August 17, 2026

Justice News

ਅਵਾਮ ਦੀ ਆਵਾਜ਼

ਸਪੈਸ਼ਲ ਸੈਲ ਦਿਹਾਤੀ ਵੱਲੋਂ 3 ਪਿਸਟਲ 30 ਬੋਰ, 10 ਜਿੰਦਾ ਰੌਂਦ, ਇੱਕ ਮੋਬਾਈਲ ਫ਼ੋਨ ਅਤੇ ਇੱਕ ਬਿਨ੍ਹਾਂ ਨੰਬਰੀ ਮੋਟਰ ਸਾਈਕਲ ਸਮੇਤ 2 ਦੋਸ਼ੀ ਕਾਬੂ

ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ
ਡੀ.ਜੀ.ਪੀ. ਪੰਜਾਬ ਗੋਰਵ ਯਾਦਵ ਵੱਲੋਂ ਮਾੜੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ ਮਨਿੰਦਰ ਸਿੰਘ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਗੁਰਿੰਦਰਪਾਲ ਸਿੰਘ, ਡੀ.ਐਸ.ਪੀ (ਡੀ) ਦੀ ਅਗਵਾਈ ਹੇਠ, ਸਪੈਸ਼ਲ ਸੈੱਲ ਦੇ ਇੰਚਾਰਜ਼ ਸਬ-ਇੰਸਪੈਕਟਰ ਸਤਿੰਦਰ ਸਿੰਘ ਸਪੈਸ਼ਲ ਸੈਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੇ ਇੰਟੈਲੀਜੈਂਸ-ਅਧਾਰਤ ਕਾਰਵਾਈ ਦੌਰਾਨ ਉਕਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ।
       ਗੁਰਿੰਦਰਪਾਲ ਸਿੰਘ, ਡੀ.ਐਸ.ਪੀ (ਡੀ) ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਪੈਸ਼ਲ ਸੈੱਲ ਦੀ ਟੀਮ ਨੂੰ ਗੁਪਤ ਸੂਚਨਾਂ ਪ੍ਰਾਪਤ ਹੋਈ ਕਿ ਪ੍ਰਭਜੀਤ ਸਿੰਘ ਉਰਫ਼ ਹੱਪਾ ਅਤੇ ਜਸਨਦੀਪ ਸਿੰਘ ਵਾਸੀ ਪਿੰਡ ਦਾਉਕੇ, ਪਾਕਿਸਤਾਨ-ਅਧਾਰਤ ਸਮੱਗਲਰਾਂ ਨਾਲ ਸਿੱਧੇ ਸੰਪਰਕ ਵਿੱਚ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਹਥਿਆਰਾਂ ਅਤੇ ਹੋਰ ਗੈਰਕਾਨੂੰਨੀ ਸਮੱਗਰੀ ਦੀ ਪ੍ਰਾਪਤੀ ਅਤੇ ਸਪਲਾਈ ਦਾ ਕੰਮ ਕਰਦੇ ਹਨ।
ਇਸ ਸੂਚਨਾਂ ਉੱਤੇ ਤੁਰੰਤ ਕਾਰਵਾਈ ਕਰਦਿਆਂ ਸਬ-ਇੰਸਪੈਕਟਰ ਸਤਿੰਦਰ ਸਿੰਘ ਅੰਮ੍ਰਿਤਸਰ ਦਿਹਾਤੀ ਵੱਲੋਂ ਇੰਟੈਲੀਜੈਂਸ-ਲੀਡ ਓਪਰੇਸ਼ਨ ਦੌਰਾਨ ਉਕਤ ਦੋਸ਼ੀਆਂ ਨੂੰ 3 ਪਿਸਟਲ (.30 ਬੋਰ), 10 ਜਿੰਦਾ ਰੌਂਦ, ਇੱਕ ਮੋਬਾਈਲ ਫ਼ੋਨ ਅਤੇ ਇੱਕ ਬਿਨ੍ਹਾਂ ਨੰਬਰੀ ਮੋਟਰ ਸਾਈਕਲ ਸਮੇਤ ਕਾਬੂ ਕੀਤਾ ਗਿਆ।ਇਸ ਸਬੰਧੀ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰਬਰ 312 ਮਿਤੀ 08.10.2025 ਧਾਰਾ 25(8)/54/59 ਅਸਲਾ ਐਕਟ ਅਤੇ 61(2) ਬੀ.ਐਨ.ਐਸ. ਤਹਿਤ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ ਹੈ।
ਉਕਤ ਗ੍ਰਿਫਤਾਰ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇਂ ਆਉਣ ‘ਤੇ ਉਨ੍ਹਾਂ ਖਿਲਾਫ਼ ਵੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਗ੍ਰਿਫਤਾਰ ਦੋਸ਼ੀ:
1. ਪ੍ਰਭਜੀਤ ਸਿੰਘ ਉਰਫ ਹੱਪਾ ਪੁੱਤਰ ਕੰਵਲਜੀਤ ਸਿੰਘ ਵਾਸੀ ਪਿੰਡ
2. ਜਸਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਦਾਉਕੇ
ਰਿਕਵਰੀ:
1. 02 ਪਿਸਟਲ PX5 (.30 ਬੋਰ)
2. 01 ਪਿਸਟਲ ਸਟਾਰ ਮਾਰਕ (.30 ਬੋਰ)
3. 10 ਜਿੰਦਾ ਰੌਂਦ (.30 ਬੋਰ)
4. 01 ਮੋਬਾਈਲ ਫੋਨ
5. 01 ਬਿਨ੍ਹਾਂ ਨੰਬਰੀ ਮੋਟਰ ਸਾਈਕਲ

Leave a Reply

Your email address will not be published. Required fields are marked *

Copyright © All rights reserved. | Newsphere by AF themes.