August 17, 2026

Justice News

ਅਵਾਮ ਦੀ ਆਵਾਜ਼

ਸੀ.ਪਾਈਟ ਕੈਂਪ ਵਿੱਚ ਅਗਨੀਵੀਰ ਭਰਤੀ ਲਈ ਮੁਫਤ ਸਰੀਰਿਕ ਟ੍ਰੇਨਿੰਗ ਸ਼ੁਰੂ

ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ   )

  ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕਾਬਿਲ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ । ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦਿੱਤੀ।

   ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਜਿਹੜੇ ਨੌਜਵਾਨਾਂ ਨੇ ਅਗਨੀਵੀਰ ਭਰਤੀ ਦੀ  ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ, ਉਹ ਨੌਜਵਾਨ ਸਰੀਰਿਕ ਸਿਖਲਾਈ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਰਿਪੋਰਟ ਕਰਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ। ਮੋਗਾ ਜ਼ਿਲ੍ਹੇ ਦੀ ਭਰਤੀ ਮਿਤੀ 1 ਨਵੰਬਰ 2025 ਤੋਂ 8 ਨਵੰਬਰ 2025 ਤੱਕ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋ ਰਹੀ ਹੈ। ਨੌਜਵਾਨ ਸਵੇਰੇ 9 ਵਜੇ ਤੋਂ 11:30 ਵਜੇ ਤੱਕ ਕੈਂਪ ਵਿੱਚ ਪਹੁੰਚ ਕੇ ਦਾਖਲਾ ਕਰਵਾ ਸਕਦੇ ਹਨ।

  ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ  ਨੌਜਵਾਨ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਸਰਟੀਫਿਕੇਟ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ ਜਰੂਰ ਲਿਆਉਣ। ਉਹਨਾਂ ਕਿਹਾ ਕਿ ਨੌਜਵਾਨਾਂ ਕੋਲ ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਵੀ ਹੋਣਾ ਚਾਹੀਦਾ ਹੈ।

   ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ ਤੇ ਲਿਖਤੀ ਪੇਪਰ ਦੀ  ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 73476-66557 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.