August 17, 2026

Justice News

ਅਵਾਮ ਦੀ ਆਵਾਜ਼

ਸੀ-ਪਾਈਟ ਕੈਪ ‘ਚ ਟੈਰੀਟੋਰੀਅਲ ਆਰਮੀ ਦੀ ਭਰਤੀ ਲਈ ਸਿਖਲਾਈ ਕੈਂਪ

ਲੁਧਿਆਣਾ ( ਜਸਟਿਸ ਨਿਊਜ਼)
– ਸੀ-ਪਾਈਟ ਕੈਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਤੋਂ 30 ਨਵੰਬਰ 2025 ਤੱਕ ਹੋਣ ਵਾਲੀ ਖੇਤਰੀ ਫੌਜ ਦੀ ਭਰਤੀ ਲਈ ਸਥਾਨਕ ਕੈਂਪ ਵਿਖੇ ਤਿਆਰੀ ਸੁਰੂ ਕੀਤੀ ਜਾ ਰਹੀ  ਹੈ।
ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਖੇਤਰੀ ਫੌਜ ਦੀ ਭਰਤੀ ਦੇਖਣਾ ਚਾਹੁੰਦੇ ਹਨ ਉਹ ਸੀ-ਪਾਈਟ ਕੈਂਪ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿੱਚ ਆ ਕੇ 23 ਤੋਂ 31 ਅਕਤੂਬਰ ਤੱਕ ਚੱਲਣ ਵਾਲੇ ਫਿਜੀਕਲ ਸਿਖਲਾਈ ਕੈਂਪ ਵਿੱਚ ਸ਼ਮੂਲੀਅਤ ਕਰ ਸਕਦੇ ਹਨ।
ਉਨ੍ਹਾਂ ਨੌਜਵਾਨਾਂ ਨੂੰ, ਪੰਜਾਬ ਸਰਕਾਰ ਵੱਲੋ ਸੁਰੂ ਕੀਤੇ ਸਿਖਲਾਈ ਕੈਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਵੀ ਅਪੀਲ ਕੀਤੀ। ਨੌਜਵਾਨ ਫਿਜੀਕਲ ਸਿਖਲਾਈ ਪ੍ਰਾਪਤ ਕਰਨ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਨਾਲ ਰਿਪੋਰਟ ਕਰ ਸਕਦੇ ਹਨ ਜਿਸ ਵਿੱਚ ਵਿਦਿਅਕ ਯੋਗਤਾਂ 10ਵੀਂ, 12ਵੀਂ, ਉਚੇਰੀ ਵਿਦਿਆ ਦੇ ਸਾਰੇ ਸਰਟੀਫਿਕੇਟ, ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਸ਼ਾਮਲ ਹਨ।
ਪੰਜਾਬ ਸਰਕਾਰ ਵੱਲੋਂ ਸਿਖਲਾਈ ਦੌਰਾਨ ਯੁਵਕਾਂ ਨੂੰ ਰਿਹਾਇਸ ਅਤੇ ਖਾਣਾ ਮੁਫ਼ਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ 84928-21213, 78885-86296 ਅਤੇ 98766-17258 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.