ਲੁਧਿਆਣਾ ( ਵਿਜੇ ਭਾਂਬਰੀ )
– ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋਂ ਰਾਏਕੋਟ ਦੇ ਵੱਖ-ਵੱਖ ਇਲਾਕਿਆਂ ਵਿੱਚ ਬਾਲ ਭਿੱਖਿਆ ਦੀ ਰੋਕਥਾਮ ਲਈ ਇਕ ਅਭਿਆਨ ਚਲਾਇਆ ਗਿਆ।
ਜਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੇ ਦੱਸਿਆ ਕਿ ਟੀਮ ਵੱਲੋਂ ਰਾਏਕੋਟ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ ਜਿਨ੍ਹਾਂ ਵਿੱਚ ਬੱਸ ਸਟੈਂਡ, ਗੁਰਦੁਆਰਾ ਟਾਹਲੀਆਣਾ ਸਾਹਿਬ, ਹਰੀ ਸਿੰਘ ਨਲੂਆ ਚੌਂਕ, ਸੁਧਾਰ, ਬੱਦੋਵਾਲ, ਪੁਰਾਣੀ ਚੁੰਗੀ, ਹਲਵਾਰਾ ਆਦਿ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਟਾਸਕ ਫੋਰਸ ਟੀਮ ਵੱਲੋਂ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ‘ਤੇ ਠੱਲ ਪਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਰਾਏਕੋਟ ਤੋਂ 6 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੀ ਮੌਜੂਦਗੀ ਵਿੱਚ ਭੀਖ ਮੰਗਦੇ ਹੋਏ ਰੈਸਕਿਊ ਕੀਤਾ ਗਿਆ। ਮਾਪਿਆਂ ਨੇ ਟੀਮ ਦੇ ਧਿਆਨ ਵਿੱਚ ਲਿਆਂਦਾ ਕਿ ਬੱਚਿਆਂ ਦਾ ਸਕੂਲ ਵਿੱਚ ਦਾਖਲਾ ਨਹੀਂ ਹੋ ਰਿਹਾ ਜਿਸਦੇ ਤਹਿਤ ਉਨ੍ਹਾਂ ਫੌਰੀ ਤੌਰ ‘ਤੇ ਸਬੰਧਤ ਸਕੂਲਾਂ ਦੇ ਟੀਚਰਾਂ ਨਾਲ ਤਾਲਮੇਲ ਕਰਕੇ ਬੱਚਿਆਂ ਦਾ ਦਾਖਲਾ ਕਰਵਾਇਆ ਗਿਆ।
ਜਿਲ੍ਹਾ ਬਾਲ ਸੁਰੱਖਿਆ ਅਫਸਰ, ਰਸ਼ਮੀ ਨੇ ਦੱਸਿਆ ਗਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਜ਼ਿਲ੍ਹਾ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉਜਵਲ ਬਣਾਇਆ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ ।
ਇਸ ਮੌਕੇ ਸਨਦੀਪ ਸਿੰਘ (ਕੇਸ ਵਰਕਰ ਚਾਈਲਡ ਲਾਈਨ), ਪ੍ਰਭਜੋਤ ਕੌਰ (ਕੇਸ ਵਰਕਰ), ਮਨਜੋਤ ਸਿੰਘ (ਸਪੁਰਵਾਈਜਰ, ਚਾਈਲਡ ਲਾਈਨ), ਤਨਸ਼ੀਨ ਕੌਰ (ਡੀ.ਸੀ. ਦਫਤਰ), ਸਤਵਿੰਦਰ ਸਿੰਘ (ਸਿੱਖਿਆ ਵਿਭਾਗ), ਗੁਰਮੀਤ ਸਿੰਘ (ਇੰਸਪੈਕਟਰ) ਆਦਿ ਹਾਜ਼ਰ ਸਨ।
Leave a Reply