ਲੁਧਿਆਣਾ ( ਜਸਟਿਸ ਨਿਊਜ਼ )
-ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ, ਆਈ.ਪੀ.ਐੱਸ. ਜੀ ਅਤੇ ਸ੍ਰੀ ਰੁਪਿੰਦਰ ਸਿੰਘ, ਪੀ.ਪੀ.ਐੱਸ. ਜੁਆਇੰਟ ਕਮਿਸ਼ਨਰ ਪੁਲਿਸ ਸਿਟੀ/ਦਿਹਾਤੀ ਲੁਧਿਆਣਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਹੀਕਲ ਚੋਰੀਆਂ ਵਿੱਚ ਸ਼ਾਮਲ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ 02 ਵਹੀਕਲ ਚੋਰੀ ਕਰਨ ਵਾਲੇ ਦੋਸ਼ੀ ਗ੍ਰਿਫਤਾਰ ਕਰਕੇ ਇਹਨਾਂ ਕੋਲੋਂ 06 ਟੂ-ਵੀਲਰ ਵਾਹਨ ਬਰਾਮਦ ਕੀਤੇ ਗਏ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ੍ਰੀ ਸਮੀਰ ਵਰਮਾ, ਪੀ.ਪੀ.ਐੱਸ. ਏ.ਡੀ.ਸੀ.ਪੀ. ਜੋਨ 1, ਅਤੇ ਸ੍ਰੀ ਦਵਿੰਦਰ ਕੁਮਾਰ, ਪੀ.ਪੀ.ਐੱਸ. ਏ.ਡੀ.ਸੀ.ਪੀ. ਉੱਤਰੀ ਲੁਧਿਆਣਾ ਜੀ ਨੇ ਦੱਸਿਆ ਕਿ ਥਾਣੇਦਾਰ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਦਰੇਸੀ ਲੁਧਿਆਣਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਮੁਕੱਦਮਾ ਨੰਬਰ 106 ਮਿਤੀ 06.10.2025 ਅ/ਧ 303(2)-317(2)-3(5) ਬੀ.ਐਨ.ਐੱਸ. ਅਧੀਨ ਕਾਰਵਾਈ ਕਰਦਿਆਂ ਦੋ ਵਿਅਕਤੀ ਸਤੀਸ਼ ਕੁਮਾਰ ਉਰਫ ਸੰਨੀ ਪੁੱਤਰ ਸਤਪਾਲ ਅਤੇ ਰਵਿੰਦਰ ਸਿੰਘ @ ਭਿੰਦੀ ਪੁੱਤਰ ਜਸਵੰਤ ਸਿੰਘ ਵਾਸੀਆਨ ਲੁਧਿਆਣਾ ਨੂੰ ਗ੍ਰਿਫਤਾਰ ਕੀਤਾ। ਦੋਸ਼ੀਆਂ ਤੋਂ ਵੱਖ-ਵੱਖ ਥਾਵਾਂ ਤੋਂ ਮਾਸਟਰ ਕੀ (ਚਾਬੀ) ਲਗਾ ਕੇ ਚੋਰੀ ਕੀਤੇ 03 ਮੋਟਰਸਾਈਕਲ ਅਤੇ 03 ਐਕਟਿਵਾ ਬਰਾਮਦ ਕੀਤੇ ਗਏ ਹਨ। ਬਰਾਮਦ ਵਾਹਨਾਂ ਵਿੱਚ ਐਕਟਿਵਾ PB-10-ET-8727 , PB-10-EX-2827 ਅਤੇ ਮੋਟਰਸਾਈਕਲ ਸਪਲੈਂਡਰ PB-10-DR-8463 ਤੋਂ ਇਲਾਵਾ ਇੱਕ ਐਕਟਿਵਾ ਅਤੇ ਦੋ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ਬਰਾਮਦ ਕੀਤੇ ਗਏ। ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਵਾਰਦਾਤਾਂ ਤੇ ਬਰਾਮਦਗੀ ਬਾਰੇ ਪੁੱਛਗਿੱਛ ਜਾਰੀ ਹੈ। ਗ੍ਰਿਫਤਾਰ ਦੋਸ਼ੀਆਂ ਵਿੱਚੋਂ ਰਵਿੰਦਰ ਸਿੰਘ @ ਭਿੰਦੀ ਪਰ ਪਹਿਲਾਂ ਵੀ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਵਿੱਚ ਤਿੰਨ ਮੁਕੱਦਮੇ ਦਰਜ ਹਨ।
Leave a Reply