August 17, 2026

Justice News

ਅਵਾਮ ਦੀ ਆਵਾਜ਼

ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਦੀਆਂ ਧੀਆਂ ਦੇ ਵਿਆਹ ਕਰੇਗਾ ਸਰਬੱਤ ਦਾ ਭਲਾ ਟਰੱਸਟ 

ਰਾਕੇਸ਼ ਨਈਅਰ ਚੋਹਲਾ
ਅੰਮ੍ਰਿਤਸਰ,
ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਆਪਣੇ ਸੇਵਾ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹੋਇਆ ਹੁਣ ਹੜ੍ਹ ਪ੍ਰਭਾਵਿਤ ਖੇਤਰਾਂ ਨਾਲ ਸੰਬੰਧਿਤ ਲੋੜਵੰਦ ਧੀਆਂ ਦੇ ਵਿਆਹ ਕਰਨ ਦਾ ਜਿੰਮਾ ਚੁੱਕਿਆ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਨਾਲ ਸਬੰਧਿਤ ਜਿੰਨ੍ਹਾਂ ਮਾਪਿਆਂ ਨੇ ਆਪਣੀਆਂ ਧੀਆਂ ਦੇ ਵਿਆਹ ਤਹਿ ਕੀਤੇ ਸਨ ਪਰ ਹੜ੍ਹਾਂ ਕਾਰਨ ਅਜੇ ਤੱਕ ਹੋ ਨਹੀਂ ਸਕੇ,ਉਹ ਵਿਆਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਟਰੱਸਟ ਦੀਆਂ ਸਬੰਧਿਤ ਜ਼ਿਲ੍ਹਾ ਟੀਮਾਂ ਨੂੰ ਆਪਣੇ ਖੇਤਰ ਦੇ ਅਜਿਹੇ ਪਰਿਵਾਰਾਂ ਦੀ ਪਛਾਣ ਕਰ ਕੇ ਸੂਚੀਆਂ ਤਿਆਰ ਕਰਨ ਲਈ ਕਹਿ ਦਿੱਤਾ ਹੈ ਤਾਂ ਜੋ ਟਰੱਸਟ ਵੱਲੋਂ ਅਜਿਹੇ ਪ੍ਰਭਾਵਿਤ ਜੋੜਿਆਂ ਦੇ ਸਮੂਹਿਕ ਵਿਆਹ ਕਰਨ ਦਾ ਪ੍ਰਬੰਧ ਕੀਤਾ ਜਾ ਸਕੇ।ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਉਕਤ ਸਾਰੇ ਨਵੇਂ ਵਿਆਹੇ ਜੋੜਿਆਂ ਨੂੰ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਮੁੱਢਲਾ ਜ਼ਰੂਰੀ ਘਰੇਲੂ ਸਮਾਨ ਵੀ ਦਿੱਤਾ ਜਾਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.