August 17, 2026

Justice News

ਅਵਾਮ ਦੀ ਆਵਾਜ਼

ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ, 30 ਗ੍ਰਾਮ ਹੈਰੋਇਨ ਸਮੇਤ 3 ਗ੍ਰਿਫ਼ਤਾਰ

ਲੁਧਿਆਣਾ  ( ਬੂਟਾ ਕੋਹਾੜਾ )
ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ. ਅਤੇ ਡੀ.ਸੀ.ਪੀ. (ਸਿਟੀ/ਦਿਹਾਤੀ) ਸ੍ਰੀ ਰੁਪਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਕਾਰਵਾਈ ਕਰਕੇ 30 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕੀਤਾ ਗਿਆ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਏ.ਡੀ.ਸੀ.ਪੀ. ਜੋਨ-4 ਸ੍ਰੀ ਮਨਦੀਪ ਸਿੰਘ PPS, ਨੇ ਦੱਸਿਆ ਕਿ, ਏ.ਸੀ.ਪੀ. ਇੰਡਸਟਰੀ ਏਰੀਆ-ਏ ਸ੍ਰੀ ਜਸਬਿੰਦਰ ਸਿੰਘ. PPS ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਕੌਰ ਮੁੱਖ ਅਫਸਰ ਥਾਣਾ ਜਮਾਲਪੁਰ ਅਤੇ ਚੌਕੀ ਮੂੰਡੀਆ ਕਲਾਂ ਦੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਕਾਰਵਾਈ ਕਰਦੇ ਹੋਏ ਹੈਰੋਇਨ ਵੇਚਣ ਵਿੱਚ ਲਿਪਤ ਤਿੰਨ ਦੋਸ਼ੀ ਸੰਜੇ ਕੁਮਾਰ, ਵਿਸ਼ੇਸ਼ ਕਪੂਰ ਉਰਫ਼ ਵਿਸ਼ੂ ਅਤੇ ਲਵਪ੍ਰੀਤ ਸਿੰਘ ਉਰਫ਼ ਲਵੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 30 ਗ੍ਰਾਮ ਹੈਰੋਇਨ, 30 ਪਾਰਦਰਸ਼ੀ ਮੋਮੀ ਲਿਫਾਫੇ, ਪਲਾਸਟਿਕ ਚਮਚ, ਇੱਕ ਇਲੈਕਟ੍ਰਾਨਿਕ ਕੰਡਾ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੇ ਹਨ। ਜਿਨਾਂ ਦੇ ਖਿਲਾਫ ਥਾਣਾ ਜਮਾਲਪੁਰ ਲੁਧਿਆਣਾ ਵਿੱਚ ਮੁਕੱਦਮਾ ਨੰਬਰ 145 ਮਿਤੀ 08-08-25 ਅ/ਧ 21/29-61-85 NDPS ACT ਤਹਿਤ ਦਰਜ ਕਰਕੇ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਅੱਗੇ ਤਫਤੀਸ਼ ਜਾਰੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.