ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਜਾਇਜਾ ਲੈਣ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਦਾ ਵੱਧ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਥਾਨਕ ਰੈਸਟ ਹਾਊਸ ਮੋਗਾ ਵਿਖੇ ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਸ੍ਰ. ਮਲਕੀਤ ਸਿੰਘ ਨੇ ਜ਼ਿਲ੍ਹਾ ਭਲਾਈ ਦਫ਼ਤਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਪੱਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਉਣ ਦੀ ਹਦਾਇਤ ਕੀਤੀ, ਤਾਂ ਜੋ ਕੋਈ ਜਰੂਰਤਮੰਦ ਸਰਕਾਰ ਦੀ ਭਲਾਈ ਸਕੀਮ ਤੋਂ ਵਾਂਝਾਂ ਨਾ ਰਹੇ। ਉਨ੍ਹਾਂ ਕਿਹਾ ਕਿ ਹਰੇਕ ਗ੍ਰਾਂਟ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਦਾ ਲਾਭ ਲੈਣ ਲਈ ਕਿਸੇ ਨੂੰ ਮੁ਼ਸਕਿਲ ਪੇਸ਼ ਨਾ ਆਉਣ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰੇਕ ਵਰਗ ਨੇ ਨਾਲ ਪੱਛੜੇ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰੇਕ ਪਿੰਡ, ਵਾਰਡ ਪੱਧਰ ਤੇ ਪੱਛੜੀਆਂ ਸ੍ਰੇਣੀਆਂ ਨੂੰ ਸਰਕਾਰ ਤੋਂ ਮਿਲਣ ਵਾਲੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ।ਉਨ੍ਹਾਂ ਕਿਹਾ ਸ਼ਗਨ ਸਕੀਮ, ਸਕਾਲਰਸ਼ਿਪ ਸਕੀਮ ਦੀ ਜਾਣਕਾਰੀ ਤੋਂ ਵਾਂਝੇ ਪੱਛੜੇ ਵਰਗ ਦੇ ਲੋਕਾਂ ਅੰਦਰ ਪ੍ਰਚਾਰ ਦੀ ਲੋੜ ਹੈ।
ਇਸ ਤੋਂ ਪਹਿਲਾ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਸ੍ਰ. ਮਲਕੀਤ ਸਿੰਘ ਨੇ ਪੱਛੜੇ ਵਰਗ ਨਾਲ ਸਬੰਧਤ ਲੋਕਾਂ ਨੂੰ ਆਉਂਦੀਆਂ ਦਿੱਕਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜਵੰਦ ਲੋਕਾਂ ਦੀਆਂ ਵਿਭਾਗੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਬਿਲਕੁੱਲ ਸਪੱਸ਼ਟ ਹੈ ਕਿ ਰਾਜ ਕਿਸੇ ਵੀ ਵਰਗ ਨੂੰ ਸਰਕਾਰੀ ਯੋਜਨਾਵਾਂ ਦੇ ਲਾਭ ਮੁਹੱਈਆ ਕਰਵਾਉਣ ਵੇਲੇ ਪੱਖਪਾਤ ਨਾ ਕੀਤਾ ਜਾਵੇ, ਅਜਿਹੀ ਰਿਪਰੋਟ ਸਾਮ੍ਹਣੇ ਆਉਣ ਤੇ ਸਬੰਧਤ ਵਿਭਾਗੀ ਅਧਿਕਾਰੀਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Leave a Reply