October 6, 2026

Justice News

ਅਵਾਮ ਦੀ ਆਵਾਜ਼

ਪੈਨਸ਼ਨਰ ਸੇਵਾ ਪੋਰਟਲ ਸਬੰਧੀ 13 ਤੋਂ 15 ਨਵੰਬਰ ਤੱਕ ਵਿਸ਼ੇਸ਼ ਪੈਨਸ਼ਨਰ ਜਾਗਰੂਕਤਾ ਸੇਵਾ ਮੇਲੇ ਦਾ ਆਯੋਜਨ

ਮੋਗਾ  ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )

 ਪੰਜਾਬ ਸਰਕਾਰ, ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਮੋਗਾ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 13, 14 ਅਤੇ 15 ਨਵੰਬਰ 2025 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਵਿਸ਼ੇਸ਼ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ. ਮੁਕੰਮਲ ਕਰਨ ਲਈ ਜਾਗਰੂਕ ਕੀਤਾ ਜਾਵੇਗਾ ਅਤੇ ਜਿਹਨਾਂ ਦੀ ਈ-ਕੇ.ਵਾਈ.ਸੀ. ਬਾਕੀ ਹੈ, ਉਨ੍ਹਾਂ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਮੋਗਾ ਸ਼੍ਰੀ ਵਰਿਆਮ ਸਿੰਘ ਨੇ ਦਿੱਤੀ।

            ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀ ਸੁਵਿਧਾ ਲਈ ਪੈਨਸ਼ਨਰ ਸੇਵਾ ਪੋਰਟਲ ਲਾਗੂ ਕੀਤਾ ਗਿਆ ਹੈ, ਜਿਸ ਰਾਹੀਂ ਪੈਨਸ਼ਨ ਸੰਬੰਧੀ ਅਰਜ਼ੀਆਂ, ਈ-ਪੀ.ਪੀ.ਓ, ਪੈਨਸ਼ਨ ਡਾਟਾ, ਸ਼ਿਕਾਇਤ ਨਿਵਾਰਣ ਆਦਿ ਸਹੂਲਤਾਂ ਇਕ ਹੀ ਪਲੇਟਫਾਰਮ ‘ਤੇ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਰਾਜ ਦੇ ਸਮੂਹ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਨੂੰ ਡਿਜਿਟਲ ਲਾਈਫ਼ ਸਰਟੀਫ਼ਿਕੇਟ, ਜੀਵਨ ਪ੍ਰਮਾਣ ਪੱਤਰ ਜਾਰੀ ਕਰਨ ਲਈ ਈ ਕੇ.ਵਾਈ.ਸੀ. ਕੀਤੀ ਜਾਵੇਗੀ ਅਤੇ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ। ਇਸ ਮੇਲੇ ਵਿੱਚ ਸਾਰੀਆਂ ਬੈਂਕਾਂ ਦੇ ਨੁਮਾਇੰਦੇ ਹਾਜਰ ਰਹਿਣਗੇ ਜਿਨ੍ਹਂ ਵੱਲੋਂ ਪੈਨਸ਼ਨਰਜ਼ ਦਾ ਕੰਮ ਮੌਕੇ ਤੇ ਕੀਤਾ ਜਾਵੇਗਾ।

            ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੰਬੰਧਤ ਖੇਤਰ ਦੇ “ਪੈਨਸ਼ਨਰ ਸੇਵਾ ਮੇਲੇ” ਵਿੱਚ ਸ਼ਾਮਲ ਹੋਣ ਤੇ ਆਪਣੀ ਈ-ਕੇ.ਵਾਈ.ਸੀ. ਪ੍ਰਕਿਰਿਆ ਪੂਰੀ ਕਰਕੇ ਸਰਕਾਰ ਦੀ ਇਸ ਸਹੂਲਤ ਦਾ ਲਾਭ ਪੈਨਸ਼ਨਰਜ਼ ਘਰ ਬੈਠੇ ਪੈਨਸ਼ਨ ਸੇਵਾ ਪੋਰਟਲ ਤੋਂ ਪ੍ਰਾਪਤ ਕਰ ਸਕਣਗੇ ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.