ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਆਜਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਨਵੀਂ ਦਾਣਾ ਮੰਡੀ ਮੋਗਾ ਵਿਖੇ ਮਨਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸ੍ਰ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਵੱਲੋਂ ਅਦਾ ਕੀਤੀ ਜਾਵੇਗੀ।
ਉਕਤ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗ ਦੇ ਆਸਮਾਨ ਨੂੰ 15 ਅਗਸਤ 2025 ਨੂੰ “ਨੋ ਫਲਾਈ ਜੋਨ” ਘੋਸ਼ਿਤ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਸ ਦੌਰਾਨ ਡਰੋਨ, ਯੂ.ਏ.ਵੀ, ਆਰ.ਵੀ.ਪੀ. ਅਤੇ ਆਰ.ਸੀ.ਏ. ਸਮੇਤ ਪੈਰਾ ਗਲਾਈਡਰ/ਹੈਗ ਗਲਾਈਡਰ ਦੀ ਵਰਤੋਂ ਕਰਨ ਤੇ ਪੂਰਨ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ।
ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜਰ ਅਤੇ ਆਜਾਦੀ ਦਿਵਸ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ।
Leave a Reply