August 17, 2026

Justice News

ਅਵਾਮ ਦੀ ਆਵਾਜ਼

ਨਸ਼ਾ ਤਸਕਰ 50 ਗ੍ਰਾਮ ਨਸ਼ੀਲੇ ਪਦਾਰਥ, ਪਿਸਟਲ ਅਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ

ਲੁਧਿਆਣਾ    ( ਵਿਜੇ ਭਾਂਬਰੀ )-
ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ. ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਨਸ਼ਾ ਤਸਕਰ ਨੂੰ 50 ਗ੍ਰਾਮ ਨਸ਼ੀਲੇ ਪਦਾਰਥ, ਪਿਸਟਲ ਅਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ  ਕੀਤਾ ਗਿਆ ਹੈ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ, ਸ੍ਰੀ ਰੁਪਿੰਦਰ ਸਿੰਘ ਪੀ.ਪੀ.ਐਸ. ਡੀ.ਸੀ.ਪੀ. (ਸਿਟੀ-ਦਿਹਾਤੀ)  ਜੀ ਨੇ ਦੱਸਿਆ ਕਿ ਮਨਦੀਪ ਸਿੰਘ ਪੀ.ਪੀ.ਐਸ. ਏ.ਡੀ.ਸੀ.ਪੀ. ਜੋਨ-4, ਅਤੇ ਜਸਬਿੰਦਰ ਸਿੰਘ ਪੀ.ਪੀ.ਐਸ. ਏ.ਸੀ.ਪੀ. ਇੰਡਸਟਰੀ ਏਰੀਆ-ਏ ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਕੌਰ ਮੁੱਖ ਅਫਸਰ ਥਾਣਾ ਜਮਾਲਪੁਰ ਅਧੀਨ ਚੌਕੀ ਇਨਚਾਰਜ ਮੂੰਡੀਆ ਕਲਾਂ ਦੀ ਪੁਲਿਸ ਟੀਮ ਨੇ ਇੱਕ ਨਸ਼ਾ ਤਸਕਰ ਰਾਜ ਪਾਂਡੇ ਪੁੱਤਰ ਅਸ਼ੋਕ ਕੁਮਾਰ ਪਾਂਡੇ ਖਿਲਾਫ ਮੁਕਦਮਾ ਨੰਬਰ 145 ਮਿਤੀ 01-08-25 ਅ/ਧ 22-61-85 NDPS Act ਅਤੇ 25-54-59 ਆਰਮ ਐਕਟ ਥਾਣਾ ਜਮਾਲਪੁਰ ਲੁਧਿਆਣਾ ਵਿੱਚ ਦਰਜ ਰਜਿਸਟਰ ਕਰਕੇ  ਰਾਜ ਪਾਂਡੇ ਨੂੰ 50 ਗ੍ਰਾਮ ਨਸ਼ੀਲੇ ਪਾਊਡਰ, ਇੱਕ ਪਿਸਟਲ 30 ਬੋਰ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਦੇ ਖਿਲਾਫ ਪਹਿਲਾਂ ਵੀ NDPS ਅਤੇ Arms Act ਦੇ 06 ਤੋਂ ਵੱਧ ਗੰਭੀਰ ਮਾਮਲੇ ਦਰਜ ਹਨ। ਜਿਸ  ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਜਾਰੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.