August 17, 2026

Justice News

ਅਵਾਮ ਦੀ ਆਵਾਜ਼

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਹਲਕਾ ਸਾਹਨੇਵਾਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਵੰਡੀ ਰਾਹਤ ਸਮੱਗਰੀ

ਲੁਧਿਆਣਾ (ਜਸਟਿਸ ਨਿਊਜ਼  )

ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਨਿਰੰਤਰ ਹਮਦਾਦ ਕੀਤੀ ਜਾ ਰਹੀ ਹੈ ਅਤੇ ਜਦੋਂ ਤੱਕ ਹਾਲਾਤ ਆਮ ਵਾਂਗ ਨਹੀਂ ਹੋ ਜਾਂਦੇ, ਇਹ ਜਾਰੀ ਰਹੇਗੀ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਆਪਣੇ ਕੋਹਾੜਾ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਹੜ੍ਹ ਦੀ ਮਾਰ ਝੱਲ ਰਹੇ ਪਿੰਡਾਂ ਨੂੰ ਤਰਪਾਲਾਂ, ਰਾਸ਼ਨ ਕਿੱਟਾਂ ਅਤੇ ਹੋਰ ਰਾਹਤ ਸਮੱਗਰੀ ਵੰਡਦਿਆਂ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜੋਰਾਵਰ ਸਿੰਘ, ਪੀ.ਏ. ਰਸ਼ਪਾਲ ਸਿੰਘ ਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਇਸ ਚੁਣੌਤੀਪੂਰਨ ਸਮੇਂ ਦੌਰਾਨ ਆਪਣੇ ਭੈਣਾਂ-ਭਰਾਵਾਂ ਨਾਲ ਇੱਕਜੁੱਟਤਾ ਨਾਲ ਖੜ੍ਹੇ ਹੋਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਇਸ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਇਕਜੁੱਟ ਹੋਣ ‘ਤੇ ਜ਼ੋਰ ਦਿੱਤਾ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਭਾਵੀ ਹੜ੍ਹ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਯੋਜਨਾਬੰਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਬੰਧਤ ਵਿਭਾਗਾਂ ਦੀਆਂ ਟੀਮਾਂ ਸਤਲੁਜ ਦਰਿਆ ਦੀ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ। ਉਨ੍ਹਾਂ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਗੁਰੇਜ ਕਰਨ ਲਈ ਵੀ ਕਿਹਾ।

ਉਹਨਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਪੱਧਰ ‘ਤੇ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਮ ਸਥਿਤੀ ਦੀ ਜਲਦ ਬਹਾਲੀ ਲਈ ਅਰਦਾਸ ਕਰਨ ਦੀ ਅਪੀਲ ਵੀ ਕੀਤੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.