ਸਟੇਟ ਹੈਲਥ ਏਜੰਸੀ ਪੰਜਾਬ ਦੀ ਟੀਮ ਵੱਲੋਂ ਮੋਗਾ ਦੇ ਪ੍ਰਾਈਵੇਟ ਹਸਪਤਾਲ ’ਦੀ ਅਚਨਚੇਤ ਚੈਕਿੰਗ
ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਇਸ ਟੀਮ ਦੀ ਅਗਵਾਈ ਸਟੇਟ ਹੈਲਥ ਸੋਸਾਇਟੀ ਪੰਜਾਬ ਦੇ ਸੀ.ਈ. ਓ. ਡਾ. ਸੁਰਿੰਦਰ ਕੌਰ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ “ਪੰਜਾਬ ਸਰਕਾਰ ਲੋਕਾਂ ਨੂੰ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਿਹਤ ਖੇਤਰ ਵਿੱਚ ਸਰਕਾਰੀ ਸਕੀਮਾਂ ਦਾ ਲਾਹਾ ਜ਼ਮੀਨੀ ਪੱਧਰ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੋਂ ਪੂਰਨ ਪਾਰਦਰਸ਼ੀ ਢੰਗ ਨਾਲ ਲਾਭ ਦਿਵਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ।
ਉਨਾਂ ਅੱਗੇ ਕਿਹਾ ਕਿ ਇਸ ਕਿਸਮ ਦੀਆਂ ਅਚਨਚੇਤ ਚੈਕਿੰਗਾਂ ਸਕੀਮ ਦੀ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਦੀਆਂ ਹਨ। ਉਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਚੈਕਿੰਗਾਂ ਜ਼ਿਲ੍ਹਾ ਪੱਧਰ ’ਤੇ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਕੋਈ ਵੀ ਲਾਭਪਾਤਰੀ ਆਪਣੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ।