August 17, 2026

Justice News

ਅਵਾਮ ਦੀ ਆਵਾਜ਼

ਸੀ. ਪਾਈਟ ਕੈਂਪ ਵਿਖੇ ਪੰਜਾਬ ਪੁਲਿਸ, ਜੇਲ ਵਾਰਡਨ, ਬੀ.ਐਸ.ਐਫ, ਸੀ.ਆਰ.ਪੀ.ਐਫ. ਦੇ ਪੇਪਰਾਂ ਦੀ ਮੁਫ਼ਤ ਤਿਆਰੀ ਸੁਰੂ

ਮੋਗਾ  ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )

  ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯੁਵਕ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਵਿੱਚੋਂ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦੀ ਸਰੀਰਿਕ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਇਸ ਤੋਂ ਇਲਾਵਾ ਮੋਗਾ, ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਜ਼ਿਲ੍ਹੇ ਦੇ ਜਿਹੜੇ ਯੁਵਕ ਜੇਲ ਵਾਰਡਨ, ਬੀ.ਐਸ.ਐਫ, ਸੀ.ਆਈ.ਐਸ.ਅਫ., ਸੀ.ਆਰ.ਪੀ.ਐਫ. ਵਿੱਚ ਭਰਤੀ ਹੋਣਾ ਚੁਹੰਦੇ ਹਨ, ਦੀ ਲਿਖਤੀ ਤੇ ਸਰੀਰਿਕ ਪੇਪਰ ਦੀ ਤਿਆਰੀ ਵੀ ਚੱਲ ਰਹੀ ਹੈ। ਯੁਵਕ ਜਲਦੀ ਤੋਂ ਜਲਦੀ ਕੈਂਪ ਵਿੱਚ ਆ ਕੇ ਆਪਣੀ ਤਿਆਰੀ ਸ਼ੁਰੂ ਕਰ ਸਕਦੇ ਹਨ।

          ਕੈਪ. ਗੁਰਦਸ਼ਨ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਐਪਲੀਕੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਬਾਰਵ੍ਹੀਂ ਪਾਸ ਅਤੇ ਇਸ ਤੋਂ ਵੱਧ ਪੜ੍ਹਾਈ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਵਸਨੀਕ , ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤਾ ਦੀ ਫੋਟੋ ਕਾਪੀ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਉਹਨਾਂ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

          ਵਧੇਰੇ ਜਾਣਕਾਰੀ ਲਈ 73476-66557 ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.