August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਲੁਧਿਆਣਾ ‘ਚ ਅਚਨਚੇਤ ਦੌਰਾ

ਲੁਧਿਆਣਾ
 ਵਿਜੇ ਭਾਂਬਰੀ ////////////- ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਲੁਧਿਆਣਾ ਵਿਖੇ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ।
ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ, ਦੁਗਰੀ, ਆਂਗਣਵਾੜੀ ਸੈਂਟਰ ਦੁਗਰੀ ਅਤੇ ਇਸ ਦੇ ਨਾਲ ਹੀ ਰਾਸ਼ਨ ਡੀਪੂ ਅਜੀਤ ਸਿੰਘ ਨਗਰ ਦਾ ਵੀ ਦੌਰਾ ਕੀਤਾ ਗਿਆ।
ਉਨ੍ਹਾਂ ਸਰਕਾਰੀ ਸਕੂਲ ਵਿੱਚ ਚੱਲ ਰਹੀ ਮਿਡ-ਡੇਅ-ਮੀਲ ਸਕੀਮ ਦੀ ਚੈਕਿੰਗ ਕਰਦਿਆਂ ਅਨਾਜ ਭੰਡਾਰ ਘਰ ਦਾ ਨਿਰੀਖਣ ਵੀ ਕੀਤਾ ਗਿਆ।
ਬਾਅਦ ਵਿੱਚ, ਉਨ੍ਹਾਂ ਆਂਗਣਵਾੜੀ ਸੈਟਰਾ ਦੀ ਚੈਕਿੰਗ ਕੀਤੀ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।
ਉਪਰੰਤ ਰਾਸ਼ਨ ਡਿਪੂ ਵਿਖੇ ਚਲ ਰਹੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ। ਡੀਪੂ ਹੋਲਡਰ ਵਲੋਂ ਲਾਭਪਾਤਰੀਆ ਨੂੰ ਕਣਕ ਦੀ ਵੰਡ ਸਹੀ ਤਰੀਕੇ ਨਾਲ ਕੀਤੀ ਜਾ ਰਹੀ ਸੀ। ਇਸ ਦੌਰਾਨ ਡੀਪੂ ਹੋਲਡਰ ਨੂੰ ਕਮਿਸ਼ਨ ਨਾਲ ਸਬੰਧਤ ਜਾਗਰੂਕਤਾ ਬੈਨਰ ਅਤੇ ਸਿਕਾਇਤ ਬਾਕਸ ਲਗਵਾਉਣ ਸਬੰਧੀ ਦਿਸ਼ਾ ਨਿਰਦੇਸ ਵੀ ਜਾਰੀ ਕੀਤੇ ਗਏ।
ਇਸ ਦੌਰੇ ਦੌਰਾਨ  ਲਾਭਪਾਤਰੀਆ ਨੂੰ ਮੈਂਬਰ ਸਾਹਿਬਾਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ), ਲੁਧਿਆਣਾ ਕੋਲ ਦਰਜ ਵੀ ਕਰਵਾ ਸਕਦੇ ਹਨ। ਉਪਰੋਕਤ ਸਥਾਨਾ ਦੀ ਚੈਕਿੰਗ ਕਰਨ ਉਪਰੰਤ ਮੈਂਬਰ ਸਾਹਿਬਾਨ ਵਲੋਂ ਹਾਜ਼ਰ ਅਧਿਕਾਰੀਆ ਦਾ ਧੰਨਵਾਦ ਕਰਦੇ ਹੋਏ ਦੌਰੇ ਦੀ ਸਮਾਪਤੀ ਕੀਤੀ ਗਈ।

Leave a Reply

Your email address will not be published. Required fields are marked *

Copyright © All rights reserved. | Newsphere by AF themes.