ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ//////////////-ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲਾਂ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਅੰਮ੍ਰਿਤਸਰ-ਅਜਨਾਲਾ ਨੈਸ਼ਨਲ ਹਾਈਵੇਅ ਉੱਪਰ ਪਿੰਡ ਹੇਰ ਵਿਖੇ ਲਿਵਾਸਾ ਹਸਪਤਾਲ ਦੇ ਸਾਹਮਣੇਂ ਬਣ ਰਹੀ ਨਵੀ ਅਣ-ਅਧਿਕਾਰਿਤ ਉਸਾਰੀ ਵਿਰੁੱਧ ਕਾਰਵਾਈ ਕਰਦੇ ਹੋਏ ਉਸਾਰੀ ਦਾ ਕੰਮ ਮੁੜ ਤੋਂ ਬੰਦ ਕਰਵਾਇਆ ਗਿਆ।
ਇਸ ਸਬੰਧੀ ਜ਼ਿਲਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਪਿੰਡ ਹੇਰ ਵਿਖੇ ਬਣ ਰਹੀ ਅਣ-ਅਧਿਕਾਰਤ ਕਮਰਸ਼ੀਅਲ ਉਸਾਰੀ ਸਬੰਧੀ ਉਸਾਰੀਕਰਤਾ ਕੋਲ ਪੁੱਡਾ ਤੋਂ ਪ੍ਰਾਪਤ ਕੋਈ ਪ੍ਰਵਾਨਗੀ ਮੌਜ਼ੂਦ ਨਾ ਹੋਣ ਕਾਰਨ ਰੈਗੂਲੇਟਰੀ ਵਿੰਗ ਵੱਲੋਂ ਨੋਟਿਸ ਜਾਰੀ ਕਰਦੇ ਹੋਏ ਕਈ ਵਾਰ ਉਸਾਰੀ ਦਾ ਕੰਮ ਰੋਕਿਆ ਗਿਆ ਸੀ। ਜਿਸਦੇ ਬਾਵਜ਼ੂਦ ਉਸਾਰੀਕਰਤਾ ਵੱਲੋਂ ਮੌਕੇ ਤੇ ਉਸਾਰੀ ਦਾ ਕੰਮ ਜਾਰੀ ਰੱਖਿਆ ਜਾ ਰਿਹਾ ਸੀ, ਜਿਸ ਕਰਕੇ ਉੱਚ ਅਧਿਕਾਰੀਆਂ ਵੱਲੋਂ ਇਸ ਅਣ-ਅਧਿਕਾਰਤ ਉਸਾਰੀ ਨੂੰ ਢਾਹੁਣ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ। ਉਕਤ ਹੁਕਮਾਂ ਨੂੰ ਅਮਲ ਵਿੱਚ ਲਿਆਉਣ ਅਤੇ ਮੌਕੇ ਤੇ ਲਾਅ ਅਤੇ ਆਰਡਰ ਦੀ ਸਥਿਤੀ ਨੂੰ ਬਹਾਲ ਰੱਖਣ ਹਿੱਤ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਕਰਵਾਉਣ ਲਈ ਪੁਲਿਸ ਕਮਿਸ਼ਨਰੇਟ ਨੂੰ ਉਕਤ ਹੁਕਮਾਂ ਦੀ ਕਾਪੀ ਕਰਦੇ ਹੋਏ ਲਿਖਿਆ ਗਿਆ ਸੀ ਪ੍ਰੰਤੂ ਇਸ ਸਬੰਧੀ ਪੁਲਿਸ ਕਮਿਸ਼ਨਰੇਟ ਅਤੇ ਥਾਣਾ ਏਅਰਪੋਰਟ ਦੇ ਅਧਿਕਾਰੀਆਂ ਨਾਲ ਵਾਰ-ਵਾਰ ਸੰਪਰਕ ਕਰਨ ਦੇ ਬਾਵਜ਼ੂਦ ਉਹਨਾਂ ਵੱਲੋਂ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਨਾ ਕਰਵਾਉਣ ਦੇ ਕਾਰਨ ਉਕਤ ਉਸਾਰੀ ਖਿਲਾਫ਼ ਡੈਮੋਲੀਸ਼ਨ ਦੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਸਕੀ, ਜਿਸ ਦੇ ਚੱਲਦੇ ਅੱਜ ਦੁਬਾਰਾ ਮੌਕੇ ਤੇ ਚੱਲ ਰਹੇ ਕੰਮ ਨੂੰ ਮੁੜ ਬੰਦ ਕਰਵਾਇਆ ਗਿਆ ਹੈ।
ਉਹਨਾਂ ਵੱਲੋਂ ਦੱਸਿਆਂ ਗਿਆ ਕਿ ਇਸ ਅਣ-ਅਧਿਕਾਰਤ ਉਸਾਰੀ ਖਿਲਾਫ਼ ਇਸ ਦਫ਼ਤਰ ਵਿਖੇ ਸ਼ਿਕਾਇਤਾਂ ਵੀ ਪ੍ਰਾਪਤ ਹੋ ਰਹੀਆ ਸਨ, ਜਿਸ ਕਰਕੇ ਉਕਤ ਉਸਾਰੀ ਦਾ ਕੰਮ ਪਹਿਲਾਂ ਵੀ ਕਈ ਵਾਰ ਬੰਦ ਕਰਵਾਇਆ ਜਾ ਚੁੱਕਾ ਹੈ ਅਤੇ ਮੌਕੇ ਤੇ ਲੱਗੀ ਮਸ਼ੀਨਰੀ ਨੂੰ ਵੀ ਜ਼ਬਤ ਕੀਤਾ ਗਿਆ ਸੀ, ਪ੍ਰੰਤੂ ਇਸਦੇ ਬਾਵਜ਼ੂਦ ਉਸਾਰੀਕਰਤਾ ਵੱਲੋਂ ਕੰਮ ਬੰਦ ਨਹੀਂ ਕੀਤਾ ਜਾ ਰਿਹਾ ਸੀ, ਜਿਸ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਇੱਕ ਹਫ਼ਤਾ ਪਹਿਲਾਂ ਵੀ ਤਜ਼ਵੀਜ਼ ਕੀਤੀ ਗਈ ਸੀ, ਪ੍ਰੰਤੂ ਉਸ ਸਮੇਂ ਵੀ ਪੁਲਿਸ ਫੋਰਸ ਦੀ ਅਣਹੋਂਦ ਕਾਰਨ ਡੈਮੋਲੀਸ਼ਨ ਦੀ ਕਾਰਵਾਈ ਨਹੀਂ ਹੋ ਪਾਈ ਸੀ ਅਤੇ ਥਾਣਾ ਏਅਰਪੋਰਟ ਦੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਮੁੜ ਹੁਕਮ ਲੈਣ ਲਈ ਕਿਹਾ ਗਿਆ ਸੀ, ਜਿਸ ਕਰਕੇ ਅੱਜ ਡੈਮੋਲੀਸ਼ਨ ਦੀ ਕਾਰਵਾਈ ਮੁੜ ਤਜ਼ਵੀਜ਼ ਕੀਤੀ ਗਈ ਸੀ, ਜੋ ਅੱਜ ਫ਼ਿਰ ਪੁਲਿਸ ਫੋਰਸ ਮੁਹੱਈਆ ਨਾ ਹੋਣ ਕਾਰਨ ਅਮਲ ਵਿੱਚ ਨਹੀਂ ਲਿਆਂਦੀ ਜਾ ਸਕੀ, ਜਿਸ ਸਬੰਧੀ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ। ਉਹਨਾਂ ਦੱਸਿਆਂ ਕਿ ਉਕਤ ਉਸਾਰੀ ਨੂੰ ਕੋਈ ਬਿਜਲੀ ਕੁਨੈਕਸ਼ਨ ਜਾਰੀ ਨਾ ਕਰਨ ਅਤੇ ਜੇਕਰ ਕੋਈ ਬਿਜ਼ਲੀ ਕੁਨੈਕਸ਼ਨ ਜਾਰੀ ਕੀਤਾ ਗਿਆ ਹੈ ਤਾਂ ਉਸਨੂੰ ਕੱਟਣ ਸਬੰਧੀ ਸਬੰਧਤ ਕਾਰਜਕਾਰੀ ਇੰਜੀਨੀਅਰ, ਪੀ.ਐਸ.ਪੀ.ਸੀ.ਐਲ ਨੂੰ ਵੀ ਲਿਖਿਆ ਜਾ ਚੁੱਕਾਂ ਹੈ।
ਜਿਲ੍ਹਾ ਟਾਉਨ ਪਲੈਨਰ (ਰੈਗੂਲੇਟਰੀ), ਅੰਮ੍ਰਿਤਸਰ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸੇ ਵੀ ਜਗ੍ਹਾ ਉਪਰ ਕਿਸੇ ਤਰਾਂ ਦੀ ਕੋਈ ਵੀ ਉਸਾਰੀ ਕਰਨ ਤੋਂ ਪਹਿਲਾਂ ਉਸ ਜਗ੍ਹਾ ਦਾ ਪੁੱਡਾ ਦੇ ਸਮਰੱਥ ਅਧਿਕਾਰੀ ਪਾਸੋਂ ਸੀ.ਐੱਲ.ਯੂ (ਚੇਂਜ ਆਫ਼ ਲੈਂਡਯੂਜ਼) ਅਤੇ ਬਿਲਡਿੰਗ ਦਾ ਨਕਸ਼ਾ ਮੰਜ਼ੂਰ ਕਰਵਾਉਣ ਉਪਰੰਤ ਹੀ ਉਸਾਰੀ ਕੀਤੀ ਜਾਵੇ।
Leave a Reply