕਾ ਰਾਣੀ, ਗੁਰਪ੍ਰੀਤ ਕੌਰ, ਸਵੀਤਾ ਰਾਣੀ, ਰੇਸ਼ਮੀ ਚਾਵਲਾ , ਸ਼ੋਭਾ ਕਾਂਸਲ,ਬੰਦਨਾ ,ਰੀਮਾ ਗੋਇਲ ,ਆਰਤੀ ਕਾਲੜਾ, ਹਰਮਿੰਦਰ ਸਿੰਘ, ਪ੍ਰਭਜੋਤ ਕੌਰ,ਸਤੂਤੀ ਸਿੰਗਲਾ,ਗੁਰਮੀਤ ਕੌਰ, ਨਛੱਤਰ ਸਿੰਘ,ਜਸਵੀਰ ਸਿੰਘ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.