August 17, 2026

Justice News

ਅਵਾਮ ਦੀ ਆਵਾਜ਼

“ਜਿਸਦਾ ਖੇਤ ਉਸਦੀ ਰੇਤ” ਮੁਹਿੰਮ ਦੀ ਉਲੰਘਣਾ ਕਰਕੇ ਨਜਾਇਜ਼ ਮਾਈਨਿੰਗ ਕਰਨ ਵਾਲੇ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ  )
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਆਦੇਸ਼ਾਂ ਤਹਿਤ “ਜਿਸਦਾ ਖੇਤ ਉਸਦੀ ਰੇਤ” ਮੁਹਿੰਮ ਦਾ ਲਾਭ ਯੋਗ ਵਿਅਕਤੀ ਚੁੱਕ ਸਕਣ ਅਤੇ ਇਸ ਮੁਹਿੰਮ ਤਹਿਤ ਨਾਜਾਇਜ਼ ਮਾਈਨਿੰਗ ਨਾ ਹੋ ਸਕੇ ਇਸ ਉੱਪਰ ਨਜ਼ਰ ਰੱਖੀ ਜਾ ਰਹੀ ਹੈ। ਅੱਜ ਮਾਈਨਿੰਗ ਵਿਭਾਗ ਮੋਗਾ ਵੱਲੋਂ ਜ਼ਿਲ੍ਹਾ ਮਾਈਨਿੰਗ ਅਫਸਰ ਗੁਰਜਿੰਦਰ ਸਿੰਘ, ਸਹਾਇਕ ਜ਼ਿਲ੍ਹਾ ਮਾਈਨਿੰਗ ਅਫਸਰ ਲਵਪ੍ਰੀਤ ਸਿੰਘ ਅਤੇ ਮਾਈਨਿੰਗ ਇੰਸਪੈਕਟਰ ਅਨੁਭਵ ਸਸੋਦੀਆ ਵੱਲੋਂ ਮੋਗਾ ਅਧੀਨ ਆਉਂਦੇ ਸਤਲੁਜ ਦਰਿਆ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਇਸ ਮੁਹਿੰਮ ਤਹਿਤ ਜਾਰੀ ਹਦਾਇਤਾਂ ਦੀਆਂ ਉਲੰਘਣਾ ਕਰਦੇ ਹੋਏ ਵਿਅਕਤੀਆਂ ਨੂੰ ਪਾਇਆ ਗਿਆ। ਇਹ ਵਿਅਕਤੀ ਮਨਜ਼ੂਰਸ਼ੁਧਾ ਕਮਰਸ਼ੀਅਲ ਮਾਈਨਿੰਗ ਸਾਈਟ ਵਿਖੇ ਰੇਤੇ ਦੀ ਨਜਾਇਜ਼ ਮਾਈਨਿੰਗ ਕਰ ਰਹੇ ਸਨ। ਸਬੰਧਿਤ 4 ਵਿਅਕਤੀਆਂ ਉੱਪਰ ਮਾਈਨਿੰਗ ਸਬੰਧੀ ਮਾਈਨਜ ਐਂਡ ਮਿਨਰਲਜ ਐਕਟ 1957 ਦੀ ਧਾਰਾ 21 ਅਤੇ ਬੀ.ਐਨ.ਸੀ ਦੀ ਧਾਰਾ 303 ਤਹਿਤ ਥਾਣਾ ਧਰਮਕੋਟ ਜ਼ਿਲ੍ਹਾ ਮੋਗਾ ਵਿਖੇ ਮੁਕਦਮਾ ਦਰਜ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ “ਜਿਸਦਾ ਖੇਤ ਉਸਦੀ ਰੇਤ” ਮੁਹਿੰਮ ਅਧੀਨ ਹੜ੍ਹਾਂ ਦੌਰਾਨ ਦਰਿਆਵਾਂ ਨਾਲ ਲੱਗਦੇ ਪਿੰਡਾਂ ਵਿੱਚ ਵਾਹੀਯੋਗ ਜਮੀਨਾਂ ਵਿੱਚ ਆਈ ਰੇਤ/ਦਰਿਆਈ ਪਦਾਰਥ ਨੂੰ ਲਿਫਟ/ਡੀ ਸਿਲਟ ਕਰਵਾਉਣ ਦੀ ਛੋਟ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਸਰਕਾਰੀ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿੱਚ ਦਰਿਆ ਸਤਲੁਜ ਨਾਲ ਲਗਦੇ ਹੜ੍ਹ ਪ੍ਰਭਾਵਿਤ 29 ਪਿੰਡਾਂ ਵਿੱਚ ਵਾਹੀਯੋਗ ਜਮੀਨਾਂ ਵਿੱਚ ਆਈ ਰੇਤ/ਦਰਿਆਈ ਪਦਾਰਥ ਲਿਫਟ/ਡੀ ਸਿਲਟ ਕਰਨ ਲਈ ਇਹਨਾਂ ਪਿੰਡਾਂ ਨੂੰ ਨੋਟੀਫਾਈ ਕੀਤਾ ਗਿਆ ਹੈ। ਪਿਡਾਂ ਵਿੱਚ ਹੜ੍ਹ ਨਾਲ ਪ੍ਰਭਾਵਿਤ ਜਮੀਨ ਮਾਲਕਾਂ ਨੂੰ ਹੜ੍ਹਾਂ ਕਾਰਨ ਉਹਨਾਂ ਦੀਆਂ ਵਾਹੀਯੋਗ ਜਮੀਨਾਂ ਵਿੱਚ ਆਈ ਰੇਤ ਜਾਂ ਹੋਰ ਦਰਿਆਈ ਪਦਾਰਥਾਂ ਨੂੰ ਲਿਫਟ/ਡੀ ਸਿਲਟ ਕਰਨ ਲਈ ਕਿਸੇ ਵੀ ਪਰਮਿਟ ਜਾਂ ਐਨ.ਓ.ਸੀ. ਦੀ ਲੋੜ ਤੋਂ ਬਿਨ੍ਹਾਂ ਆਪਣੇ ਪੱਧਰ ਤੇ ਹਟਾਉਣ ਅਤੇ ਚੁੱਕਣ ਦੀ ਆਗਿਆ ਕੁਝ ਸ਼ਰਤਾਂ ਉਪਰ ਦਿੱਤੀ ਗਈ ਹੈ ਪ੍ਰੰਤੂ ਹੁਕਮਾਂ ਦੀ ਉਲੰਘਣਾ ਕਰਕੇ ਨਜਾਇਜ਼ ਮਾਇਨਿੰਗ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.