August 17, 2026

Justice News

ਅਵਾਮ ਦੀ ਆਵਾਜ਼

ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 63ਵਾਂ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ

ਮੋਗਾ  (  ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )

  ਅੱਜ 23 ਅਕਤੂਬਰ 2025 ਨੂੰ ਦੇਸ਼ ਦੇ ਸਰਵਉੱਚ ਸਨਮਾਨਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਮੋਗਾ ਵਿਖੇ ਉਨਾਂ ਦੇ ਸਮਾਰਕ ਉੱਪਰ ਸਿਵਲ ਪ੍ਰਸਾਸ਼ਨ ਅਤੇ ਸਾਬਕਾਂ ਸੈਨਿਕਾਂ ਵੱਲੋਂ ਫੁੱਲ ਮਲਾਵਾਂ ਭੇਟ ਕਰਕੇ ਬੜੇ ਹੀ ਆਦਰ ਸਹਿਤ ਉਹਨਾਂ ਦਾ 63 ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ,  ਜੀ..ਸੀ., 7 ਇੰਨਫੈਂਟਰੀ ਡਿਵੀਜ਼ਨ ਦੀ ਤਰਫੋਂ ਲੈਫਕਰਨਲ ਤੇਜ਼ ਪ੍ਰਤਾਪ ਸਿੰਘ ਅਤੇ ਹੋਰ ਆਰਮੀ ਦੇ ਅਧਿਕਾਰੀਆਂ ਤੇ ਸ਼ਖਸ਼ੀਅਤਾਂ ਵੱਲੋਂ ਉਹਨਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।  

  ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ਵਿਚ ਸ੍ਰੀਮਤੀ ਕੁਲਵੰਤ ਕੌਰ ਪੁੱਤਰੀ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘਪਰਮਵੀਰ ਚੱਕਰ ਵਿਜੇਤਾਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐਸ.ਪੀ. ਸੰਦੀਪ ਸਿੰਘ ਮੰਡ, ਮੁੱਖ ਮੰਤਰੀ ਫੀਲਡ ਅਫ਼ਸਰ ਸ਼੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਮੋਗਾ ਦੀ ਤਰਫੋਂ ਲੈਫਕਰਨਲ ਡਾ. ਸੁਖਮੀਤ ਮਨਿਹਾਸਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਅਤੇ ਹੋਰ ਸਾਬਕਾ ਸੈਨਿਕ ਅਧਿਕਾਰੀ ਅਤੇ ਪ੍ਰਸਾਸ਼ਨ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਇਸ ਤੋਂ ਇਲਾਵਾ ਹੋਰ ਸਾਬਕਾ ਸੈਨਿਕ ਅਤੇ ਉਹਨਾਂ ਦੀਆਂ ਵਿਧਵਾਵਾਂ ਵੀ ਹਾਜ਼ਰ ਸਨ ਸੂਬੇਦਾਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਫੌਜ ਦੀ 310 ਫੀਲਡ ਰੈਜ਼ੀਮੈਂਟ ਬਟਾਲੀਅਨ ਦੀ ਟੁਕੜੀ ਵੱਲੋਂ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਪਰਮਵੀਰ ਚੱਕਰ ਵਿਜੇਤਾ ਨੂੰ ਸਰਕਾਰੀ ਸਨਮਾਨਾਂ ਨਾਲ ਗਾਰਡਆਫਆਨਰ ਪੇਸ਼ ਕੀਤਾ ਗਿਆ

  ਇਸ ਮੌਕੇ ਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਤਰਫੋਂ  14 ਨਾਨਪੈਨਸ਼ਨਰ ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਵੱਲੋਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘਪਰਮਵੀਰ ਚੱਕਰ ਵਿਜੇਤਾਇਕ ਮਹਾਨ ਯੋਧਾ ਸੀਜਿਸ ਨੇ 1962 ਦੀ ਹਿੰਦਚੀਨ ਜੰਗ ਦੌਰਾਨ ਬਹਾਦਰੀ ਨਾਲ ਲੜਦਿਆਂ ਆਪਣੇ ਪ੍ਰਾਣਾਂ ਦੀ ਬਲੀ ਦਿੱਤੀ ਇਹ ਪਿੰਡ ਮਾਹਲਾ ਕਲਾਂਤਹਿ ਬਾਘਾਪੁਰਾਣਾਜ਼ਿਲਾ ਮੋਗਾ ਦੇ ਰਹਿਣ ਵਾਲੇ ਸਨ ਉਹ ਪਹਿਲੀ ਸਿੱਖ ਰੈਜੀਮੈਂਟ ਵਿਚ ਭਰਤੀ ਹੋ ਗਏ ਸਨ ਅਕਤੂਬਰ 1962 ਵਿਚ ਚੀਨ ਨੇ ਭਾਰਤ ਤੇ ਹਮਲਾ ਬੋਲ ਦਿੱਤਾ ਸੂਬੇਦਾਰ ਜੋਗਿੰਦਰ ਸਿੰਘ ਦੀ ਪਲਾਟੂਨ ਨੂੰ ਨੇਫ਼ਾ ਦੇ ਤੁਆਂਗ ਸੈਕਟਰ ਵਿੱਚ ਤੌਗਪੈਂਗ ਲਾ ਚੌਂਕੀ ਦੀ ਹਿਫ਼ਾਜ਼ਤ ਕਰਨ ਦੀ ਜਿੰਮੇਵਾਰੀ ਸੌਂਪੀ ਗਈ 23 ਅਕਤੂਬਰ 1962, ਸਵੇਰੇ ਸਾਢੇ ਪੰਜ ਵਜੇ ਚੀਨੀ ਫੌਜ ਨੇ ਲਗਭਗ

ਆਪਣੇ 200 ਸੈਨਿਕਾਂ ਨਾਲ ਉਨ੍ਹਾਂ ਦੀ ਚੌਂਕੀ ਤੇ ਧਾਵਾ ਬੋਲ ਦਿੱਤਾ ਸੂਬੇਦਾਰ ਜੋਗਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਜਵਾਨਾਂ ਨੇ ਬਹਾਦਰੀ ਨਾਲ ਲੜਦੇ ਹੋਏ ਦੁਸ਼ਮਣ ਦੇ ਦੋ ਹਮਲੇ ਪਛਾੜ ਦਿੱਤੇ ਦੁਸ਼ਮਣ ਦੇ ਇਹਨਾਂ ਦੋ ਹਮਲਿਆਂ ਨੂੰ ਪਛਾੜਣ ਤੋਂ ਬਾਅਦ ਸੂਬੇਦਾਰ ਜੋਗਿੰਦਰ ਸਿੰਘ ਦੀ ਪਲਾਟੂਨ ਦਾ ਜਾਨੀ ਨੁਕਸਾਨ ਹੋ ਜਾਣ ਕਾਰਨ ਉਹਨਾਂ ਦੇ ਜਵਾਨਾਂ ਦੀ ਗਿਣਤੀ ਬਹੁਤ ਥੋੜੀ ਰਹਿ ਗਈ ਸੀ ਅਤੇ ਪੱਟ ਵਿੱਚ ਗੋਲੀਆਂ ਲੱਗਨ ਕਾਰਣ ਉਹ ਖੁਦ ਵੀ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਸਨ ਫਿਰ ਵੀ ਉਨ੍ਹਾਂ ਨੇ ਦੁਸ਼ਮਣ ਦੇ ਤੀਜੇ ਹਮਲੇ ਦੌਰਾਨ ਆਪਣੇ ਬਚੇ ਹੋਏ ਜਵਾਨਾਂ ਨੂੰ ਹੱਲਾਸ਼ੇਰੀ ਦਿੰਦੇ ਹੋਏਬੋਲੇ ਸੋ ਨਿਹਾਲ ਦੇ ਜੈਕਾਰੇ ਛੱਡ ਕੇ ਦੁਸ਼ਮਣ ਤੇ ਬੈਨਟਾਂ ਨਾਲ ਹਮਲਾ ਬੋਲ ਦਿੱਤਾ ਸੂਬੇਦਾਰ ਜੋਗਿੰਦਰ ਸਿੰਘ ਨੇ ਆਪਣੀ ਪਲਾਟੂਨ ਦੇ ਲਾਈਟ ਮਸ਼ੀਨ ਗੰਨ ਦੇ ਚਾਲਕ ਦੇ ਮਾਰੇ ਜਾਣ ਤੇ ਖੁਦ ਲਾਈਟ ਮਸ਼ੀਨ ਗੰਨ ਸੰਭਾਲੀ ਅਤੇ ਦੁਸ਼ਮਣ ਦਾ ਕਾਫੀ ਜਾਨੀ ਨੁਕਸਾਨ ਕੀਤਾ ਇਸੇ ਦੌਰਾਨ ਉਹ ਦੁਸ਼ਮਣ ਦੇ ਘੇਰੇ ਵਿਚ ਆ ਗਏ ਅਤੇ ਆਖ਼ਰੀ ਦਮ ਤੱਕ ਦੁਸ਼ਮਣ ਨਾਲ ਲੜਦੇ ਹੋਏ ਵੀਰਗਤੀ ਨੂੰ ਪ੍ਰਾਪਤ ਹੋਏ  ਉਹਨਾਂ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘ ਦੀ ਜੋਸ਼ੀਲੀ ਅਗਵਾਈਸ਼ਲਾਘਾਯੋਗ ਵੀਰਤਾ ਅਤੇ ਬੇਮਿਸਾਲ ਫਰਜ਼ ਕਾਰਨ ਭਾਰਤ ਸਰਕਾਰ ਵੱਲੋ ਉਨ੍ਹਾਂ ਨੂੰ ਸ਼ਹੀਦ ਹੋਣ ਉਪਰੰਤ ਦੇਸ਼ ਦੇ ਸਰਵਉੱਚ ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਪ੍ਰਦਾਨ ਕੀਤਾ ਗਿਆ ਉਨਾਂ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘ ਸਾਡੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.