ਬਰਨਾਲਾ ( ਜਸਟਿਸ ਨਿਊਜ਼ ):
69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਰਗਬੀ ਅੰਡਰ 14 ਸਾਲ (ਲੜਕੀਆਂ) ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਪੱਕਾ ਬਾਗ ਧਨੌਲਾ ਵਿਖੇ ਸ਼ਾਨੋ–ਸ਼ੌਕਤ ਨਾਲ ਸ਼ੁਰੂ ਹੋ ਗਏ ਹਨ। ਇਹਨਾਂ ਖੇਡਾਂ ਦਾ ਉਦਘਾਟਨ ਕਰਨ ਲਈ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਸਮੁੱਚੇ ਟੂਰਨਾਮੈਂਟ ਦੀ ਰੂਪ–ਰੇਖਾ ਸਬੰਧੀ ਜਾਣਕਾਰੀ ਦਿੱਤੀ। ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਵਿਦਿਆਰਥੀ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਸਬੰਧੀ ਗੱਲ ਕੀਤੀ।
ਡੀ.ਐਮ. ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਕਰਵਾਏ ਗਏ ਲੀਗ ਮੈਚਾਂ ਵਿੱਚ ਸੰਗਰੂਰ ਨੇ ਫਰੀਦਕੋਟ, ਬਰਨਾਲਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ ਨੇ ਮਾਨਸਾ, ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਫਤਿਹਗੜ੍ਹ ਸਾਹਿਬ, ਸੰਗਰੂਰ ਨੇ ਪਟਿਆਲਾ, ਬਰਨਾਲਾ ਨੇ ਲੁਧਿਆਣਾ ਨੂੰ ਹਰਾ ਕੇ ਅਗਲੇ ਗੇੜ ਵਿੱਚ ਦਾਖਲਾ ਲਿਆ। ਇਸ ਮੌਕੇ ਸਕੂਲ ਇੰਚਾਰਜ ਸਸਸਸ (ਮੁੰ) ਧਨੌਲਾ ਹਰਪ੍ਰੀਤ ਕੌਰ, ਸਕੂਲ ਇੰਚਾਰਜ ਸਸਸਸ (ਕੰ) ਧਨੌਲਾ ਸੁਖਵਿੰਦਰ ਕੌਰ, ਲੈਕ. ਬਲਜਿੰਦਰ ਸਿੰਘ, ਮਲਕੀਤ ਸਿੰਘ, ਬਲਕਾਰ ਸਿੰਘ, ਦਿਨੇਸ਼ ਕੁਮਾਰ, ਬਲਜਿੰਦਰ ਕੌਰ, ਦਲਜੀਤ ਸਿੰਘ, ਸੁਖਦੀਪ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਵਿਕਾਸ ਗੋਇਲ, ਗੁਰਚਰਨ ਬੇਦੀ, ਲੈਕ. ਅਰਚਨਾ, ਜਸਪ੍ਰੀਤ ਸਿੰਘ, ਰਜਿੰਦਰ ਸਿੰਘ ਮੂਲੋਵਾਲ, ਰਾਜਵਿੰਦਰ ਕੌਰ, ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਦੇ ਪ੍ਰਧਾਨ ਭਗਵੰਤ ਸਿੰਘ ਪੰਧੇਰ, ਤਰਸੇਮ ਸਿੰਘ ਬਾਠ, ਜਸਪ੍ਰੀਤ ਡੱਲਾ, ਨੰਨੂ ਗਰਗ, ਸਿਲੈਕਸ਼ਨ ਕਮੇਟੀ ਮੈਂਬਰ ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਕਮਲਜੀਤ ਕੌਰ, ਗੁਰਪ੍ਰੀਤ ਕੌਰ, ਬੇਅੰਤ ਸਿੰਘ, ਕਮਲਜੀਤ ਸਿੰਘ, ਜਿਲ੍ਹੇ ਦੇ ਵੱਖ–ਵੱਖ ਸਕੂਲਾਂ ਦੇ ਮੁਖੀ ਅਤੇ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ।
Leave a Reply