ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਐਨ.ਆਈ.ਆਰ.ਐਫ. ਇੰਡੀਆ ਰੈਂਕਿੰਗਜ਼ 2025 ਦੀ “ਯੂਨੀਵਰਸਿਟੀ ਸ਼੍ਰੇਣੀ” ਵਿੱਚ 77ਵਾਂ ਸਥਾਨ ਪ੍ਰਾਪਤ ਕੀਤਾ

ਬਠਿੰਡਾ ( ਜਸਟਿਸ ਨਿਊਜ਼  )

ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਮੋਹਰੀ ਯੂਨੀਵਰਸਿਟੀਆਂ ਵਿੱਚੋਂ ਇੱਕ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀ.ਯੂ. ਪੰਜਾਬ) ਨੇ ਮਾਨਯੋਗ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੇ ਮਾਰਗਦਰਸ਼ਨ ਅਤੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਗਤੀਸ਼ੀਲ ਅਗਵਾਈ ਹੇਠ ਇਸ ਸਾਲ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਐਨ.ਆਈ.ਆਰ.ਐਫ.)-ਇੰਡੀਆ ਰੈਂਕਿੰਗਜ਼ 2025 ਦੀ “ਯੂਨੀਵਰਸਿਟੀ ਸ਼੍ਰੇਣੀ” ਵਿੱਚ 77ਵਾਂ ਰੈਂਕ ਪ੍ਰਾਪਤ ਕਰਕੇ ਇਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ। ਯੂਨੀਵਰਸਿਟੀ ਨੇ ਪਿਛਲੇ ਸਾਲ (ਐਨ.ਆਈ.ਆਰ.ਐਫ. 2024) ਦੇ 83ਵੇਂ ਸਥਾਨ ਦੇ ਮੁਕਾਬਲੇ ਇਸ ਸਾਲ ਆਪਣੀ ਰੈਂਕਿੰਗ ਵਿੱਚ 6 ਸਥਾਨਾਂ ਦਾ ਸੁਧਾਰ ਕੀਤਾ ਹੈ। ਇਸ ਪ੍ਰਾਪਤੀ ਸਦਕਾ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਲਗਾਤਾਰ ਸੱਤਵੇਂ ਸਾਲ “ਭਾਰਤ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ” ਦੀ ਸੂਚੀ ਵਿੱਚ ਆਪਣਾ ਸਥਾਨ ਕਾਇਮ ਰੱਖਣ ਦੀ ਪਰੰਪਰਾ ਜਾਰੀ ਰੱਖੀ ਹੈ।

ਇਸ ਸਾਲ ਯੂਨੀਵਰਸਿਟੀ ਨੇ ਫਾਰਮੇਸੀ ਸ਼੍ਰੇਣੀ ਵਿੱਚ 20ਵਾਂ ਰੈਂਕ ਅਤੇ ਕਾਨੂੰਨ ਸ਼੍ਰੇਣੀ ਵਿੱਚ 40ਵਾਂ ਰੈਂਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਗਤੀ ਦਰਜ ਕਰਦੇ ਹੋਏ ਅਕਾਦਮਿਕ ਉੱਤਮਤਾ ਅਤੇ ਆਧੁਨਿਕ ਖੋਜ ਦੇ ਕੇਂਦਰ ਵਜੋਂ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਹੈ। ਆਪਣੇ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਹੋਏ ਸੀਯੂਪੀਬੀ ਨੇ ਐਨ.ਆਈ.ਆਰ.ਐਫ. ਇੰਡੀਆ ਰੈਂਕਿੰਗਜ਼ 2025 ਦੀ ਸਮੁੱਚੀ ਸ਼੍ਰੇਣੀ ਵਿੱਚ “ਰੈਂਕ-ਬੈਂਡ 100-150” ਵਿੱਚ ਆਪਣਾ ਸਥਾਨ ਪ੍ਰਾਪਤ ਕੀਤਾ ਹੈ।

ਐਨ.ਆਈ.ਆਰ.ਐਫ. 2025 ਦੇ ਨਤੀਜੇ ਵੀਰਵਾਰ ਨੂੰ ਮਾਨਯੋਗ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੁਆਰਾ ਜਾਰੀ ਕੀਤੇ ਗਏ। “ਯੂਨੀਵਰਸਿਟੀ ਸ਼੍ਰੇਣੀ” ਵਿੱਚ ਸੀ.ਯੂ. ਪੰਜਾਬ ਨੇ ਨਿਰੰਤਰ ਸੁਧਾਰ ਦਰਜ ਕੀਤਾ ਹੈ, ਜਿੱਥੇ ਇਸਨੇ ਐਨ.ਆਈ.ਆਰ.ਐਫ. 2024 ਵਿੱਚ ਹਾਸਲ ਕੀਤੇ 47.11 ਅੰਕਾਂ ਦੇ ਮੁਕਾਬਲੇ ਐਨ.ਆਈ.ਆਰ.ਐਫ. 2025 ਦੇ ਸਖ਼ਤ ਮੁਕਾਬਲੇ ਵਿੱਚ 49.53 ਅੰਕ ਪ੍ਰਾਪਤ ਕਰਕੇ ਆਪਣੇ ਸਕੋਰ ਵਿੱਚ ਮਹੱਤਵਪੂਰਨ ਵਾਧਾ ਦਰਜ ਕੀਤਾ ਹੈ।

ਗੌਰਤਲਬ ਹੈ ਕਿ ਪਿਛਲੇ ਸੱਤ ਸਾਲਾਂ ਦੌਰਾਨ ਸੀ.ਯੂ. ਪੰਜਾਬ ਨੂੰ ਹਮੇਸ਼ਾ “ਭਾਰਤ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ” ਵਿੱਚ ਆਪਣਾ ਸਥਾਨ ਬਣਾਏ ਰੱਖਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਅਰਸੇ ਦੌਰਾਨ ਯੂਨੀਵਰਸਿਟੀ ਦੀ ਰੈਂਕਿੰਗ ਕੁਝ ਇਸ ਤਰ੍ਹਾਂ ਰਹੀ: 2019 – 95ਵਾਂ, 2020 – 87ਵਾਂ, 2021 – 84ਵਾਂ, 2022 – 81ਵਾਂ, 2023 – 100ਵਾਂ, 2024 – 83ਵਾਂ ਅਤੇ ਹੁਣ 2025 – 77ਵਾਂ, ਜੋ ਹੁਣ ਤੱਕ ਦਾ ਸਭ ਤੋਂ ਵਧੀਆ ਸਥਾਨ ਹੈ।

ਐਨ.ਆਈ.ਆਰ.ਐਫ. ਇੰਡੀਆ ਰੈਂਕਿੰਗ ਪੰਜ ਮਾਪਦੰਡਾਂ ‘ਤੇ ਆਧਾਰਿਤ ਹੈ। ਇਹਨਾਂ ਮਾਪਦੰਡਾਂ ਦੇ ਵੇਰਵੇ ਹਨ: “ਅਧਿਆਪਨ, ਸਿੱਖਿਆ ਅਤੇ ਸ੍ਰੋਤ,” “ਖੋਜ ਅਤੇ ਕਿੱਤਾਮੁਖੀ ਅਮਲ,” “ਗ੍ਰੈਜੂਏਸ਼ਨ ਨਤੀਜੇ,” “ਦੂਜਿਆਂ ਤੱਕ ਪਹੁੰਚ ਅਤੇ ਸਮਾਵੇਸ਼”, ਅਤੇ “ਧਾਰਨਾ”।

ਇਸ ਪ੍ਰਾਪਤੀ ‘ਤੇ ਖੁਸ਼ੀ ਜਤਾਉਂਦਿਆਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਇਹ ਸਫਲਤਾ ਯੂਨੀਵਰਸਿਟੀ ਦੇ ਅਧਿਆਪਕਾਂ, ਅਧਿਕਾਰੀਆਂ, ਸਟਾਫ਼, ਖੋਜਾਰਥੀਆਂ, ਵਿਦਿਆਰਥੀਆਂ ਅਤੇ ਸਾਰੇ ਹਿੱਸੇਦਾਰਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ।

ਉਨ੍ਹਾਂ ਨੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਨੈਚੁਰਲ ਪ੍ਰੋਡਕਟਸ ਵਿਭਾਗ ਅਤੇ ਫਾਰਮਕੋਲੋਜੀ ਵਿਭਾਗ ਦੇ ਕਾਰਜਾਂ ਦੀ ਪ੍ਰਸੰਸਾ ਕੀਤੀ ਜਿਨ੍ਹਾਂ ਸਦਕਾ ਯੂਨੀਵਰਸਿਟੀ ਦੀ ‘ਫਾਰਮੇਸੀ ਸ਼੍ਰੇਣੀ’ ਵਿੱਚ ਲਗਾਤਾਰ ਚੌਥੀ ਵਾਰ ਦੇਸ਼ ਦੀਆਂ ਚੋਟੀ ਦੀਆਂ 25 ਫਾਰਮੇਸੀ ਸੰਸਥਾਵਾਂ ਵਿੱਚੋਂ ਸਥਾਨ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਦੀਆਂ ਚੋਟੀ ਦੀਆਂ 40 ਕਾਨੂੰਨ ਸੰਸਥਾਵਾਂ ਵਿੱਚ ਸਥਾਨ ਪ੍ਰਾਪਤ ਕਰਨ ਲਈ ਕਾਨੂੰਨ ਵਿਭਾਗ ਦੇ ਯੋਗਦਾਨ ਨੂੰ ਵੀ ਰੇਖਾਂਕਿਤ ਕੀਤਾ।

ਭਵਿੱਖੀ ਯੋਜਨਾਵਾਂ ਬਾਰੇ ਗੱਲ ਕਰਦਿਆਂ ਪ੍ਰੋ. ਤਿਵਾਰੀ ਨੇ ਆਉਣ ਵਾਲੇ ਸਾਲਾਂ ਵਿੱਚ ਐਨ.ਆਈ.ਆਰ.ਐਫ. ਇੰਡੀਆ ਰੈਂਕਿੰਗਜ਼ ਦੇ ਸਾਰੇ ਮਾਪਦੰਡਾਂ ਵਿੱਚ ਯੂਨੀਵਰਸਿਟੀ ਦੇ ਪ੍ਰਦਰਸ਼ਨ ਵਿੱਚ ਸੁਧਾਰ ਕਰਨ ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਯੂਨੀਵਰਸਿਟੀ ਪਰਿਵਾਰ ਨੂੰ ਨਵੇਂ ਜੋਸ਼ ਅਤੇ ਸਮਰਪਣ ਨਾਲ ਇਕੱਠੇ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ, ਤਾਂ ਜੋ ਨੇੜਲੇ ਭਵਿੱਖ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਭਾਰਤ ਦੀਆਂ “ਚੋਟੀ ਦੀਆਂ 50 ਯੂਨੀਵਰਸਿਟੀਆਂ” ਵਿੱਚ ਸ਼ਾਮਲ ਕਰਨ ਦਾ ਟੀਚਾ ਹਾਸਲ ਕੀਤਾ ਜਾ ਸਕੇ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin