ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਗੁਰੂਦੁਆਰਾ ਨਾਡਾ ਸਾਹਿਰ ਵਿੱਚ ਮੱਥਾ ਟਕਿਆ
ਮਦਰ ਟੇਰੇਸਾ ਸਾਕੇਤ ਆਰਥੋਪੈਡਿਕ ਹਸਪਤਾਲ ਦਾ ਕੀਤਾ ਨਿਰੀਖਣ
ਚੰਡੀਗੜ੍ਹ ( ਜਸਟਿਸ ਨਿਊਜ਼ )
ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਐਤਵਾਰ ਨੂੰ ਆਪਣੀ ਪਤਨੀ ਸ੍ਰੀਮਤੀ ਮਿਤਰਾ ਘੋਸ਼ ਦੇ ਨਾਲ ਪੰਚਕੂਲਾ ਸਥਿਤ ਪ੍ਰਸਿੱਦ ਗੁਰੂਦੁਆਰਾ ਨਾਡਾ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਉਸ ਦੇ ਬਾਅਦ ਮਦਰ ਟੇਰੇਸਾ ਸਾਕੇਤ ਆਰਥੋਪੈਡਿਕ ਹਸਪਤਾਲ ਦਾ ਨਿਰੀਖਣ ਕੀਤਾ।
ਰਾਜਪਾਲ ਪ੍ਰੋਫੈਸਰ ਘੋਸ਼ ਨੇ ਗੁਰੂਦੁਆਰਾ ਨਾਡਾ ਸਾਹਿਬ ਦੇ ਦਰਸ਼ਨ ਕਰਨ ਬਾਅਦ ਕਿਹਾ ਕਿ ਇਸ ਇਤਿਹਸਸਕ ਅਤੇ ਪਵਿੱਤਰ ਗੁਰੂਦੁਆਰਾ ਨਾੜਾ ਸਾਹਿਬ ਦੇ ਦਰਸ਼ਨ ਕਰ ਕੇ ਉਨ੍ਹਾਂ ਨੂੰ ਬਹੁਤ ਸਨਮਾਨ ਅਤੇ ਸੌਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਗਰੀਬਾਂ ਦੇ ਉਥਾਨ ਲਈ ਗੁਰੂਦੁਆਰਾ ਪ੍ਰਬੰਧਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਅਤੇ ਜਰੂਰਤਮੰਦ ਵਿਅਕਤੀਆਂ ਲਈ 1 ਲੱਖ ਰੁੀਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇਸ ਦੌਰਾਨ ਰਾਜਪਾਲ ਨੇ ਕਮੇਟੀ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਅਤੇ ਸਿੱਖ ਕਮਿਉਨਿਟੀ ਦੇ ਹਿੰਮਤ ਅਤੇ ਸਰਵੋਚ ਬਲਿਦਾਨ ਦੀ ਸ਼ਲਾਘਾ ਕੀਤੀ। ਗੁਰੂਦੁਆਰਾ ਪ੍ਰਬੰਧਨ ਕਮੇਟੀ ਨੇ ਇਸ ਮੌਕੇ ‘ਤੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਉਨ੍ਹਾਂ ਦੀ ਧਰਮ ਪਤਨੀ ਨੂੰ ਸਿਰਪੋਾ ਭੇਂਟ ਕਰ ਸਨਮਾਨਿਤ ਕੀਤਾ।
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ ਨਿਸ਼ਾ ਯਾਦਵ, ਪੁਲਿਸ ਡਿਪਟੀ ਕਮਿਸ਼ਨਰ ਸ੍ਰਸ਼ਟੀ ਗੁਪਤਾ, ਹਰਿਆਣਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਲ ਜਗਦੀਸ਼ ਸਿੰਘ ਝਿੰਡਾ, ਧਾਰਮਿਕ ਨੇਤਾ ਬਲਜੀਤ ਸਿੰਘ ਦਾਦੂਵਾਲ, ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਮੈਂਬਰ ਸਵਰਣ ਸਿੰਘ ਬੱਗਾ ਟੱਬਾ, ਗੁਰੂਦੁਆਰੇ ਦੇ ਮੁੱਖ ਗ੍ਰੰਥੀ ਜਗਜੀਤ ਸਿੰਘ ਅਤੇ ਹੋਰ ਮਾਣਯੋਗ ਮਹਿਮਾਨ ਮੋਜੂਦ ਰਹੇ।
ਇਸ ਦੇ ਬਾਅਦ ਰਾਜਪਾਲ ਨੇ ਮਦਰ ਟੇਰੇਸਾ ਸਾਕੇਤ ਆਰਥੋਪੈਡਿਕ ਹਸਪਤਾਲ ਦਾ ਦੌਰਾ ਕਰ ਇੱਥੇ ਦੀ ਮੈਡੀਕਲ ਸੇਵਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਹੱਡੀ ਰੋਗ ਇਲਾਜ, ਪੁਨਰਵਾਸ ਅਤੇ ਆਘਾਤ ਪ੍ਰਬੰਧਨ ਵਿੱਚ ਅਪਣਾਈ ਜਾ ਰਹੀ ਉੱਚ ਪੱਧਰੀ ਮੈਡੀਕਲ ਸੇਵਾਵਾਂ ਦੀ ਸ਼ਲਾਘਾ ਕੀਤੀ। ਰਾਜਪਾਲ ਨੇ ਹਸਪਤਾਲ ਪ੍ਰਸਾਸ਼ਨ ਤੋਂ ਮੈਡੀਕਲ ਟੂਲਸ, ਬੁਨਿਆਦੀ ਢਾਂਚੇ ਅਤੇ ਮਾਹਰ ਸੇਵਾਵਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਊਟਰੀਚ ਪ੍ਰੋਗਰਾਮਾਂ ਨੂੰ ਮਜਬੂਤ ਕਰਨ ‘ਤੇ ਜੋਰ ਦਿੱਤਾ ਤਾਂ ਜੋ ਸਮਾਜ ਦੇ ਵਾਂਝੇ ਵਰਗਾਂ ਤੱਕ ਵੀ ਵਿਸ਼ੇਸ਼ਹੱਡੀ ਰੋਗ ਦੀ ਦੇਖਭਾਲ ਪਹੁੰਚ ਸਕੇ। ਉਨ੍ਹਾਂ ਨੇ ਡਾਕਟਰਾਂ ਅਤੇ ਮੈਡੀਕਲ ਕਰਮਚਾਰੀਆਂ ਦੇ ਸਮਰਪਣ ਦੀ ਪ੍ਰਸੰਸਾਂ ਕਰਦੇ ਹੋਏ ਹਸਪਤਾਲ ਦਾ ਰਾਜਭਵਨ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸੂਬੇ ਨੂੰ ਸਵੱਛ ਬਣਾ ਕੇ ਖੁਸ਼ੀ ਨਾਲ ਮਨਾਉਣਗੇ ਉਤਸਵ -ੁ ਨਾਇਬ ਸਿੰਘ ਸੇਣੀ
ਚੰਡੀਗੜ੍ਹ ( ਜਸਟਿਸ ਨਿਊਜ਼ )
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਅਸੀਂ ਸਾਰੇ ਸੰਕਲਪ ਲੈਂਦੇ ਹਨ ਕਿ ਸੂਬੇ ਨੂੰ ਸਵੱਛ ਬਣਾ ਕੇ ਉਤਸਵਾਂ ਨੂੰ ਖੁਸ਼ੀ ਨਾਲ ਮਨਾਵਾਂਗੇ। ਸੂਬੇ ਵਿੱਚ 11 ਹਫਤੇ ਦਾ ਸਵੱਛਤਾ ਮੁਹਿੰਮ ਵੀ ਚਲਾਇਆ ਗਿਆ ਹੈ। ਦੇਸ਼ ਤੇ ਸੂਬੇ ਵਿੱਚ ਸਰਕਾਰ ਨੌਨ-ਸਟਾਪ ਤਿੰਨ ਗੁਣਾ ਤੇਜੀ ਨਾਲ ਕੰਮ ਕਰ ਰਹੀ ਹੈ। ਉਨ੍ਹਾ ਨੇ ਕਿਹਾ ਕਿ ਦੇਸ਼ ਨੂੰ ਸਾਲ 2047 ਤੱਕ ਵਿਕਸਿਤ ਰਾਸ਼ਟਰ ਬਨਾਉਣ ਲਈ ਸਵਦੇਸ਼ੀ ਵਸਤੂਆਂ ਨੂੰ ਅਪਨਾਉਣਾ ਹੌਵੇਗਾ।
ਮੁੱਖ ਮੰਤਰੀ ਐਤਵਾਰ ਨੂੰ ਲਾਡਵਾ ਵਿਧਾਨਸਭਾ ਖੇਤਰ ਦੇ ਪਿੰਡ ਕਲਾਲ ਮਾਜਰਾ ਵਿੱਚ ਪ੍ਰਧਾਨ ਮੰਤਰੀ ਦੇ ਮਨ ਕੀ ਬਾਤ ਪ੍ਰੋਗਰਾਮ ਸੁਨਣ ਦੇ ਬਾਅਦ ਗ੍ਰਾਮੀਣਾਂ ਨੂੰ ਸੰਬੋਧਿਤ ਕਰ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਦੇ ਜੀਵਨ ‘ਤੇ ਡਾ. ਕੇਵਰ ਕ੍ਰਿਸ਼ਣ ਲਿਖਤ ਕਿਤਾਬ ਦੀ ਘੁੰਡ ਚੁਕਾਈ ਵੀ ਕੀਤੀ। ਮੁੱਖ ਮੰਤਰੀ ਨੇ ਪਿੰਡ ਦੇ ਵਿਕਾਸ ਲਈ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਰਪੰਚ ਕੁਲਦੀਪ ਵੱਲੋਂ ਪਿੰਡ ਵੱਲੋਂ ਰੱਖੀ ਮੰਗਾਂ ਨੂੰ ਸਬੰਧਿਤ ਵਿਭਾਗ ਨੂੰ ਭੇਜ ਕੇ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਦਸਿਅੀਾ ਕਿ ਵਿਕਾਸ ਕੰਮਾਂ ਨੂੰ ਕਰਵਾਉਣ ਵਿੱਚ ਸਰਕਾਰ ਦੇ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ। ਪਿਛਲੇ 10 ਮਹੀਨਿਆਂ ਵਿੱਚ ਪਿੰਡ ਵਿੱਚ 1 ਕਰੋੜ 1 ਲੱਖ ਰੁਪਏ ਤੋਂ ਵਿਕਾਸ ਕੰਮਾਂ ਨੂੰ ਕਰਵਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰ ਮਹੀਨੇ ਦੇ ਆਖੀਰੀ ਐਤਵਾਰ ਨੂੰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਮਨ ਕੀ ਬਾਤ ਪ੍ਰੋਗਰਾਮ ਤਹਿਤ ਦੇਸ਼ ਦੇ ਕਰੋੜਾਂ ਲੋਕਾਂ ਨਾਲ ਜੁੜਦੇ ਹਨ। ਇਸ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚੰਗੇ ਕੰਮ ਕਰਨ ਵਾਲੇ ਨੌਜੁਆਨਾਂ ਦੀ ਕਹਾਣੀ ਦੇਸ਼ਵਾਸੀਆਂ ਨੂੰ ਸੁਨਾਉਂਦੇ ਹਨ ਤਾਂ ਜੋ ਉਨ੍ਹਾਂ ਤੋਂ ਪੇ੍ਰਰਣਾ ਲੈ ਕੇ ਹੋਰ ਨੌਜੁਆਨ ਤਰੱਕੀ ਦੇ ਰਾਹ ‘ਤੇ ਅੱਗੇ ਵੱਧ ਸਕਣ। ਉਨ੍ਹਾਂ ਨੇ ਕਿਹਾ ਕਿ ਪੀਐਮ ਨੇ ਅੱਜ ਜੰਮੂ-ਕਸ਼ਮੀਰ , ਹਿਮਾਚਲ ਸਮੇਤ ਹੋਰ ਸੂਬਿਆਂ ਵਿੱਚ ਆਏ ਹੜ੍ਹ ‘ਤੇ ਚਿੰਤਾ ਜਾਹਰ ਕਰਦੇ ਹੋਏ ਦੇਸ਼ਵਾਸੀਆਂ ਨੂੰ ਸੰਦੇਸ਼ ਦਿੱਤਾ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਡਨੀ ਦੇ ਮਰੀਜਾਂ ਨੂੰ ਸਾਰੇ ਸਰਕਾਰੀ ਹਸਪਤਾਲ, ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਵਿੱਚ ਡਾਇਲਸਿਸ ਫਰੀ ਵਿੱਚ ਕੀਤਾ ਜਾ ਰਿਹਾ ਹੈ। ਨੌਜੁਆਨਾਂ ਨੂੰ ਬਿਨ੍ਹਾ ਖਰਚੀ ਪਰਚੀ ਦੇ ਨੌਕਰੀਆਂ ਦਿੱਤੀ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਸਾਰੇ ਇਲਾਕਿਆਂ ਵਿੱਓ ਸਮੂਚੇ ਵਿਕਾਸ ਯਕੀਨੀ ਹੋਵੇ ਅਤੇ ਸਾਰੇ ਵਿਕਾਸ ਕੰਮ ਸਮੇਂ ਸੀਮਾ ਵਿੱਚ ਪੁਰੇ ਹੋਣ। ਪਿੰਡ ਵਿੱਚ ਪਹੁੰਚਣ ‘ਤੇ ਗ੍ਰਾਮੀਣਾਂ ਨੇ ਮੁੱਖ ਮੰਤਰੀ ਦਾ ਜੋਰਦਾਰ ਢੰਗ ਨਾਲ ਸਵਾਗਤ ਕੀਤਾ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮਨ ਕੀ ਬਾਤ ਦੇ ਜਰਇਏ ਦੇਸ਼ ਨਾਲ ਸੰਵਾਦ ਕੀਤਾ, ਹਰਿਆਣਾਂ ਦੇ ਮੰਤਰੀਆਂ ਨੇ ਸਾਂਝਾ ਕੀਤੇ ਵਿਚਾਰ
ਚੰਡੀਗੜ੍ਹ ( ਜਸਟਿਸ ਨਿਊਜ਼ )
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਮਹੀਨਾਵਾਰ ਰੇਡਿਓ ਪ੍ਰੋਗਰਾਮ ਮਨ ਕੀ ਬਾਤ ਦੇ 125ਵੇਂ ਏਪੀਸੋਡ ਰਾਹੀਂ ਦੇਸ਼ਵਾਸੀਆਂ ਨਾਲ ਸੰਵਾਦ ਕੀਤਾ। ਇਸ ਮੌਕੇ ‘ਤ। ੀਜਿਲਹਣਹ ਦ। ਵੱਵ-ਵੱਖ ਮੰਤਰੀਆਂ ਨੇ ਕਾਰਜਕਰਤਾਵਾਂ ਅਤੇ ਆਮਜਨਤਾ ਨਾਲ ਪ੍ਰੋਗਰਾਮ ਨੂੰ ਸੁਣਿਆ ਅਤੇ ਆਪਣੀ ਪ੍ਰਤੀਕ੍ਰਿਆਵਾਂ ਵਿਅਕਤ ਕੀਤੀਆਂ।
ਹਰਿਆਣਾ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਅੰਬਾਲਾ ਵਿੱਚ ਲੋਕਾਂ ਦੇ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਨੂੰ ਸੁਣਿਆ। ਸ੍ਰੀ ਵਿਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਜਿਹੇ ਪਹਿਲੇ ਪ੍ਰਧਾਨ ਮੰਤਰੀ ਹਨ ਜੋ ਲਗਾਤਾਰ ਲੋਕਾਂ ਦੇ ਸੁੱਖ-ਦੁੱਖ ਦੇ ਸਾਥੀ ਬਣੇ ਰਹਿੰਦੇ ਹਨ ਅਤੇ ਹਰ ਮਹੀਨੇ ਦੇਸ਼ ਦੀ ਉਪਲਬਧੀਆਂ ਨਾਲ ਜਾਣੂ ਕਰਾਉਂਦੇ ਹਨ। ਅੱਜ ਦੇ ਏਪੀਸੋਡ ਵਿੱਚ ਉਨ੍ਹਾਂ ਨੇ ਬਰਸਾਤੀ ਆਪਦਾ ‘ਤੇ ਸੰਵੇਦਨਾ ਪ੍ਰਗਟ ਕੀਤੀ ਅਤੇ ਰਾਹਤ ਕੰਮ ਵਿੱਚ ਜੁਟੇ ਜਵਾਨਾਂ ਤੇ ਅਦਾਰਿਆਂ ਦੀ ਸ਼ਲਾਘਾ ਕੀਤੀ। ਸ੍ਰੀ ਵਿਜ ਨੇ ਦਸਿਆ ਕਿ ਪ੍ਰਧਾਨ ਮੰਤਰੀ ਨੇ ਸੌਰ ਊਰਜਾ ‘ਤੇ ਫੋਕਸ ਕੀਤਾ ਅਤੇ ਇਸ ਨੂੰ ਵਧਾਉਣ ਲਈ ਪੇ੍ਰਰਿਤ ਕੀਤਾ। ਕਿਸਾਨਾਂ ਲਈ ਸੌਰ ਪੰਪ ਤੇ ਘਰਾਂ ਵਿੱਚ ਸੋਲਰ ਪੈਨਲ ਲਗਾਉਣ ਦੀ ਸਰਕਾਰੀ ਯੋਜਨਾਵਾਂ ਹਨ। 1.80 ਲੱਖ ਤੱਕ ਦੀ ਆਮਦਨ ਵਾਲਿਆਂ ਨੂੰ 2 ਕਿਲੋਵਾਟ ਕਨੈਕਸ਼ਨ ‘ਤੇ 1.10 ਲੱਖ ਰੁਪਏ ਸਬਸਿਡੀ ਮਿਲਦੀ ਹੈ।
ਖੇਡ ਅਤੇ ਕਾਨੂੰਨ ਅਤੇ ਵਿਧਾਈ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਪਲਵਲ ਵਿੱਚ ਕਾਰਜਕਰਤਾਵਾਂ ਅਤੇ ਸਥਾਨਕ ਨਾਗਰਿਕਾਂ ਨਾਲ ਮਨ ਕੀ ਬਾਤ ਪ੍ਰੋਗਰਾਮ ਨੂੰ ਸੁਣਿਆ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਮਨ ਕੀ ਬਾਤ ਪ੍ਰੋਗਰਾਮ ਵਿੱਚ ਦੇਸ਼ਹਿੱਤ ਵਿੱਚ ਯੋਗਦਾਨ ਦੇਣ ਵਾਲੇ ਨਾਗਰਿਕਾਂ ਦੇ ਤਜਰਬਿਆਂ ਨੂੰ ਸਾਂਝਾ ਕਰਦੇ ਹਨ ਜਿਸ ਨਾਲ ਆਮਜਨਤਾ ਨੂੰ ਪੇ੍ਰਰਣਾ ਮਿਲਦੀ ਹੈ। ਮਨ ਕੀ ਬਾਤ ਪ੍ਰੋਗਰਾਮ ਨੂੰ ਜਨ-ਜਨ ਨਾਲ ਜੁੜਨ ਦਾ ਮਜਬੂਤ ਅਤੇ ਪ੍ਰਭਾਵੀ ਸਰੋਤ ਬਣ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੋਕਲ ਫੋਰ ਲੋਕਨ ਨੂੰ ਜਮੀਨੀ ਪੱਧਰ ‘ਤੇ ਪ੍ਰੋਤਸਾਹਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ, ਜਿਸ ਦਾ ਜਿਕਰ ਪ੍ਰਧਾਨ ਮੰਤਰੀ ਨੇ ਅੱ੧ ਦੇ ਪ੍ਰੋਗਰਾਮ ਵਿੱਚ ਵੀ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸਵਦੇਸ਼ੀ ਬਨਾਉਣ ਅਤੇ ਸਵਦੇਸ਼ੀ ਵਰੋਤ ਕਰਨ ਦੀ ਅਪੀਲ ਕੀਤੀ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਝੱਜਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਮੌਜੂਦ ਜਨਤਾ ਦੇ ਨਾਲ ਮਨ ਕੀ ਬਾਤ ਦਾ ਸਿੱਧਾ ਪ੍ਰਸਾਰਣ ਸੁਣਿਆ। ਉਨ੍ਹਂਾਂ ਨੇ ਕਿਹਾ ਕਿ ਮਨ ਕੀ ਬਾਤ ਸਿਰਫ ਇੱਕ ਰੇਡਿਓ ਪ੍ਰੋਗਰਾਮ ਨਹੀਂ ਹੈ, ਸਗੋ ਇਹ ਜਨ-ਜਨ ਵਿੱਚ ਭਾਗੀਦਾਰੀ ਲਈ ਪੇ੍ਰਰਿਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਕੁਦਰਤੀ ਆਪਦਾਵਾਂ ਨਾਲ ਪ੍ਰਭਾਵਿਤ ਲੋਕਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕਰਨ, ਆਪਦਾ ਰਾਹਤ ਕੰਮਾਂ ਦੀ ਸ਼ਲਾਘਾ ਕਰਨ ਅਤੇ ਦੇਸ਼ ਦਾ ਨਾਮ ਰੋਸ਼ਨ ਕਰ ਰਹੇ ਖਿਡਾਰੀਆਂ ਨਾਲ ਗਲਬਾਤ ਕਰਨ ਵਰਗੇ ਵਿਸ਼ਾ ਸ਼ਾਮਿਲ ਹਨ।
ਬਰਸਾਤ ਦੇ ਮੌਸਮ ਨਾਲ ਨਜਿਠਣ ਲਈ ਸੂਬਾ ਸਰਕਾਰ ਅਤੇ ਪ੍ਰਸਾਸ਼ਨ ਪੁਰੀ ਤਰ੍ਹਾ ਅਲਰਟ – ਨਾਇਬ ਸਿੰਘ ਸੈਣੀ
ਚੰਡੀਗੜ੍ਹ (ਜਸਟਿਸ ਨਿਊਜ਼ )
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਲੈ ਕੇ ਸੂਬਾ ਸਰਕਾਰ ਅਤੇ ਪ੍ਰਸਾਸ਼ਨ ਪੂਰੀ ਤਰ੍ਹਾ ਅਲਰਟ ਹੈ ਅਤੇ ਹਰ ਹਾਲਾਤ ਨਾਲ ਨਜਿਠਣ ਨੂੰ ਤਿਆਰ ਹੈ। ਸਰਕਾਰ ਦਾ ਯਤਨ ਹੈ ਕਿ ਸੂਬੇ ਦੇ ਕਿਸੇ ਵੀ ਨਾਗਰਿਕ ਨੂੰ ਕੋਈ ਹਾਨੀ ਨਾ ਪਹੁੰਚੇ। ਉਨ੍ਹਾਂ ਨੇ ਸੂਬਾਵਾਸੀਆਂ ਨੂੰ ਅਪੀਲ ਕੀਤੀ ਕਿ ਅਜਿਹੇ ਮੌਸਮ ਵਿੱਚ ਜਨਤਾ ਵੀ ਸਾਵਧਾਨੀ ਵਰਤੇ। ਪਹਾੜੀ ਖੇਤਰ ਵਿੱਚ ਜਾਣ ਤੋਂ ਬੱਚਣ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਕੁਰੂਕਸ਼ੇਤਰ ਦੇ ਦਰੋਣਾਚਾਰਿਆ ਖੇਡ ਸਟੇਡੀਅਮ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਮੁੱਖ ਮੰਤਰੀ ਨੇ ਖੇਡ ਪਰਿਸਰ ਵਿੱਚ ਖਿਡਾਰੀਆਂ ਨਾਲ ਵਾਲੀਬਾਲ ਵੀ ਖੇਡਿਆ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਸ਼ਵ ਵਿੱਚ ਦੇਸ਼ ਦਾ ਮਾਨ-ਸਨਮਾਨ ਵਧਾਇਆ ਹੈ। ਦੇਸ਼ ਦੇ ਜਰੂਰਤਮੰਦ ਅਤੇ ਗਰੀਬਾਂ ਦੀ ਮਦਦ ਕੀਤੀ ਹੈ। ਇਸ ਗੱਲ ਨੂੰ ਵਿਪੱਖ ਹਜਮ ਨਹੀਂ ਕਰ ਪਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਦੀ ਭੂਮੀ ਤੋਂ ਭਗਵਾਨ ਬੁੱਧ ਨੇ ਆਪਣਾ ਸੰਦੇਸ਼ ਦਿੱਤਾ। ਚਾਣਕਯ ਵਰਗੇ ਸਿਆਣੇ ਨੀਤੀਕਾਰ ਪੈਦਾ ਕੀਤੇ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਿਹਾਰ ਤੋਂ ਪ੍ਰਕਾਸ਼ ਫੈਲਾਇਆ। ਅਜਿਹੀ ਪਵਿੱਤਰ ਧਰਤੀ ‘ਤੇ ਕਾਂਗਰਸ ਦੇ ਸਿਖਰ ਨੇਤਾ ਰਾਹੁਲ ਗਾਂਧੀ ਦੀ ਟਿੱਪਣੀ ਢੁੱਕਵੀਂ ਨਹੀਂ ਹੈ। ਉਨ੍ਹਾਂ ਨੂੰ ਦੇਸ਼ ਤੋਂ ਮਾਫ਼ੀ ਮੰਗਣੀ ਚਾਹੀਣੀ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਪੱਖ ਆਪਣੇ ਕਾਰਜਕਾਲ ਵਿੱਚ ਕੀਤੇ ਗਏ ਵਿਕਾਸ ਕੰਮਾਂ ਅਤੇ ਉਪਲਬਧੀਆਂ ਨੂੰ ਦੱਸਣ ਦਾ ਕੰਮ ਕਰੇ। ਜੇਕਰ ਉਦੋਂ ਕੰਮ ਕੀਤੇ ਹੁੰਦੇ ਤਾਂ ਅੱਜ ਈਵੀਐਮ ਨੂੰ ਦੋਸ਼ ਨਾਲ ਦਿੰਦੇ। ਉਨ੍ਹਾਂ ਨੇ ਕਿਹਾ ਕਿ ਜਨਤਾ ਕਾਂਗਰਸ ਦੇ ਸੱਚ ਨੂੰ ਜਾਣ ਕੇ ਨਾਕਾਰ ਚੁੱਕੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੈ 11 ਸਾਲਾਂ ਵਿੱਚ ਦੇਸ਼ ਵਿੱਚ ਵਿਲੱਖਣ ਵਿਕਾਸ ਕਰ ਪੂਰੇ ਵਿਸ਼ਵ ਵਿੱਚ ਸਨਮਾਨ ਦਿਵਾਉਣ ਦਾ ਕੰਮ ਕੀਤਾ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਜ਼ਰਾਇਲ ਯੁੱਧ ‘ਤੇ ਪੁੱਛੇ ਗਏ ਸੁਆਲ ਦੇ ਜਵਾਬ ਵਿੱਚ ਕਿਹਾ ਕਿ ਯੁੱਧ ਵਿੱਚ ਹਾਨੀਆਂ ਹੋਣਾ ਤੈਅ ਹੈ, ਕਿਤੇ ਜਾਨ ਤਾਂ ਕਿਤੇ ਮਾਲ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਨੇ ਟੈਰਿਫ ‘ਤੇ ਪੁੱਛੇ ਗਏ ਸੁਆਲ ‘ਤੇ ਕਿਹਾ ਕਿ ਦੇਸ਼ ਦੀ ਅਗਵਾਈ ਮਜਬੂਤ ਹੱਥਾਂ ਵਿੱਚ ਹੈ। ਭਾਰਤ ਕਿਸੇ ਵੀ ਹਾਲਾਤ ਨਾਲ ਨਜਿਠਣ ਦੀ ਸਮਰੱਥਾ ਰੱਖਦਾ ਹੈ। ਲਗਾਤਾਰ ਦੇਸ਼ ਦੀ ਜੀਡੀਪੀ ਵਿੱਚ ਸੁਧਾਰ ਹੋ ਰਿਹਾ ਹੈ। ਦੇਸ਼ ਵਿੱਚ ਲਗਾਤਾਰ ਰਾਸ਼ਟਰੀ ਰਾਜਮਾਰਗ, ਰੇਲਵੇ ਮਾਰਗ, ਯੂਨੀਵਰਸਿਟੀ ਸਮੇਤ ਅਨੇਕ ਵਿਕਾਸ ਕੰਮਾਂ ਨੂੰ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ।
25 ਦਸੰਬਰ ਨੂੰ ਲਾਂਚ ਹੋਵੇਗਾ ਦੀਨਦਿਆਲ ਲਾਡੋ ਲੱਛਮੀ ਯੋਜਨਾ ਪੋਰਟਲ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਚੋਣ ਤੋਂ ਪਹਿਲਾਂ ਸੰਕਲਪ ਪੱਤਰ ਵਿੱਚ ਭੈਣਾ ਨੂੰ 2100 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜਿਸ ਦੇ ਲਈ ਇਸ ਸਾਲ ਦੇ ਬਜਟ ਵਿੱਚ 5000 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਹੁਣ 25 ਸਤੰਬਰ ਨੂੰ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜੈਯੰਤੀ ‘ਤੇ ਦੀਨਦਿਆਲ ਲਾਡੋ ਲੱਛਮੀ ਯੋਜਨਾ ਦਾ ਪੋਰਟਲ ਲਾਂਚ ਕੀਤਾ ਜਾਵੇਗਾ। ਇਸ ਪੋਰਟਲ ਨਾਲ ਭੈਣਾ ਆਪਣਾ ਬਿਨੈ ਕਰ ਸਕਦੀਆਂ ਹਨ। ਪਹਿਲੇ ਫੇਜ਼ ਵਿੱਚ 20 ਲੱਖ ਮਹਿਲਾਵਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਇਸ ਦੇ ਬਾਅਦ ਦੂਜਾ ਫ਼ੇਜ਼ ਲਿਆਇਆ ਜਾਵੇਗਾ ਅਤੇ ਫਿਰ ਤੀਜਾ ਫ਼ੇਜ਼ ਵੀ ਆਵੇਗਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਵੀ ਮਹਿਲਾਵਾਂ ਨੂੰ ਸਨਮਾਨ ਦਿੱਤੇ ਜਾਣ ਦਾ ਐਲਾਨ ਕੀਤਾ ਸੀ, ਜਿਨ੍ਹਾਂ ਸੂਬਿਆਂ ਵਿੱਚ ਕਾਂਗਰਸ ਦੀ ਸਰਕਾਰ ਹੈ ਮਹਿਲਾਵਾਂ ਲਈ ਕੋਈ ਯੋਜਨਾ ਸ਼ੁਰੂ ਨਹੀਂ ਕੀਤੀ ਗਈੀ।
ਪੀਐਮ ਦੇ ਜਨਮਦਿਨ ਤੋਂ ਸ਼ੁਰੂ ਕੀਤਾ ਜਾਵੇਗਾ ਸੇਵਾ ਪੱਖਵਾੜਾ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 17 ਸਤੰਬਰ ਨੂੰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਜਨਮਦਿਨ ਹੈ, ਇਸ ਦਿਨ ਤੋਂ ਸੇਵਾ ਪੱਖਵਾੜਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸੇਵਾ ਪੱਖਵਾੜਾ ਰਾਹੀਂ ਗਰੀਬ, ਜਰੂਰਤਮੰਦ, ਦਿਵਆਂਗਜਨਾਂ ਦੀ ਸੇਵਾ ਕੀਤੀ ਜਾਵੇਗੀ। ਮੁਹਿੰਮ ਵਿੱਚ ਵੈਲਫੇਅਰ ਸੋਸਾਇਟੀ, ਵਪਾਰੀਆਂ ਸਮੇਤ ਹੋਰ ਅਦਾਰਿਆਂ ਨੂੰ ਸ਼ਾਮਿਲ ਕਰ ਇਹ 2 ਅਕਤੂਬਰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮਦਿਨ ਤੱਕ ਚੱਲੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਨੂੰ ਆਮਜਨਤਾ ਆਪਣੀ ਰੋਜ਼ਾਨਾ ਜਿੰਦਗੀ ਵਿੱਚ ਅਪਨਾਉਣ ਦਾ ਕੰਮ ਕਰਨ। ਇਸ ਮੌਕੇ ‘ਤੇ ਸਾਬਕਾ ਰਾਜਮੰਤਰੀ ਸ੍ਰੀ ਸੁਭਾਸ਼ ਸੁਧਾ, ਅੰਬਾਲਾ ਕਮਿਸ਼ਨਰ ਸ੍ਰੀ ਸੰਜੀਵ ਵਰਮਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੁਦ ਰਹੇ।
ਯੁਵਾ ਖੇਡ ਨੂੰ ਆਪਣੇ ਜੀਵਨ ਦਾ ਅਭਿੰਨ ਅੰਗ ਬਨਾਉਣ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ( ਜਸਟਿਸ ਨਿਊਜ਼ )
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਨੂੰ ਆਪਣੇ ਜੀਵਨ ਦਾ ਅਭਿੰਨ ਅੰਗ ਬਨਾਉਣ ਅਤੇ ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਦੀ ਤਰ੍ਹਾ ਅਨੁਸਾਸ਼ਨ, ਮਿਹਨਤ ਅਤੇ ਸਮਰਪਣ ਦੇ ਮਾਰਗ ‘ਤੇ ਚੱਲਣ। ਉਨ੍ਹਾਂ ਨੇ ਸਾਲ 2036 ਦੇ ਓਲੰਪਿਕ ਖੇਡਾਂ ਵਿੱਚ ਹਰਿਆਣਾ ਦੇ ਖਿਡਾਰੀਆਂ ਵੱਲੋਂ ਸੱਭ ਤੋਂ ਵੱਧ ਮੈਡਲ ਜਿੱਤਣ ਲਈ ਪੇ੍ਰਰਿਤ ਵੀ ਕੀਤਾ।
ਮੁੱਖ ਮੰਤਰੀ ਅੱਜ ਕੁਰੂਕਸ਼ੇਤਰ ਵਿੱਚ ਰਾਸ਼ਟਰੀ ਖੇਡ ਦਿਵਸ ਮੌਕੇ ‘ਤੇ ਆਯੋਜਿਤ ‘ਸਾਈਕਲੋਥਾਨ’ ਪ੍ਰੋਗਰਾਮ ਵਿੱਚ ਨੌਜੁਆਨਾਂ ਨੂੰ ਸੰਬੋਧਿਤ ਕਰ ਰਹੇ ਸਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼੍ਰਮਦਾਨ ਕਰ ਕੇ ‘ਸਵੱਛ ਕੁਰੂਕਸ਼ੇਤਰ, ਮੇਰਾ ਕੁਰੂਕਸ਼ੇਤਰ, ਮੇਰਾ ਅਭਿਆਨ’ ਦੀ ਸ਼ੁਰੂਆਤ ਕੀਤੀ। ਹਰਿਆਣਾ ਦੇ ਖੇਡ ਵਿਭਾਗ ਵੱਲੋਂ ਆਯੋਜਿਤ ਇਸ ਪ੍ਰੋਗਰਾਮ ਵਿੱਚ ਸਾਈਕਲੋਥਾਨ ਅਤੇ ਸਵੱਛਤਾ ਨੂੰ ਜੋੜ ਕੇ ਨੌਜੁਆਨਾਂ ਨੂੰ ਸਵੱਛ ਅਤੇ ਸਿਹਤਮੰਦ ਰਹਿਣ ਲਈ ਪੇ੍ਰਰਿਤ ਕੀਤਾ ਗਿਆ।
ਮੁੱਖ ਮੰਤਰੀ ਨੇ ਸਾਈਕਲੋਥਾਨ ਵਿੱਚ ਹਿੱਸਾ ਲੈਣ ਤੋਂ ਪਹਿਲਾਂ ‘ਮੇਰਾ ਕੁਰੂਕਸ਼ੇਤਰ, ਮੇਰਾ ਅਭਿਆਨ’ ਵੈਬਸਾਇਟ ਵੀ ਲਾਂਚ ਕੀਤਾ ਜਿਸ ‘ਤੇ ਕੁਰੂਕਸ਼ੇਤਰ ਦੇ ਲੋਕ ਸਵੱਛਤਾ ਨਾਲ ਸਬੰਧਿਤ ਫੋਟੋ ਅੱਪਲੋਡ ਕਰ ਕੇ ਆਪਣੇ ਸਰਟੀਫਿਕੇਟ ਡਾਊਨਲੋਡ ਕਰ ਸਕਦੇ ਹਨ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨੌਜੁਆਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪੇ੍ਰਰਿਤ ਕਰਦੇ ਹੋਏ ਕਿਹਾ ਕਿ ਨਸ਼ਾ ਇੱਕ ਅਜਿਹੀ ਬੁਰਾਈ ਹੈ, ਜੋ ਵਿਅਕਤੀ ਨੂੰ ਹੀ ਨਹੀਂ, ਪੂਰੇ ਪਰਿਵਾਰ ਅਤੇ ਸਮਾਜ ਨੂੰ ਖੋਖਲਾ ਕਰ ਦਿੰਦੀ ਹੈ। ਇਹ ਨਾ ਸਿਰਫ ਸ਼ਰੀਰਿਕ ਅਤੇ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰਦੀ ਹੈ, ਸਗੋ ਸਮਾਜਿਕ ਤਾਨੇ-ਬਾਨੇ ਨੂੰ ਵੀ ਕਮਸ਼ੋਰ ਕਰਦੀ ਹੈ।
ਉਨ੍ਹਾਂ ਨੇ ਮੇਜਰ ਧਿਆਨਚੰਦ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਨਮਨ ਕਰਦੇ ਹੋਏ ਕਿਹਾ ਕਿ ਮੇਜਰ ਧਿਆਨਚੰਦ ਸਾਡੇ ਨੌਜੁਆਨ ਖਿਡਾਰੀਆਂ ਲਈ ਪੇ੍ਰਰਣਾਸਰੋਤ ਹਨ। ਉਨ੍ਹਾਂ ਦੇ ਜਨਮਦਿਨ ਨੂੰ ਰਾਸ਼ਟਰੀ ਖੇਡ ਦਿਵਸ ਵਜੋ ਇਸ ਲਈ ਮਨਾਇਆ ਜਾਂਦਾ ਹੈ, ਤਾਂ ਜੋ ਸਾਡੇ ਖਿਡਹਰੀ ਉਨ੍ਹਾਂ ਵਰਗੀ ਲਗਨ ਅਤੇ ਮਿਹਨਤ ਕਰ ਕੇ ਉਦਾਂ ਦੀ ਹੀ ਉਪਲਬਧੀ ਪ੍ਰਾਪਤ ਕਰਨ ਲਈ ਪੇ੍ਰਰਿਤ ਹੋਣ।
ਮੁੱਖ ਮੰਤਰੀ ਨੇ ਦਸਿਆ ਕਿ ਮੇਜਰ ਧਿਆਨ ਚੰਦ ਭਾਰਤ ਮਾਤਾ ਦੇ ਮਹਾਨ ਸਪੁੱਤਰ ਸਨ। ਉਨ੍ਹਾਂ ਦੀ ਅਗਵਾਈ ਹੇਠ ਭਾਰਤੀਆਂ ਨੇ ਹਾਕੀ ਦਾ ਸੁਨਹਿਰਾ ਇਤਿਹਾਸ ਰੱਚਿਆ। ਇਸ ਦੇ ਫਲਸਰੂਪ ਹਾਕੀ ਨੂੰ ਰਾਸ਼ਟਰੀ ਖੇਡ ਦਾ ਦਰਜਾ ਮਿਲਿਆ। ਉਨ੍ਹਾਂ ਨੇ ਭਾਰਤੀ ਹਾਕੀ ਟੀਮ ਨੂੰ ਉਨ੍ਹਾਂ ਬੁਲੰਦੀਆਂ ‘ਤੇ ਪਹੁੰਚਾਇਆ, ਜਿਨ੍ਹਾਂ ਤੋਂ ਅਸੀਂ ਤਿੰਨ ਵਾਰ ਓਲੰਪਿਕ ਗੋਲਡ ਮੈਡਲ ਜਿੱਤੇ। ਇਹ ਕਿਸੇ ਵੀ ਰਾਸ਼ਟਰ ਲਹੀ ਮਾਣ ਦੀ ਗੱਲ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਰਾਸ਼ਟਰੀ ਖੇਡ ਦਿਵਸ ਦਾ ਥੀਮ ‘ਇੱਕ ਘੰਟਾ, ਖੇਡ ਦੇ ਮੈਦਾਨ ਵਿੱਚ’ ਹੈ। ਇਸ ਦਾ ਮਤਲਬ ਇਹ ਨਹੀਂ ਹੈ ਕਿ ਸਾਨੂੰ ਸਿਰਫ ਅੱਜ ਹੀ ਇੱਕ ਘੰਟਾ ਖੇਡਣਾ ਹੈ। ਇਸ ਦਾ ਅਰਥ ਹੈ ਕਿ ਸਾਨੂੰ ਰੋਜ਼ ਇੱਕ ਘੰਟਾ ਖੇਡ ਨੂੰ ਦੇਣਾ ਹੈ ਤਾਂ ਜੋ ਅਸੀਂ ਸ਼ਰੀਰਿਕ ਅਤੇ ਮਾਨਸਿਕ ਰੂਪ ਨਾਲ ਫਿੱਟ ਰਹਿ ਸਕਣ। ਅਜਿਹਾ ਹੋਣ ‘ਤੇ ਹੀ ਅਸੀਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੇ ‘ਫਿੱਟ ਇੰਡੀਆ-ਹਿੱਟ ਇੰਡੀਆ’ ਦੇ ਵਿਜ਼ਨ ਨੂੰ ਸਾਕਾਰ ਕਰ ਪਾਵਾਂਗੇ।
ਸ੍ਰੀ ਨਾਇਬ ਸਿੰਘ ਸੈਣੀ ਨੇ ਖਿਡਾਰੀਆਂ ਨਾਲ ਮੁਖਾਤਿਬ ਹੁੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਵੀ ਸਾਲ 2036 ਦੇ ਓਲੰਪਿਕ ਖੇਡਾਂ ਵਿੱਚ ਭਾਰਤ ਨੂੰ ਖੇਡ ਮਹਾਸ਼ਕਤੀ ਬਨਾਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਨੇ ਉਨ੍ਹਾਂ ਖੇਡਾਂ ਨੂੰ ਭਾਰਤ ਵਿੱਚ ਕਰਵਾਉਣ ਦਾ ਸੰਕਲਪ ਵੀ ਵਿਅਕਤ ਕੀਤਾ ਹੈ। ਮੈਨੂੰ ਭਰੋਸਾ ਹੈ ਕਿ ਉਸ ਸਮੇਂ ਤੁਹਾਡੇ ਵਰਗੇ ਹਰਿਆਣਾ ਦੇ ਖਿਡਾਰੀ ਸੱਭ ਤੋਂ ਵੱਧ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕਰਣਗੇ। ਇਸ ਦੇ ਲਈ ਅਸੀਂ ਪਹਿਲਾਂ ਤੋਂ ਹੀ ਤਿਆਰੀਆਂ ਸ਼ੁਰੂ ਕਰ ਚੁੱਕੇ ਹਨ। ਸਾਡਾ ਸਪਨਾ ਹੈ ਕਿ ਹਰਿਆਣਾ ਦਾ ਹਰ ਪਿੰਡ-ਹਰ ਸ਼ਹਿਰ ਇੱਕ ਅਜਿਹਾ ਖਿਡਾਰੀ ਦਵੇ, ਜੋ ਵਿਸ਼ਵ ਮੰਚ ‘ਤੇ ਭਾਰਤ ਦਾ ਪਰਚਮ ਲਹਿਰਾਏ।
ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਅੱਜ ਹਰਿਆਣਾ ਨੂੰ ਖੇਡਾਂ ਦੀ ਨਰਸਰੀ ਕਿਹਾ ਜਾਂਦਾ ਹੈ। ਸੂਬੇ ਦੇ ਖਿਡਾਰੀਆਂ ਨੇ ਕੌਮਾਂਤਰੀ ਪੱਧਰ ‘ਤੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ। ਚਾਹੇ ਉਹ ਓਲੰਪਿਕ ਖੇਡ ਹੋਣ, ਏਸ਼ਿਆਈ ਖੇਡ ਹੋਣ ਜਾਂ ਕਾਮਨਵੈਲਥ ਖੇਡ ਹੋਣ, ਹਰਿਆਣਾਂ ਦੇ ਖਿਡਾਰੀਆਂ ਨੇ ਹਰ ਮੋਰਚੇ ‘ਤੇ ਤਿਰੰਗੇ ਨੂੰ ਉੱਚਾ ਲਹਿਰਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੇ ਪੇਰਿਸ ਓਲੰਪਿਕ 2024 ਵਿੱਚ ਦੇਸ਼ ਵੱਲੋਂ ਜਿੱਤੇ ਗਏ 6 ਮੈਡਲਾਂ ਵਿੱਚੋਂ 5 ਮੈਡਲ ਜਿੱਤੇ। ਇਸ ਤੋਂ ਪਹਿਲਾਂ, ਟੋਕਿਓ ਓਲੰਪਿਕ, 2020 ਵਿੱਚ ਭਾਰਤ ਵੱਲੋਂ ਜਿੱਤੇ ਗਏ 7 ਮੈਡਲਾਂ ਵਿੱਚ 4 ਮੈਡਲ ਹਰਿਆਣਾ ਦੇ ਖਿਡਾਰੀਆਂ ਨੇ ਹਾਸਲ ਕੀਤੇ। ਇਹੀ ਨਈਂ, ਏਸ਼ਿਆਈ ਖੇਡਾਂ ਵਿੱਚ ਵੀ ਸਾਡਾ ਪ੍ਰਦਰਸ਼ਨ ਬਹੁਤ ਹੀ ਸ਼ਲਾਘਾਯੋਗ ਰਿਹਾ ਹੈ। ਏਸ਼ਿਆਈ ਖੇਡ -2022 ਵਿੱਚ, ਸੂਬੇ ਦੇ 82 ਖਿਡਾਰੀਆਂ ਨੇ ਹਿੱਸਾ ਲਿਆ। ਇਸ ਵਿੱਚ ਦੇਸ਼ ਦੇ 111 ਮੈਡਲਾਂ ਵਿੱਚੋਂ 28 ਮੈਡਲ ਹਰਿਆਣਾ ਦੇ ਖਿਡਾਰੀਆਂ ਨੇ ਜਿੱਤੇ। ਕਾਮਨਵੈਲਥ ਖੇਡਾਂ ਵਿੱਚ ਵੀ ਹਰਿਆਣਾ ਦੇ ਖਿਡਾਰੀਆਂ ਦਾ ਦਬਦਬਾ ਰਿਹਾ। ਮੌਜੂਦਾ ਕਾਮਨਵੈਲਥ ਖੇਡ -2022 ਦੌਰਾਨ ਹਰਿਆਣਾ ਦੇ ਖਿਡਾਰੀਆਂ ਨੇ 20 ਮੈਡਲ ਜਿੱਤੇ। ਇਹ ਉਪਲਬਧਤੀਆਂ ਸਾਡੀ ਦੂਰਦਰਸ਼ੀ ਖੇਡ ਨੀਤੀਆਂ ਦਾ ਨਤੀਜਾ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗ੍ਰਾਮੀਣ ਪੱਧਰ ਤੱਕ ਲੁਕੀ ਹੋਈ ਖੇਡ ਪ੍ਰਤਿਭਾਵਾਂ ਨੂੰ ਅੱਗੇ ਆਉਣ ਲਈ ਸਰਕਾਰ ਨੇ ਅਨੇਕ ਕਦਮ ਚੁੱਕੇ ਹਨ। ਬਚਪਨ ਤੋਂ ਹੀ ਖਿਡਾਰੀਆਂ ਨੂੰ ਤਰਾਸ਼ਨ ਲਈ ਸੂਬੇ ਵਿੱਚ ਖੇਡ ਨਰਸਰੀਆਂ ਖੋਲੀਆਂ ਗਈਆਂ ਹਨ। ਇੰਨ੍ਹਾਂ ਵਿੱਚ ਉਨ੍ਹਾਂ ਨੁੰ ਵਿੱਤੀ ਸਹਾਇਤਾ ਤੇ ਸਿਖਲਾਈ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਮੇਂ ਸੂਬੇ ਵਿੱਚ 1 ਹਜਾਰ 489 ਖੇਡ ਨਰਸਰੀਆਂ ਸੰਚਾਲਿਤ ਹਨ। ਇੰਨ੍ਹਾਂ ਵਿੱਚ 37 ਹਜਾਰ 225 ਖਿਡਾਰੀ ਸਿਖਲਾਈ ਲੈ ਰਹੇ ਹਨ।
ਉਨ੍ਹਾਂ ਨੇ ਦਸਿਆ ਕਿ ਇੰਨ੍ਹਾਂ ਨਰਸਰੀਆਂ ਵਿੱਚ ਦਾਖਲ ਹੋਣ ਵਾਲੇ 8 ਤੋਂ 14 ਸਾਲ ਉਮਰ ਦੇ ਖਿਡਾਰੀਆਂ ਨੂੰ 1500 ਰੁਪਏ ਅਤੇ 15 ਤੋਂ 19 ਸਾਲ ਦੀ ਉਮਰ ਦੇ ਖਿਡਾਰੀਆਂ ਨੂੰ 2 ਹਜਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਸੂਬਾ ਸਰਕਾਰ ਨੇ ਵਧੀਆ ਖਿਡਾਰੀਆਂ ਲਈ ਸੁਰੱਖਿਅਤ ਰੁਜਗਾਰ ਯਕੀਨੀ ਕਰਨ ਲਈ ਹਰਿਆਣਾ ਐਕਸੀਲੈਂਸ ਖਿਡਾਰੀ ਸੇਵਾ ਨਿਯਮ 2021 ਬਣਾਏ ਹਨ। ਇਸ ਦੇ ਤਹਿਤ ਖੇਡ ਵਿਭਾਗ ਵਿੱਚ 550 ਨਵੇਂ ਅਹੁਦੇ ਬਣਾਏ ਗਏ। ਸਰਕਾਰ ਨੇ 224 ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਹੈ। ਖਿਡਾਰੀਆਂ ਲਈ ਕਲਾਸ-ਵਨ ਤੋਂ ਕਲਾਸ ਫੋਰ ਦੇ ਅਹੁਦਿਆਂ ਦੀ ਸਿੱਧੀ ਭਰਤੀ ਵਿੱਚ ਰਾਖਵਾਂ ਦਾ ਪ੍ਰਾਵਧਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ, ਜੋ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸੱਭ ਤੋਂ ਵੱਧ ਨਗਦ ਪੁਰਸਕਾਰ ਦਿੰਦਾ ਹੈ। ਸਰਕਾਰ ਨੇ ਹੁਣ ਤੱਕ ਖਿਡਾਰੀਆਂ ਨੂੰ 593 ਕਰੋੜ ਰੁਪਏ ਦੇ ਨਗਦ ਪੁਰਸਕਾਰ ਦਿੱਤੇ ਹਨ। ਇਸ ਤੋਂ ਇਲਾਵਾ, ਵਧੀਆ ਪ੍ਰਦਰਸ਼ਨ ਕਰਨ ਵਾਲੇ 298 ਖਿਡਾਰੀਆਂ ਨੂੰ ਮਾਣਪੱਤੇ ਵੀ ਦਿੱਤੇ ਜਾ ਰਹੇ ਹਨ। ਸੂਬਾ, ਰਾਸ਼ਟਰੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਅਤੇ ਮੈਡਲ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਜਾ ਰਹੀ ਹੈ। ਸਾਲ 2014 ਤੋਂ ਹੁਣ ਤੱਕ 29 ਹਜਾਰ ਤੋਂ ਵੱਧ ਵਿਦਿਆਰਥੀਆਂ ਨੂੰ 53 ਕਰੋੜ 45 ਲੱਖ ਰੁਪਏ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ ਹੈ।
ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡ ਸਮੱਗਰੀ ਵੀ ਉਪਲਬਧ ਕਰਵਾਈ ਜਾ ਰਹੀ ਹੈ। ਇਸ ਦੇ ਲਈ ਹਰਿਆਣਾ ਖੇਡ ਉਪਕਰਣ ਪ੍ਰਾਵਧਾਨ ਯੋਜਨਾ ਬਣਾਈ ਹੈ। ਇਸ ਦੇ ਤਹਿਤ 15 ਹਜਾਰ 634 ਖਿਡਾਰੀਆਂ ਨੂੰ ਉਪਕਰਣ ਪ੍ਰਦਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਬਚਪਨ ਤੋਂ ਹੀ ਖੇਡਾਂ ਲਈ ਪ੍ਰੋਤਸਾਹਨ ਤੇ ਸਿਖਲਾਈ ਪ੍ਰਦਾਨ ਕਰ ਰਹੀ ਹੈ। ਰਾਜ ਵਿੱਚ ਮਜਬੂਤ ਖਡੇ ਇੰਫ੍ਰਾਸਟਕਚਰ ਵੀ ਤਿਆਰ ਕੀਤਾ ਗਿਆ ਹੈ, ਤਾਂ ਜੋ ਖਿਡਾਰੀਆਂ ਨੂੰ ਸਾਰੀ ਆਧੁਨਿਕ ਸਹੂਲਤਾਂ ਮਿਲ ਸਕਣ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਨਾ ਕਿਸੇ ਇੱਕ ਖੇਡ ਵਿੱਚ ਹਿੱਸਾ ਜਰੂਰ ਲੈਣ ਤਾਂ ੧ੋ ਉਹ ਸਿਹਤਮੰਦ ਰਹਿ ਸਕਣ।
ਇਸ ਮੌਕੇ ‘ਤੇ ਖੇਡ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਸੰਜੀਵ ਵਰਮਾ ਨੇ ਮੁੱਖ ਮੰਤਰੀ ਦਾ ਸਵਾਗਤ ਕਰਦੇ ਹੋਏ ਖੇਡ ਵਿਭਾਗ ਦੀ ਗਤੀਵਿਧੀਆਂ ਅਤੇ ਉਪਲਬਧੀਅ ਦੀ ਵਿਸਤਾਰ ਨਾਲ ਜਾਣਕਾਰੀ ਦਿੱਤੀ।
Leave a Reply