August 17, 2026

Justice News

ਅਵਾਮ ਦੀ ਆਵਾਜ਼

ਸੀ-ਪਾਈਟ ਕੈਪ ‘ਚ ਆਰਮੀ (ਅਗਨੀਵੀਰ) ਦੀ ਭਰਤੀ ਲਈ ਜੋਰਾਂ ‘ਤੇ ਚੱਲ ਰਹੀ ਤਿਆਰੀ

ਲੁਧਿਆਣਾ  (ਜਸਟਿਸ ਨਿਊਜ਼   )

ਸੀ-ਪਾਈਟ ਕੈਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 01 ਨਵੰਬਰ 2025 ਤੋਂ 08 ਨਵੰਬਰ 2025 ਤੱਕ ਹੋਣ ਵਾਲੀ ਆਰਮੀ (ਅਗਨੀਵੀਰ) ਦੀ ਭਰਤੀ ਸਬੰਧੀ ਕੈਂਪ ਵਿੱਚ ਫਿਜੀਕਲ ਦੀ ਤਿਆਰੀ ਪੁਰੇ ਜੋਰਾਂ ‘ਤੇ ਚੱਲ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਅਤੇ ਮਲੇਰਕਟਲਾ ਦੇ ਜਿਹੜੇ ਨੌਜਵਾਨਾਂ ਨੇ ਆਰਮੀ (ਅਗਨੀਵੀਰ) ਦੀ ਭਰਤੀ ਲਈ ਲਿਖਤੀ ਪੇਪਰ ਪਾਸ ਕੀਤਾ ਹੋਇਆ ਹੈ, ਸੀ-ਪਾਈਟ ਕੈਂਪ, ਆਈ.ਟੀ.ਆਈ., ਗਿੱਲ ਰੋਡ, ਲੁਧਿਆਣਾ ਵਿਖੇ ਮਿਤੀ 01, 03, 06 ਅਤੇ 07 ਅਕਤੂਬਰ 2025 ਨੂੰ ਫਿਜੀਕਲ ਦੀ ਸਿਖਲਾਈ ਲਈ ਕੈਪ ਵਿੱਚ ਆ ਸਕਦੇ ਹਨ।

ਇਸ ਤੋਂ ਇਲਾਵਾ ਜਿਹੜੇ ਨੌਜਵਾਨ ਦਿੱਲੀ ਪੁਲਿਸ ਦੀ ਭਰਤੀ ਦੇਖਣਾ ਚਾਹੁੰਦੇ ਹਨ, ਉਹ ਵੀ ਕੈਂਪ ਵਿੱਚ ਆ ਕੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋ ਸੁਰੂ ਕੀਤੇ ਸਿਖਲਾਈ ਕੈਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਫਿਜੀਕਲ ਸਿਖਲਾਈ ਪ੍ਰਾਪਤ ਕਰਨ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਸ ਵਿੱਚ ਵਿਦਿਅਕ ਯੋਗਤਾਂ 10ਵੀਂ, 12ਵੀਂ, ਸਾਰੇ ਉੱਚ ਵਿਦਿਅਕ ਸਰਟੀਫਿਕੇਟ, ਅਗਨੀਵੀਰ ਦੇ ਲਿਖਤੀ ਪੇਪਰ ਵਿੱਚ ਪਾਸ ਹੋਏ ਰੋਲ ਨੰਬਰ ਦੀ ਲਿਸਟ ਦੀ ਫੋਟੋ ਕਾਪੀ, ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਨਾਲ ਰਿਪੋਰਟ ਕਰ ਸਕਦੇ ਹਨ।

ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋ ਮੁਫਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ 84928-21213, 78885-86296 ਅਤੇ 98766-17258 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.