ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਆਗਾਮੀ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ, ਆੜਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਆਦਿ ਕਿਸੇ ਵੀ ਵਰਗ ਨੂੰ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਕਿਸਾਨਾਂ ਦੀ ਝੋਨੇ ਦੀ ਫਸਲ ਨਾਲੋ ਨਾਲ ਖਰੀਦ ਤੋਂ ਬਾਅਦ ਸਮਾਂਬੱਧ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਵੱਖ ਵੱਖ ਆੜਤੀਆ ਐਸੋਸੀਏਸ਼ਨਜ਼ ਨਾਲ ਵਿਸ਼ੇਸ਼ ਮੀਟਿੰਗ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਆੜ੍ਹਤੀਆਂ ਐਸੋਸੀਏਸ਼ਨ ਦੇ ਨੁੰਮਾਇਦਿਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਸੁੱਕਾ ਅਤੇ 17 ਫੀਸਦੀ ਨਮੀ ਤੱਕ ਦਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ ਮੰਡੀਆਂ ਵਿੱਚ ਆਉਣ ਵਾਲੀ ਫਸਲ ਦੀ ਨਿਰਵਿਘਨ ਖਰੀਦ ਹੋ ਸਕੇ। ਉਹਨਾਂ ਸਮੂਹ ਐਸ.ਡੀ.ਐਮਜ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੋਗਾ ਨੂੰ ਇਸ ਸਬੰਧੀ ਮੁਨਿਆਦੀ ਕਰਵਾਉਣ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸਾਲ ਦੌਰਾਨ ਮੋਗਾ ਜ਼ਿਲੇ ਦੀਆਂ 108 ਮੰਡੀਆਂ ਵਿੱਚ ਲਗਭਗ 13 ਲੱਖ ਮੀਟਰਿਕ ਟਨ ਪੈਡੀ ਆਉਣ ਦੀ ਸੰਭਾਵਨਾ ਹੈ। ਉਹਨਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ 17 ਫੀਸਦੀ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਲਈ ਜਾਗਰੂਕਤਾ ਫਲੈਕਸ ਮੰਡੀਆਂ ਦੇ ਬਾਹਰ ਲਗਾਉਣ ਦੇ ਆਦੇਸ਼ ਦਿੱਤੇ। ਉਹਨਾਂ ਮੁੱਖ ਖੇਤੀਬਾੜੀ ਅਫ਼ਸਰ ਸਮੇਤ ਖਰੀਦ ਏਜੰਸੀਆਂ ਨੂੰ ਕਿਸਾਨਾਂ ਨੂੰ ਸਰਕਾਰ ਦੇ ਮਾਪਦੰਡਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ ਕੀਤੀ ਤਾਂ ਜੋ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਖੱਜਲ ਖੁਆਰੀ ਨਾ ਹੋਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਵਿਕਾਸ ਤੇ ਪੰਚਾਚਿਤ ਅਫ਼ਸਰ ਰਜਨੀਸ਼ ਗਰਗ, , ਜ਼ਿਲਾ ਖੁਰਾਕ ਸਪਲਾਈਜ਼ ਕੰਟਰੋਲਰ ਸ਼੍ਰੀ ਸਰਤਾਜ ਸਿੰਘ ਚੀਮਾ, ਮੁੱਖ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ , ਜ਼ਿਲਾ ਮੰਡੀ ਅਫਸਰ, ਖਰੀਦ ਏਜੰਸੀਆਂ ਦੇ ਜ਼ਿਲਾ ਮੈਨੇਜਰ ਅਤੇ ਹੋਰ ਫੀਲਡ ਸਟਾਫ ਵੀ ਸ਼ਾਮਲ ਸੀ।
Leave a Reply