ਰਣਜੀਤ ਸਿੰਘ ਮਸੌਣ
ਅੰਮ੍ਰਿਤਸਰ ///////ਸਿੱਖ ਧਰਮ ਦੇ ਮੋਢੀ ਅਤੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਵਾਹਗਾ ਬਾਰਡਰ (ਅਟਾਰੀ) ਪਾਰ ਕਰਦਿਆਂ ਸਿੱਖ ਜੱਥੇ ਨਾਲ ਪਾਕਿਸਤਾਨ ਪੁੱਜਣ ਤੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ ਮੰਤਰੀ ਸ. ਰਮੇਸ਼ ਸਿੰਘ ਅਰੋੜਾ, ਔਕਾਫ਼ ਬੋਰਡ ਦੇ ਚੇਅਰਮੈਨ ਡਾ. ਸਾਜਿਦ ਮਹਿਮੂਦ ਚੌਹਾਨ, ਐਡੀਸ਼ਨਲ ਸਕੱਤਰ (ਸ਼੍ਰਾਈਨਸ) ਨਾਸਿਰ ਮੁਸਤਾਕ ਅਤੇ ਹੋਰ ਉੱਚ ਅਧਿਕਾਰੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਤੇ ਸਿੱਖ ਪ੍ਰੰਪਰਾ ਅਨੁਸਾਰ ਸਵਾਗਤ ਕੀਤਾ।
ਇਸ ਮੌਕੇ ਸਥਾਨਕ ਸਿੱਖ ਸ਼ਖ਼ਸੀਅਤਾਂ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਮਹੇਸ਼ ਸਿੰਘ, ਬੀਬੀ ਸਤਵੰਤ ਕੌਰ, ਸ. ਬਿਸ਼ਨ ਸਿੰਘ, ਸ. ਤਾਰਾ ਸਿੰਘ, ਸ. ਸਤਵੰਤ ਸਿੰਘ, ਡਾ. ਮਿਮਪਾਲ ਸਿੰਘ ਅਤੇ ਬਾਬਾ ਹਰਮੀਤ ਸਿੰਘ ਵੀ ਹਾਜ਼ਰ ਸਨ। ਦੋਹਾਂ ਪਾਸਿਆਂ ਨੇ ਭਾਈਚਾਰੇ, ਸ਼ਰਧਾ ਤੇ ਸ਼ਾਂਤੀ ਦੇ ਸੁਨੇਹੇ ਨੂੰ ਅੱਗੇ ਵਧਾਉਣ ਦਾ ਸੰਕਲਪ ਕੀਤਾ।
Leave a Reply