August 17, 2026

Justice News

ਅਵਾਮ ਦੀ ਆਵਾਜ਼

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾਂ ਲਈ ਦੇਣ ਦਾ ਫ਼ੈਸਲਾ 

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ////////////ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਅੰਦਰ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਲੋਕਾਂ ਦੇ ਹੋਏ ਵੱਡੇ ਨੁਕਸਾਨ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮ ਵੀ ਮੱਦਦ ਲਈ ਅੱਗੇ ਆਏ ਹਨ। ਇਸੇ ਤਹਿਤ ਹੀ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿੱਚ ਦੇਣ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਆਉਣ ਦੇ ਪਹਿਲੇ ਦਿਨ ਤੋਂ ਨਿਰੰਤਰ ਸੇਵਾ ਨਿਭਾ ਰਹੀ ਹੈ। ਸੰਸਥਾਂ ਦੇ ਮੁਲਾਜ਼ਮ ਖ਼ੁਦ ਪੀੜਤਾਂ ਤੱਕ ਪਹੁੰਚ ਕੇ ਸੇਵਾਵਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਵੱਡੀਆਂ ਸੇਵਾਵਾਂ ਨਿਭਾਈਆਂ ਹਨ। ਵੱਖ-ਵੱਖ ਸਮੇਂ ਆਈਆਂ ਕੁਦਰਤੀਂ ਆਫ਼ਤਾਂ ਮੌਕੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਜਿੱਥੇ ਪੀੜਤ ਇਲਾਕਿਆਂ ਵਿੱਚ ਖ਼ੁਦ ਪਹੁੰਚ ਕੇ ਸੇਵਾ ਕਰਦੇ ਹਨ, ਉੱਥੇ ਹੀ ਹਰ ਵਾਰ ਆਪਣੀ ਤਨਖ਼ਾਹ ਵਿੱਚੋਂ ਵੀ ਲੋੜਵੰਦਾਂ ਲਈ ਸਹਾਇਤਾਂ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਕਈ ਦਿਨਾਂ ਤੋਂ ਸਾਡੇ ਮੁਲਾਜ਼ਮ ਆਪਣੀ ਪ੍ਰਵਾਹ ਕੀਤੇ ਬਿਨਾਂ ਪਾਣੀ ਵਿੱਚ ਘਿਰੇ ਲੋਕਾਂ ਤੱਕ ਪਹੁੰਚ ਕੇ ਸੰਸਥਾ ਵੱਲੋਂ ਲੋੜਵੰਦਾਂ ਦੀ ਮੱਦਦ ਕਰ ਰਹੇ ਹਨ। ਅੱਜ ਸਮੂਹ ਮੁਲਾਜ਼ਮਾਂ ਨੇ ਇਕੱਤਰਤਾ ਕਰਕੇ ਇੱਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਲਈ ਚੱਲ ਰਹੀਆਂ ਰਾਹਤ ਸੇਵਾਵਾਂ ਵਿੱਚ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਾਲਾਤ ਸੁਖਾਵੇਂ ਹੋਣ ਤੱਕ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ.ਮਲਕੀਤ ਸਿੰਘ ਬਹਿੜਵਾਲ  ਸਮੇਤ ਸ਼੍ਰੋਮਣੀ ਕਮੇਟੀ ਮੁਲਾਜ਼ਮ ਮੌਜ਼ੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.