August 17, 2026

Justice News

ਅਵਾਮ ਦੀ ਆਵਾਜ਼

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ ਕਿਹਾ, ਹੁਣ ਹੋਵੇਗਾ ‘ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ‘

ਮਾਲੇਰਕੋਟਲਾ – (ਸ਼ਹਿਬਾਜ਼ ਚੌਧਰੀ)
ਸਾਬਕਾ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਅਤੇੇ ਸਾਬਕਾ ਡੀਜੀਪੀ ਮੁਹੰੰਮਦ ਮੁਸਤਫਾ ਦੇ ਇਕਲੌਤੇ ਬੇਟੇ ਆਕਿਲ ਅਖਤਰ ਦੀ ਵੀਰਵਾਰ ਨੂੰ ਹੋਏ ਅਚਾਨਕ ਦਿਹਾਂਤ ਪਿੱਛੋਂ ਇਕ ਗੰਦੀ ਸੋਚ ਅਤੇ ਘਟੀਆ ਸਿਆਸਤ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਪੰਚਕੂਲਾ ਪੁਲਿਸ ਵੱਲੋਂ ਪਰਿਵਾਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਬਿਆਨ ਜਾਰੀ ਕਰਦਿਆਂਕਿਹਾ ਹੈ ਕਿ ਕਨੂੰਨ ਅਤੇ ਪੁਲਿਸ ਰੂਲਾਂ ਮੁਤਾਬਿਕ ਅਗਰ ਪੁਲਿਸ ਨੂੰ ਕਿਸੇ ਵੀ ਮਾਮਲੇ ਵਿਚ ਕੋਈ ਲਿਖਤੀ ਸ਼ਿਕਾਇਤ ਮਿਲਦੀ ਹੈ ਤਾਂ ਪੁਲਿਸ ਦੀ ਡਿਊਟੀ ਬਣ ਜਾਂਦੀ ਹੈ ਕਿ ਉਸ ਸ਼ਿਕਾਇਤ ਉਪਰ ਐਫ.ਆਈ.ਆਰ. ਦਰਜ ਕਰਨ। ਪੰਚਕੂਲਾ ਪੁਲਿਸ ਵੱਲੋਂ ਆਪਣੀ ਇਸੇ ਡਿਊਟੀ ਦੀ ਪਾਲਣਾ ਕੀਤੀ ਗਈ ਹੈ ਅਤੇ ਮੈ ਇਸ ਦਾ ਸਵਾਗਤ ਕਰਦਾ ਹਾਂ।
 ਮੁਹੰਮਦ ਮੁਸਤਫਾ  ਨੇ ਅੱਗੇ ਸਪੱਸ਼ਟ ਕੀਤਾ ਕਿ ਐਫ.ਆਈ.ਆਰ. ਦਰਜ ਹੋਣ ਦਾ ਇਹ ਕਤੱਈ ਮਤਲਬ ਨਹੀਂ ਹੈ ਕਿ ਕਿਸੇ ਦਾ ਗੁਨਾਹ ਸਾਬਤ ਹੋ ਗਿਆ ਹੈ। ਹੁਣ ਐਫ.ਆਈ.ਆਰ. ਦਰਜ ਹੋਣ ਤੋਂ ਬਾਅਦ ਅਸਲੀ ਕਾਰਵਾਈ ਸ਼ੁਰੂ ਹੋਵੇਗੀ ਅਤੇ ਚੰਦ ਦਿਨਾਂ ਅੰਦਰ ‘ਦੁੱਧ ਦਾ ਦੁੱਧ- ਪਾਣੀ ਦਾ ਪਾਣੀ’ ਲੋਕਾਂ ਸਾਹਮਣੇ ਆ ਜਾਵੇਗਾ। ਉਨ੍ਹਾਂ ਮਲੇਰਕੋਟਲਾ ਵਾਸੀਆਂ ਅਤੇ ਪੰਜਾਬ ਵਸਦੇ ਆਪਣੇ ਸਨੇਹੀਆਂ ਨੂੰ ਅਪੀਲ ਕੀਤੀ ਕਿ ਐਫ.ਆਈ.ਆਰ. ਦਰਜ ਹੋਣ ਤੋਂ ਉਨ੍ਹਾਂ ਨੂੰ ਰੱਤੀ ਭਰ ਵੀ ਫਿਕਰ ਕਰਨ ਦੀ ਲੋੜ ਨਹੀਂ ਹੈ। ਇਹ ਠੀਕ ਹੈ ਕਿ ਸਾਡੇ ਉਪਰ ਨੌਜਵਾਨ ਬੇਟੇ ਦੀ ਮੌਤ ਨਾਲ ਦੁੱਖਾਂ ਦਾ ਪਹਾੜ ਟੁੱਟਿਆ ਹੈ ਪ੍ਰੰਂਤੂ ਇਸ ਦਾ ਇਹ ਹਰਗਿਜ਼ ਮਤਲਬ ਨਹੀਂ ਕਿ ਆਪਾਂ ਗੰਦੀ ਸਿਆਸਤ ਅਤੇ ਘਟੀਆ ਸੋਚ ਵਾਲਿਆਂ ਦੀਆਂ ਕੋਝੀਆਂ ਹਰਕਤਾਂ ਦਾ ਮੁਕਾਬਲਾ ਨਹੀਂ ਕਰ ਸਕਦੇ।ਕਨੂੰਨ ਦਾ ਸਿਕੰਜਾ ਕਿਸ ਪਾਸੇ ਜਾਵੇਗਾ , ਇਹ ਵੀ ਜਲਦੀ ਹੀ ਲੋਕਾਂ ਦੇ ਸਾਹਮਣੇ ਆ ਜਾਵੇਗਾ।
ਸਾਬਕਾ ਡੀ ਜੀ ਪੀ ਮੁਸਤਫਾ ਸਾਹਿਬ  ਨੇ ਕਿਹਾ ਕਿ ਝੂਠੇ ਅਤੇ ਬੇਬੁਨਿਆਦ ਇਲਜ਼ਾਮ ਲਾ ਕੇ ਐਫ.ਆਈ.ਆਰ. ਦਰਜ ਕਰਵਾਉਣ ਵਾਲੇ ਲੋਕ ਵੀ ਕਨੂੰਨ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।ਉਨ੍ਹਾਂ “ਮਲੇਰਕੋਟਲਾ ਹਾਊਸ” ਦੇ ਸਨੇਹੀਆਂ ਨੂੰ ਚੜ੍ਹਦੀ ਕਲਾ ਵਿਚ ਰਹਿਣ ਦੀ ਅਪੀਲ ਕਰਦਿਆਂ ਦੱਸਿਆ  ਕਿ ਮਰਹੂਮ ਆਕਿਲ ਅਖਤਰ ਦੀ ਮਗਫਿਰਤ ਲਈ ਮਿਤੀ 25 ਅਕਤੂਬਰ 2025 ਦਿਨ ਸ਼ਨੀਵਾਰ ਨੂੰ ਸ਼ਾਮੀਂ 4 ਵਜੇ  ‘ਇੱਜਤਮਾਈ ਦੁਆ’ ਰੱਖੀ ਗਈ ਹੈ।ਗੁਜਾਰਿਸ਼ ਹੈ ਕਿ ਮਰਹੂਮ ਲਈ ‘ਇੱਜਤਮਾਈ ਦੁਆ’ ਵਿਚ ਸ਼ਾਮਿਲ ਹੋਇਆ ਜਾਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.