ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਜਿਲੇ ਵਿੱਚ ਝੋਨੇ ਦੀ ਪਰਾਲੀ ਦੇ ਯੋਗ ਪ੍ਬੰਧਨ ਸਬੰਧੀ ਜਾਗਰੂਕਤਾ ਫੈਲਾਉਣ, ਇਸਦੀ ਸੁਚੱਜੀ ਵਰਤੋ ਲਈ ਜਰੂਰੀ ਨੁਕਤੇ ਸਾਂਝੇ ਕਰਨ ਅਤੇ ਪੂਰੀ ਤਨਦੇਹੀ ਨਾਲ ਕੰਮ ਕਰਕੇ ਜ਼ਿਲ੍ਹੇ ਨੂੰ ਸਟੱਬਲ ਬਰਨਿੰਗ ਮੁਕਤ ਜ਼ਿਲ੍ਹਾ ਬਣਾਉਣ ਲਈ ਪ੍ਰਸ਼ਾਸ਼ਨ ਵੱਲੋਂ ਸਮੂਹ ਕਲੱਸਟਰ ਅਫਸਰਾਂ, ਨੋਡਲ ਅਫਸਰਾਂ ਨਾਲ ਇੱਕ ਵਿਸੇਸ਼ ਪ੍ਰੋਗਰਾਮ ਦਾ ਆਯੋਜਨ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਖੇ ਕੀਤਾ, ਜਿਸਦੀ ਅਗਵਾਈ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਕੀਤੀ।
ਇਸ ਪ੍ਰੋਗਰਾਮ ਵਿਚ ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ,ਐਸ ਡੀ ਐਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਬਾਘਾਪੁਰਾਣਾ ਸ੍ਰ ਬੇਅੰਤ ਸਿੰਘ ਸਿੱਧੂ, ਐਸ.ਡੀ.ਐਮ. ਧਰਮਕੋਟ ਹਿਤੇਸ਼ਵੀਰ ਗੁਪਤਾ, ਮੁੱਖ ਖੇਤੀਬਾੜੀ ਅਫ਼ਸਰ ਸ੍ਰ ਗੁਰਪ੍ਰੀਤ ਸਿੰਘ, ਖੇਤੀਬਾੜੀ ਅਫ਼ਸਰ ਸ਼੍ਰੀਮਤੀ ਸੁਖਰਾਜ ਕੌਰ ਦਿਓਲ, ਪੁਲਿਸ ਵਿਭਾਗ, ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜ਼ਿਲਾ ਵਿਕਾਸ ਤੇ ਪੰਚਾਇਤ ਦਫਤਰ ਅਤੇ ਸਹਿਕਾਰੀ ਸਭਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਮੂਹ ਹਾਜ਼ਰੀਨ ਖਾਸਕਰ ਕਲੱਸਟਰ ਤੇ ਨੋਡਲ ਅਫਸਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਕਿਸਾਨਾਂ ਨੂੰ ਜ਼ਮੀਨੀ ਪੱਧਰ ਤੇ ਪਰਾਲੀ ਨਾ ਜਲਾਉਣ, ਪਰਾਲੀ ਦੇ ਸੁਚੱਜੇ ਪ੍ਰਬੰਧਨ, ਖ਼ੇਤੀਬਾੜੀ ਮਸ਼ੀਨਰੀ ਬਾਰੇ ਜਾਗਰੁਕਤਾ ਫੈਲਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਹਨਾਂ ਕਿਹਾ ਕਿ ਸਿਵਲ ਪ੍ਰਸ਼ਾਸਨ, ਪੁਲਸ ਪ੍ਰਸ਼ਾਸਨ, ਨੋਡਲ ਅਫਸਰਾਂ, ਕਲੱਸਟਰ ਅਫਸਰਾਂ ਦੀ ਕੜੀ ਮਿਹਨਤ ਨਾਲ ਪਿਛਲੇ ਸਾਲ ਜਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ 72 ਫੀਸਦੀ ਕਟੌਤੀ ਆਉਣਾ ਸਮੂਹ ਅਧਿਕਾਰੀਆਂ ਦੀ ਮਿਹਨਤ ਸਦਕਾ ਸੰਭਵ ਰਿਹਾ ਸੀ ਇਸ ਵਾਰ ਜੀਰੋ ਸ੍ਟਬਲ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਸਾਰੀ ਟੀਮ ਪੂਰੀ ਤਨਦੇਹੀ ਨਾਲ ਕੰਮ ਕਰਨ, ਤਾਂ ਹੀ ਵਾਤਾਵਰਨ ਨੂੰ ਗੰਧਲਾ ਹੋਣ ਤੋ ਬਚਾਇਆ ਜਾ ਸਕਦਾ। ਉਨ੍ਹਾਂ ਕਿਸਾਨਾਂ ਨੂੰ ਵੀ ਇਸ ਨੇਕ ਕਾਰਜ਼ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਉਹਨਾਂ ਕਿਹਾ ਕਿ ਅੰਕੜਿਆਂ ਅਨੁਸਾਰ ਜਿਹੜੇ ਪਿੰਡਾਂ ਵਿੱਚ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ ਉਨਾਂ ਪਿੰਡਾਂ ਦੇ ਕਿਸਾਨਾਂ ਨਾਲ ਪ੍ਰਸ਼ਾਸਨ ਵੱਲੋਂ , ਸਮੂਹ ਐਸਡੀਐਮਜ ਵੱਲੋਂ ਖੁਦ ਰਾਬਤਾ ਕਾਇਮ ਕਰਕੇ ਮੀਟਿੰਗਾਂ ਕੀਤੀਆਂ ਗਈਆਂ ਹਨ, ਤਾਂ ਕਿ ਉਹਨਾਂ ਕਿਸਾਨਾਂ ਦੀ ਸੋਚ ਵਿੱਚ ਪਰਿਵਰਤਨ ਲਿਆ ਕੇ ਸਟੱਬਲ ਬਰਨਿੰਗ ਦੇ ਕੇਸਾਂ ਨੂੰ ਜ਼ੀਰੋ ਕੀਤਾ ਜਾ ਸਕੇ।
ਉਹਨਾਂ ਟੀਮਾਂ ਨੂੰ ਫੀਲਡ ਵਿੱਚ ਆਉਂਦੀਆਂ ਚੁਣੌਤੀਆਂ ਨੂੰ ਢਾਹ ਦੇ ਕੇ ਹੌਂਸਲੇ ਨਾਲ ਕੰਮ ਕਰਨ ਲਈ ਪ੍ਰੇਰਿਆ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਉਸਦਾ ਸੁਚੱਜਾ ਪ੍ਰਬੰਧਨ ਕਰਨ ਲਈ ਜੋ ਜੋ ਵੀ ਸੁਵਿਧਾਵਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਹਨਾਂ ਸਾਰੀਆਂ ਸੁਵਿਧਾਵਾਂ ਨੂੰ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ ਹੈ । ਖ਼ੇਤੀਬਾੜੀ ਵਿਭਾਗ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਪਿੰਡਾਂ ਵਿੱਚ ਇਸ ਸੰਬੰਧ ਜਾਗਰੁਕਤਾ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਦੱਸਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਕਸਟਮ ਹਾਈਰਿੰਗ ਸੈਂਟਰਾਂ ਵਿੱਚ ਮੌਜੂਦ ਖੇਤੀਬਾੜੀ ਮਸ਼ੀਨਰੀ ਦੀ ਲਿਸਟ ਪਿੰਡ ਵਾਈਜ ਤਿਆਰ ਕਰਕੇ ਹਰੇਕ ਕਲਸਟਰ ਅਤੇ ਨੋਡਲ ਅਫਸਰ ਪਾਸ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਕਿਸੇ ਵੀ ਕਿਸਾਨ ਨੂੰ ਇਸ ਮਸ਼ੀਨਰੀ ਨੂੰ ਵਰਤਣ ਲਈ ਪਰੇਸ਼ਾਨੀ ਨਾ ਆਵੇ ਅਤੇ ਪਰਾਲੀ ਸਾੜਨ ਲਈ ਮਜਬੂਰ ਨਾ ਹੋਣਾ ਪਵੇ। ਉਹਨਾਂ ਕਿਹਾ ਕਿ ਕਿਸਾਨਾਂ ਦੀ ਹਰੇਕ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
ਉਹਨਾਂ ਅੱਗੇ ਦੱਸਿਆ ਕਿ ਅੱਗ ਦੀ ਸੂਚਨਾ ਮਿਲਣ ਦੇ 24 ਘੰਟੇ ਦੇ ਅੰਦਰ ਅੱਗ ਵਾਲੀ ਜਗ੍ਹਾ ਤੇ ਦੌਰਾ ਕਰਨਾ ਕਲਸਟਰ ਅਫਸਰ ਵੱਲੋਂ ਲਾਜ਼ਮੀ ਹੈ ਅੱਗ ਲੱਗਣ ਦੀ ਰਿਪੋਰਟਿੰਗ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਕੀਤੀ ਜਾਵੇ। ਕਿਸਾਨਾਂ ਨੂੰ ਅੱਗ ਲਗਾਉਣ ਨਾਲ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਵੀ ਜਾਗਰੂਕ ਕੀਤਾ ਜਾਵੇ।
ਐੱਸ ਐੱਸ ਪੀ ਮੋਗਾ ਸ਼੍ਰੀ ਅਜੈ ਗਾਂਧੀ ਨੇ ਦੱਸਿਆ ਕਿ ਪੁਲਿਸ ਪ੍ਰਸਾਸ਼ਨ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦਾ ਪੂਰਾ ਸਾਥ ਦੇ ਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਪਰ ਠੱਲ ਪਾਈ ਜਾਵੇਗੀ।
ਇਸ ਪ੍ਰੋਗਰਾਮ ਵਿੱਚ ਮਨਮੋਹਿਤ ਸਿੰਘ ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਏ ਟੀ ਆਰ ਐਪ, ਡਾ ਤਪਤੇਜ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਵੱਲੋਂ ਉੱਨਤ ਐਪ, ਡਾ ਗੁਰਜੋਤ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਸਹਿਕਾਰੀ ਸਭਾਵਾਂ ਵਿੱਚ ਮੌਜੂਦ ਖੇਤੀਬਾੜੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ।
ਇੱਥੇ ਵੀ ਜ਼ਿਕਰਯੋਗ ਹੈ ਕਿ ਸਮੂਹ ਨੋਡਲ ਅਫਸਰਾਂ ਕਲਸਟਰ ਅਫਸਰਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵੱਲੋਂ ਇੱਕ ਸਵਾਲ ਜਵਾਬ ਸੈਸ਼ਨ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਫੀਲਡ ਟੀਮਾਂ ਨੂੰ ਆਉਣ ਵਾਲੀਆਂ ਔਕੜਾਂ ਨੂੰ ਸੁਣਿਆ ਅਤੇ ਉਨਾਂ ਦੇ ਹੱਲ ਲਈ ਸੁਝਾਅ ਸਾਂਝੇ ਕੀਤੇ ਗਏ।
Leave a Reply