August 17, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਖਜ਼ਾਨਾ ਦਫਤਰ ‘ਚ 13-15 ਨਵੰਬਰ ਤੱਕ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ

ਲੁਧਿਆਣਾ,  ( ਜਸਟਿਸ ਨਿਊਜ਼  )

– ਜ਼ਿਲ੍ਹਾ ਖਜ਼ਾਨਾ ਅਫਸਰ ਲੁਧਿਆਣਾ ਉਪਨੀਤ ਸਿੰਘ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਪੈਨਸ਼ਨਰਾਂ ਲਈ 13, 14 ਅਤੇ 15 ਨਵੰਬਰ, 2025 ਨੂੰ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਖਜ਼ਾਨਾ ਦਫਤਰ ਲੁਧਿਆਣਾ ਵਿਖੇ ਤਿੰਨ ਦਿਨਾਂ ਪੈਨਸ਼ਨਰ ਸੇਵਾ ਮੇਲੇ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ।

ਜ਼ਿਲ੍ਹਾ ਖਜ਼ਾਨਾ ਅਫਸਰ ਲੁਧਿਆਣਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀ ਸੇਵਾ ਲਈ ਚਲਾਏ ਗਏ ਪੈਨਸ਼ਨ ਸੇਵਾ ਪੋਰਟਲ ਰਾਹੀਂ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ. ਅਤੇ ਜੀਵਨ ਪ੍ਰਮਾਣ ਰਾਹੀਂ ਡਿਜਿਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਕਰਵਾਉਣ ਹਿੱਤ ਵਿੱਤ ਵਿਭਾਗ, ਪੰਜਾਬ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਖਜ਼ਾਨਾ ਦਫਤਰ ਪੱਧਰ ‘ਤੇ ਮਿਤੀ 13 ਨਵੰਬਰ  ਤੋਂ 15 ਨਵੰਬਰ 2025 ਤੱਕ ਪੈਨਸ਼ਨਰ ਸੇਵਾ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀ ਸੁਵਿਧਾ ਲਈ ਪੈਨਸ਼ਨਰ ਸੇਵਾ ਪੋਰਟਲ ਲਾਗੂ ਕੀਤਾ ਗਿਆ ਹੈ, ਜਿਸ ਰਾਹੀਂ ਪੈਨਸ਼ਨ ਸੰਬੰਧੀ ਅਰਜ਼ੀਆਂ, ਈ-ਪੀ.ਪੀ.ਓ, ਪੈਨਸ਼ਨ ਡਾਟਾ, ਸ਼ਿਕਾਇਤ ਨਿਵਾਰਣ ਆਦਿ ਸਹੂਲਤਾਂ ਇਕ ਹੀ ਪਲੇਟਫਾਰਮ ‘ਤੇ ਉਪਲੱਬਧ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਰਾਜ ਦੇ ਸਮੂਹ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਨੂੰ ਡਿਜਿਟਲ ਲਾਈਫ਼ ਸਰਟੀਫ਼ਿਕੇਟ, ਜੀਵਨ ਪ੍ਰਮਾਣ ਪੱਤਰ ਜਾਰੀ ਕਰਨ ਲਈ ਈ-ਕੇ.ਵਾਈ.ਸੀ. ਕੀਤੀ ਜਾਵੇਗੀ ਅਤੇ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ। ਇਸ ਮੇਲੇ ਵਿੱਚ ਸਾਰੀਆਂ ਬੈਂਕਾਂ ਦੇ ਨੁਮਾਇੰਦੇ ਹਾਜਰ ਰਹਿਣਗੇ ਜਿਨ੍ਹਂ ਵੱਲੋਂ ਪੈਨਸ਼ਨਰਜ਼ ਦਾ ਕੰਮ ਮੌਕੇ ‘ਤੇ ਹੀ ਕੀਤਾ ਜਾਵੇਗਾ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ “ਪੈਨਸ਼ਨਰ ਸੇਵਾ ਮੇਲੇ” ਵਿੱਚ ਸ਼ਮੂਲੀਅਤ ਕਰਦਿਆਂ ਇਸ ਦਾ ਵੱਧ ਤੋਂ ਵੱਧ ਲਾਭ ਲੈਣ।

Leave a Reply

Your email address will not be published. Required fields are marked *

Copyright © All rights reserved. | Newsphere by AF themes.