ਲੁਧਿਆਣਾ :(ਜਸਟਿਸ ਨਿਊਜ਼)
ਪੰਜਾਬ ਸਰਕਾਰ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਮਨਾਉਣ ਲਈ ਰਾਜ ਪੱਧਰੀ ਸਮਾਗਮ ਦਾ ਆਯੋਜਨ ਕਰੇਗੀ।
ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸਥਾਨਕ ਵਿਸ਼ਵਕਰਮਾ ਭਵਨ, ਮਿਲਰਗੰਜ ਵਿਖੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਨਗੇ ਅਤੇ ਭਗਵਾਨ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋਣਗੇ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਬ੍ਰਹਿਮੰਡ ਵਿੱਚ ਰਚਨਾਤਮਕਤਾ, ਇੰਜੀਨੀਅਰਿੰਗ, ਆਰਕੀਟੈਕਚਰ ਅਤੇ ਤਕਨਾਲੋਜੀ ਦੇ ਸੰਸਥਾਪਕ ਹਨ। ਉਨ੍ਹਾਂ ਦੱਸਿਆ ਕਿ ਭਵਨ ਵਿੱਚ ਲੋਕਾਂ ਨੂੰ ਮੱਥਾ ਟੇਕਣ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ।
Leave a Reply