ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਜੀਰੋ ਕਰਨ ਲਈ ਯਤਨਸ਼ੀਲ ਹੈ। ਪ੍ਰਸ਼ਾਸ਼ਨ ਵੱਲੋਂ ਇਸ ਖੇਤਰ ਵਿੱਚ ਹੁਣੇ ਤੋਂ ਹੀ ਜਮੀਨੀ ਪੱਧਰ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਪਰਾਲੀ ਸਾੜਨ ਨਾਲ ਵਾਤਾਵਰਨ ਉਪਰ ਹੋਣ ਵਾਲੇ ਮਾਰੂ ਪ੍ਰਭਾਵਾਂ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਜਾਗਰੂਕਤਾ ਮੁਹਿੰਮ ਮੋਗਾ ਦੇ ਹਰੇਕ ਪਿੰਡ ਵਿੱਚ ਚਲਾਈ ਜਾ ਰਹੀ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇਣ ਮੌਕੇ ਕੀਤਾ। ਇਹ ਪ੍ਰਚਾਰ ਵੈਨਾਂ ਜ਼ਿਲ੍ਹੇ ਦੇ ਹਰ ਪਿੰਡ ਵਿਚ 19 ਸਤੰਬਰ ਤੋਂ 28 ਅਕਤੂਬਰ ਤੱਕ 40 ਦਿਨ ਜਗਰੂਕਤਾ ਫੈਲਾਉਣਗੀਆਂ। ਉਹਨਾਂ ਕਿਹਾ ਕਿ ਹਰੇਕ ਇੱਕ ਪ੍ਰਚਾਰ ਵੈਨ ਇੱਕ ਪਿੰਡ ਵਿੱਚ ਸੱਤ ਵਾਰ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰੇਗੀ। ਉਹਨਾਂ ਦੱਸਿਆ ਕਿ ਵੈਨਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਦੇ ਵੱਖ-ਵੱਖ ਤਰੀਕਿਆਂ ਸਬੰਧੀ ਜਾਣਕਾਰੀ ਵੀ ਦਿੱਤੀ ਜਾਵੇਗੀ। ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦਾ ਵੱਖ-ਵੱਖ ਤਰੀਕਿਆਂ ਨਾਲ ਪ੍ਰਬੰਧਨ ਕਰਨ ਸਬੰਧੀ ਸਾਹਿਤ ਵੀ ਵੰਡਿਆ ਜਾਵੇਗਾ ਤਾਂ ਜੋ ਕਿਸਾਨ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਲਈ ਮਾਨਸਿਕ ਤੌਰ ਤੇ ਤਿਆਰ ਹੋਣ।
ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਵਾਹ ਕੇ ਇਸ ਦੀਆਂ ਗਠਾਂ ਬਨਵਾਂ ਕੇ ਇਸਦੀ ਸੁਚੱਜੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਪਾ ਸਕਣ।
ਜਿਕਰਯੋਗ ਹੈ ਕਿ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ 300 ਆਧੁਨਿਕ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 4800 ਦੇ ਕਰੀਬ ਮਸ਼ੀਨਰੀ ਪਹਿਲਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਕੋਲ ਉਪਲੱਬਧ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ ਉਪਰ ਨਜਰਸਾਨੀ ਤੇ ਕਾਰਵਾਈ ਲਈ ਜ਼ਿਲ੍ਹੇ ਵਿੱਚ 27 ਕਲੱਸਟਰ ਅਫ਼ਸਰ ਤੇ 152 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਜ਼ਿਲ੍ਹੇ ਦੇ 40 ਪਿੰਡਾਂ ਵਿੱਚ 62 ਏਕੜ ਜਮੀਨ ਅੰਦਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਸਾਂਭਣ ਲਈ ਸਟੋਰੇਜ ਥਾਵਾਂ ਬਣਾਈਆਂ ਗਈਆਂ ਹਨ।

ਪ੍ਰਚਾਰ ਵੈਨਾਂ ਦੀ ਰਵਾਨਗੀ ਸਮੇਂ ਡਾ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ, ਡਾ: ਸੁਖਰਾਜ ਕੌਰ ਦਿਓਲ ਖੇਤੀਬਾੜੀ ਅਫਸਰ, ਡਾ ਬਲਜਿੰਦਰ ਸਿੰਘ ਖੇਤੀਬਾੜੀ ਅਫਸਰ ਤੋਂ ਇਲਾਵਾ ਖੇਤੀਬਾੜੀ ਵਿਭਾਗ ਦਾ ਸਟਾਫ਼ ਵੀ ਹਾਜ਼ਰ ਸੀ।
Leave a Reply