ਨਵੀਂ ਦਿੱਲੀ ( ਜਸਟਿਸ ਨਿਊਜ਼ )
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਲਖਨਊ, ਤਿਰੂਵਨੰਤਪੁਰਮ, ਤ੍ਰਿਚੀ, ਕੋਝੀਕੋਡ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ‘ਤੇ ਫਾਸਟ ਟ੍ਰੈਕ ਇਮੀਗ੍ਰੇਸ਼ਨ – ਟਰੱਸਟੇਡ ਟਰੈਵਲਰ ਪ੍ਰੋਗਰਾਮ (FTI-TTP) ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਕੇਂਦਰੀ ਗ੍ਰਹਿ ਸਕੱਤਰ ਅਤੇ ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਸਮੇਤ ਕਈ ਪਤਵੰਤੇ ਮੌਜੂਦ ਸਨ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਫਾਸਟ ਟ੍ਰੈਕ ਇਮੀਗ੍ਰੇਸ਼ਨ – ਟਰੱਸਟੇਡ ਟ੍ਰੈਵਲਰ ਪ੍ਰੋਗਰਾਮ (FTI-TTP) ਦੇ ਨਾਲ, ਅੱਜ ਤੋਂ ਹਵਾਈ ਅੱਡਿਆਂ ‘ਤੇ ਸੀਮਲੈਸ ਇਮੀਗ੍ਰੇਸ਼ਨ ਦੀ ਸੁਵਿਧਾ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਸੁਵਿਧਾ ਦੇਣ ਨਾਲ ਸਾਡਾ ਉਦੇਸ਼ ਪੂਰਾ ਨਹੀਂ ਹੋਵੇਗਾ ਸਗੋਂ ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਵੱਧ ਤੋਂ ਵੱਧ ਯਾਤਰੀਆਂ ਨੂੰ ਇਸ ਦਾ ਲਾਭ ਮਿਲੇ। ਇਸ ਦੇ ਲਈ ਪਾਸਪੋਰਟ ਅਤੇ OCI ਕਾਰਡ ਜਾਰੀ ਕਰਦੇ ਸਮੇਂ ਹੀ ਸਾਨੂੰ ਰਜਿਸਟ੍ਰੇਸ਼ਨ ਕਰਨ ਦੀ ਸੰਭਾਵਨਾ ‘ਤੇ ਕੰਮ ਕਰਨਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਅਜਿਹਾ ਕਰ ਸਕਦੇ ਹਾਂ ਤਾਂ ਯਾਤਰੀਆਂ ਨੂੰ ਦੁਬਾਰਾ ਫਿੰਗਰਪ੍ਰਿੰਟ ਅਤੇ ਦਸਤਾਵੇਜ਼ਾਂ ਲਈ ਆਉਣ ਦੀ ਜ਼ਰੂਰਤ ਨਹੀਂ ਰਹੇਗੀ ਅਤੇ ਉਹ ਜਦੋਂ ਵੀ ਯਾਤਰਾ ਕਰਨਾ ਚਾਹੁਣ ਤਾਂ ਪਾਸਪੋਰਟ ਦੀ ਵਰਤੋਂ ਕਰ ਸਕਣਗੇ। ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਬਾਰੇ ਵਿੱਚ ਸਾਰੀਆਂ ਤਕਨੀਕੀ ਸੰਭਾਵਨਾਵਾਂ ਦੀ ਖੋਜ ਕਰਕੇ, ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵੱਧ ਤੋਂ ਵੱਧ ਲੋਕ ਨੂੰ ਇਸ ਦਾ ਫਾਇਦਾ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਭਾਰਤੀ ਨਾਗਰਿਕਾਂ ਦੇ ਨਾਲ-ਨਾਲ OCI ਕਾਰਡ ਧਾਰਕਾਂ ਨੂੰ ਵੀ ਫਾਇਦਾ ਹੋਵੇਗਾ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਫਾਸਟ ਟ੍ਰੈਕ ਇਮੀਗ੍ਰੇਸ਼ਨ – ਟਰੱਸਟੇਡ ਟਰੈਵਲਰ ਪ੍ਰੋਗਰਾਮ (FTI-TTP) ਸੁਵਿਧਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਵਾਲਾ ਪ੍ਰੋਗਰਾਮ ਹੈ। ਉਨ੍ਹਾਂ ਨੇ ਕਿਹਾ ਕਿ 2024 ਵਿੱਚ ਦਿੱਲੀ ਤੋਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਹੋਈ ਅਤੇ ਇਸ ਤੋਂ ਬਾਅਦ ਮੁੰਬਈ, ਚੇੱਨਈ, ਕੋਲਕਾਤਾ, ਬੰਗਲੁਰੂ, ਕੋਚੀਨ ਅਤੇ ਅਹਿਮਦਾਬਾਦ ਹਵਾਈ ਅੱਡੇ ਇਸ ਵਿੱਚ ਸ਼ਾਮਲ ਹੋਏ ਅਤੇ ਅੱਜ 5 ਨਵੇਂ ਹਵਾਈ ਅੱਡੇ ਇਸ ਵਿੱਚ ਜੁੜ ਰਹੇ ਹਨ। ਸ਼੍ਰੀ ਸ਼ਾਹ ਨੇ ਕਿਹਾ ਕਿ ਇਸ ਤਰ੍ਹਾਂ ਕੁੱਲ 13 ਹਵਾਈ ਅੱਡਿਆਂ ‘ਤੇ ਇਕੱਠੇ ਇਹ ਪ੍ਰਕਿਰਿਆ ਸੁਵਿਧਾ ਸ਼ੁਰੂ ਹੋ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਨਵੀਂ ਮੁੰਬਈ ਅਤੇ ਜੇਵਰ ਹਵਾਈ ਅੱਡੇ ਬਣਾਉਣ ਦੇ ਨਾਲ ਹੀ ਇਸ ਪ੍ਰੋਗਰਾਮ ਦੇ ਨਾਲ ਜੋੜਨ ਦੀ ਯੋਜਨਾ ਗ੍ਰਹਿ ਮੰਤਰਾਲੇ ਨੇ ਬਣਾਈ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਹੁਣ ਤੱਕ ਜਿਨ੍ਹੇ ਲੋਕਾਂ ਨੇ ਇਸ ਸੁਵਿਧਾ ਦੀ ਵਰਤੋਂ ਕੀਤੀ ਹੈ, ਉਨ੍ਹਾਂ ਨੇ ਇਸ ਦੀ ਪ੍ਰਸ਼ੰਸਾ ਕੀਤੀ ਹੈ। ਹੁਣ ਯਾਤਰੀਆਂ ਨੂੰ ਲੰਬੀਆਂ ਲਾਈਨਾਂ, ਮੈਨੂਅਲ ਚੈਕਿੰਗ ਅਤੇ ਬਿਨਾ ਦੇਰੀ ਦੇ ਸਿਰਫ਼ 30 ਸਕਿੰਟਾਂ ਵਿੱਚ ਇਮੀਗ੍ਰੇਸ਼ਨ ਕਲੀਅਰੈਂਸ ਮਿਲ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਲਗਭਗ 3 ਲੱਖ ਯਾਤਰੀਆਂ ਨੇ ਇਸ ਪੋਰਟਲ ‘ਤੇ ਰਜਿਸਟ੍ਰੇਸ਼ਨ ਕੀਤਾ ਹੈ, ਜਿਨ੍ਹਾਂ ਵਿੱਚੋਂ 2 ਲੱਖ 65 ਹਜ਼ਾਰ ਯਾਤਰੀਆਂ ਨੇ ਯਾਤਰਾ ਦੇ ਸਮੇਂ ਇਸ ਦੀ ਵਰਤੋਂ ਕੀਤੀ ਹੈ ਅਤੇ ਸਾਨੂੰ ਇਸ ਗਿਣਤੀ ਵਿੱਚ ਲਗਾਤਾਰ ਵਾਧੇ ਦੇ ਯਤਨ ਕਰਨੇ ਚਾਹੀਦੇ ਹਨ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਬਣਨ ਦੇ ਬਾਅਦ ਤੋਂ ਪਿਛਲੇ 11 ਵਰ੍ਹਿਆਂ ਵਿੱਚ ਸਾਡੇ ਇੰਟਰਨੈਸ਼ਨਲ ਪੈਸੈਂਜਰ ਟ੍ਰੈਫਿਕ ਵਿੱਚ ਬਹੁਤ ਵਾਧਾ
Like this:
Like Loading...
Related
Leave a Reply