August 17, 2026

Justice News

ਅਵਾਮ ਦੀ ਆਵਾਜ਼

ਸੈਸ਼ਨ 2026-27  ਜਵਾਹਰ ਨਵੋਦਿਆ ਵਿਦਿਆਲਿਆ ‘ਚ 9ਵੀ ਤੇ 11ਵੀਂ ‘ਚ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦਾ ਸਿਲਸਿਲਾ ਜਾਰੀ

ਲੁਧਿਆਣਾ ( ਜਸਟਿਸ ਨਿਊਜ਼) –
ਜਵਾਹਰ ਨਵੋਦਿਆ ਵਿਦਿਆਲਿਆ ‘ਚ 9ਵੀ ਤੇ 11ਵੀਂ ‘ਚ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦਾ ਸਿਲਸਿਲਾ ਜਾਰੀ ਹੈ। ਵਿਦਿਅਕ ਸੈਸ਼ਨ 2026-27 ਤਹਿਤ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਖਾਲੀ ਪਈਆਂ ਸੀਟਾਂ ਲਈ ਪ੍ਰੀਖਿਆ ਲਈ ਜਾਣੀ ਹੈ।
ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਦੇ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਦੱਸਿਆ ਕਿ ਦਾਖਲਾ ਫਾਰਮ ਭਰਨ ਦੀ ਅੰਤਿਮ ਮਿਤੀ 23 ਸਤੰਬਰ, 2025 ਨਿਰਧਾਰਿਤ ਕੀਤੀ ਗਈ ਹੈ ਜਦਕਿ 07 ਫਰਵਰੀ, 2026 ਨੂੰ ਪਰੀਖਿਆ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 9ਵੀਂ ਜਮਾਤ ਵਿੱਚ ਦਾਖਲੇ ਲਈ 111 ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ ਜਦਕਿ 11ਵੀਂ ਦਾ ਅੰਕੜਾ 31 ਤੱਕ ਪਹੁੰਚ ਗਿਆ ਹੈ।
ਉਨ੍ਹਾਂ ਬਿਨੈ ਪੱਤਰ ਭਰਨ ਸਮੇਂ ਸ਼ਰਤਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਨਿਵਾਸੀ ਹੋਣਾ ਚਾਹੀਦਾ ਹੈ ਅਤੇ ਸਾਲ 2025-26 ਵਿੱਚ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਕ੍ਰਮਵਾਰ 8ਵੀ, 10ਵੀਂ ਜਮਾਤ ਦਾ ਵਿਦਿਆਰਥੀ ਹੋਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ (ਜਮਾਤ ਨੌਵੀਂ ਵਿੱਚ ਦਾਖਲੇ ਲਈ) 01 ਮਈ 2011 ਤੋਂ 31 ਜੁਲਾਈ 2013 ਦੇ ਵਿਚਕਾਰ ਹੋਣਾ ਚਾਹੀਦਾ ਹੈ ਜਦਕਿ 11ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਵਿਦਿਆਰਥੀ ਦਾ ਜਨਮ 01 ਜੂਨ 2009 ਤੋਂ 31 ਜੁਲਾਈ 2011 ਦੇ ਵਿਚਕਾਰ ਹੋਣਾ ਚਾਹੀਦਾ ਹੈ। ਇਸ ਵਿੱਚ ਦੋਨੋਂ ਮਿਤੀਆਂ ਸ਼ਾਮਲ ਹਨ। 9ਵੀਂ ਜਮਾਤ ਵਿੱਚ ਦਾਖਲਾ ਫਾਰਮ ਭਰਨ ਲਈ ਵੈੱਬਸਾਈਟ https://cbseitms.nic.in  ਦੀ ਵਰਤੋਂ ਕੀਤੀ ਜਾਵੇ ਜਦਕਿ 11ਵੀਂ ਜਮਾਤ ਲਈ ਵੈਬਸਾਈਟ https://share.google/rqDXjl2vtkWMoqJkk  ਰਾਹੀਂ ਫਾਰਮ ਭਰੇ ਜਾਣਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.