ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸ਼ਕਰ 9 ਕਿੱਲੋ ਹੈਰੋਇਨ ਨਾਲ ਗ੍ਰਿਫ਼ਤਾਰ 

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ///////////ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਨਸ਼ਾ ਤਸਕਰਾਂ ਨੂੰ 9.066 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਦੋ ਹੋਰ ਨਸ਼ਾ ਤਸ਼ਕਰੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕਾਲੇ ਘੰਨੂਪੁਰ ਦੇ ਹਨੀ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਰਮਦੀਪ ਸਿੰਘ ਉਰਫ਼ ਪਾਰਸ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਹਰਵਿੰਦਰ ਸਿੰਘ ਉਰਫ਼ ਹਿੰਦਾ (19), ਅੰਮ੍ਰਿਤਸਰ ਦੇ ਪਿੰਡ ਡਾਂਡੇ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (25), ਤਰਨ ਤਾਰਨ ਦੇ ਪਿੰਡ ਢਾਲਾ ਦੀ ਜਸਬੀਰ ਕੌਰ (40) ਅਤੇ ਤਰਨ ਤਾਰਨ ਦੇ ਪਿੰਡ ਹਵੇਲੀਆਂ ਦੀ ਕੁਲਵਿੰਦਰ ਕੌਰ (54) ਵਜੋਂ ਹੋਈ ਹੈ, ਜੋਂ ਇੱਕ ਅਧਿਆਪਕ ਹੈ।
ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਮੋਗਾ ਸਥਿਤ ਜਗਪ੍ਰੀਤ ਸਿੰਘ ਉਰਫ਼ ਜੱਗਾ ਦੁਆਰਾ ਚਲਾਏ ਜਾ ਰਹੇ ਨਸ਼ਾ ਤਸ਼ਕਰੀ ਸਿੰਡੀਕੇਟ, ਦੇ ਮੁੱਖ ਕਾਰਕੁੰਨ ਯਾਸੀਨ ਮੁਹੰਮਦ ਨੂੰ 7.1 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਜੰਡਿਆਲਾ ਗੁਰੂ ਦੇ ਰਹਿਣ ਵਾਲਾ ਹਰਪ੍ਰੀਤ ਉਰਫ਼ ਹੈਪੀ ਜੱਟ ਵਿਦੇਸ਼ੀ ਗੈਂਗਸਟਰ ਦੇ ਪਾਕਿਸਤਾਨ ਸਥਿਤ ਤਸ਼ਕਰਾਂ ਨਾਲ ਸਿੱਧੇ ਸਬੰਧ ਵਿੱਚ ਸੀ ਅਤੇ ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਇਸ ਨੈੱਟਵਰਕ ਨੂੰ ਚਲਾ ਰਿਹਾ ਸੀ।
ਡੀਜੀਪੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਦੋਵਾਂ ਮਾਮਲਿਆਂ ਵਿੱਚ ਵਿਆਪਕ ਨੈੱਟਵਰਕ ਅਤੇ ਸਰਹੱਦ ਪਾਰ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਪਹਿਲੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ੁਰੂ ਵਿੱਚ, ਦੋਸ਼ੀ ਹਨੀ ਨੂੰ 20 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੋਰ ਜਾਂਚ ਦੌਰਾਨ ਉਸਦੇ ਸਾਥੀ ਪਰਮਦੀਪ ਸਿੰਘ ਉਰਫ਼ ਪਾਰਸ ਨੂੰ ਨਾਮਜ਼ਦ ਕੀਤਾ ਗਿਆ , ਜੋ ਬਾਅਦ ਵਿੱਚ  5.032 ਕਿੱਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ।
ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮਾਡਿਊਲ ਦੇ ਦੋ ਹੋਰ ਮੈਂਬਰਾਂ ਹਰਵਿੰਦਰ ਹਿੰਦਾ ਅਤੇ ਗੁਰਪ੍ਰੀਤ ਗੋਪੀ ਨੂੰ ਨਾਮਜ਼ਦ ਕਰਕੇ  ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਕਿ ਪੁਲਿਸ ਟੀਮਾਂ ਨੇ ਗੁਰਪ੍ਰੀਤ ਦੇ ਕਬਜ਼ੇ ਤੋਂ 3.010 ਕਿੱਲੋਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ, ਜਿਸ ਨਾਲ ਇਸ ਮਾਡਿਊਲ ਤੋਂ ਕੁੱਲ ਰਿਕਵਰੀ 8.062 ਕਿੱਲੋਗ੍ਰਾਮ ਹੋ ਗਈ ਹੈ।
ਸੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਗੁਰਪ੍ਰੀਤ ਅਤੇ ਪਰਮਦੀਪ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਖੇਪ  ਨਿਰਧਾਰਤ ਥਾਵਾਂ- ਜਿਵੇਂ ਕੂੜੇ ਦੇ ਢੇਰ ਜਾਂ ਨਿਸ਼ਾਨਦੇਹੀ ਕੀਤੇ ਪੋਲਾਂ ਤੋਂ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਹੈਪੀ ਜੱਟ ਦੇ ਨਿਰਦੇਸ਼ਾਂ ਤੇ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕਰਦੇ ਸਨ।
ਇੱਕ ਹੋਰ ਕਾਰਵਾਈ ਵਿੱਚ, ਸੀਪੀ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਜਸਬੀਰ ਕੌਰ ਅਤੇ ਕੁਲਵਿੰਦਰ ਕੌਰ ਨਾਮ ਦੀਆਂ ਦੋ ਮਹਿਲਾਂ ਤਸ਼ਕਰਾਂ ਨੂੰ 1.004 ਕਿੱਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਜਸਬੀਰ ਕੌਰ ਪਾਕਿ ਤਸ਼ਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ, ਉਨ੍ਹਾਂ ਕਿਹਾ ਕਿ ਦੋਵਾਂ ਮਾਡਿਊਲਾਂ ਵਿੱਚ ਇੱਕੋ ਹੀ ਪਾਕਿਸਤਾਨ-ਅਧਾਰਤ ਤਸ਼ਕਰ ਦਾ ਸਾਂਝਾ ਸਬੰਧ ਸੀ।
ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ – ਐਫ਼ਆਈਆਰ ਨੰਬਰ 185 ਮਿਤੀ 15-09-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਅਤੇ ਐਫਆਈਆਰ ਨੰਬਰ 187 ਮਿਤੀ 17-09-2025 ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ – ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਦਰਜ ਕੀਤੇ ਗਏ ਹਨ।
ਇਸ ਮੌਕੇ ਡੀਸੀਪੀ ਇੰਵੈਸ਼ਟੀਗੈਸਨ ਰਵਿੰਦਰ ਪਾਲ ਸਿੰਘ, ਏਡੀਸੀਪੀ ਹਰਪਾਲ ਸਿੰਘ, ਏਸੀਪੀ ਸ਼ਿਵਦਰਸ਼ਨ ਸਿੰਘ, ਥਾਣਾ ਛੇਹਰਟਾ ਇੰਚਾਰਜ਼ ਇੰਸਪੈਕਟਰ ਵਿਨੋਦ ਕੁਮਾਰ ਅਤੇ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ। ‌

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin