ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ੍ਹ-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ 

ਢੁੱਡੀਕੇ /ਮੋਗਾ  ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )

  ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 97ਵਾਂ ਬਲੀਦਾਨ ਦਿਵਸ ਅੱਜ ਉਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸੈਰ ਸਪਾਟਾ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਹੁਣਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਮੰਤਰੀ ਸ੍ਰ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਿਰਕਤ ਕੀਤੀ ਜਦਕਿ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ,  ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਿੰਦਰ ਕੁਮਾਰ ਮਧੇਕੇ, ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ, ਐਸ.ਐਸ.ਪੀ. ਸ਼੍ਰੀ ਅਜੈ ਗਾਂਧੀ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਸ੍ਰ. ਰਣਜੀਤ ਸਿੰਘ ਧੰਨਾ, ਸਕੱਤਰ ਰਾਜਜੰਗ ਸਿੰਘ, ਮੌਜੂਦਾ ਤੇ ਸਾਬਕਾ ਸਰਪੰਚ ਤੋਂ ਇਲਾਵਾ ਵਿਦਿਆਰਥੀ ਅਤੇ ਹੋਰ ਲੋਕ ਹਾਜ਼ਰ ਸਨ।

ਕੈਬਨਿਟ ਮੰਤਰੀ ਸ੍ਰ. ਤਰੁਨਪ੍ਰੀਤ ਸਿੰਘ ਸੌਂਦ ਨੇ  ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ‘ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਇਤਿਹਾਸਕ ਧਰਤੀ ਮਹਾਨ ਸ਼ਹੀਦ ਲਾਲਾ ਲਾਜਪਤ ਰਾਏ ਜੀ ਦਾ ਜਨਮ ਅਸਥਾਨ ਹੈ ਇਸੇ ਧਰਤੀ ਤੋਂ ਸਾਡੇ ਗਦਰੀ ਬਾਬਿਆਂ ਨੇ ਜਨਮ ਲਿਆ। ਜਦੋਂ ਗੁਲਾਮੀ ਦੀਆਂ ਜੰਜੀਰਾਂ ਵਿੱਚ ਸਾਡਾ ਦੇਸ਼ ਜਕੜਿਆ ਹੋਇਆ ਸੀ ਉਸ ਸਮੇਂ ਸਾਡੇ ਗਦਰੀ ਬਾਬਿਆਂ ਨੇ, ਲਾਲਾ ਲਾਜਪਤ ਰਾਏ ਜੀ ਨੇ, ਸ਼ਹੀਦ ਏ ਆਜਮ ਸ੍ਰ. ਭਗਤ ਸਿੰਘ ਜੀ ਨੇ, ਸ੍ਰ. ਕਰਤਾਰ ਸਿੰਘ ਸਰਾਭਾ ਜੀ , ਸ਼੍ਰ. ਊਧਮ ਸਿੰਘ ਜੀ ਸਮੇਤ ਪੰਜਾਬ ਦੇ ਅਨੇਕਾਂ ਸਪੂਤਾਂ ਨੇ ਆਪਣੀ ਜਾਨ ਦਾਅ ਉਪਰ ਲਗਾ ਕੇ ਸਾਡੇ ਦੇਸ਼ ਨੂੰ ਆਜਾਦੀ ਦਿਵਾਈ। ਸਾਨੂੰ ਇਸ ਗੱਲ ਦਾ ਮਾਣ ਹੈ ਕਿ ਭਾਰਤ ਦੀ ਆਜਾਦੀ ਵਿੱਚ 90 ਫੀਸਦੀ ਯੋਗਦਾਨ ਪੰਜਾਬੀਆਂ ਦਾ ਹੈ।

               ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਢੁੱਡੀਕੇ ਦੀ ਪੰਚਾਇਤ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਢੁੱਡੀਕੇ ਦੇ ਵਿਕਾਸ ਲਈ ਜਿਹੜੇ ਜਿਹੜੇ ਵੀ ਫੰਡਾਂ ਦੀ ਜਰੂਰਤ ਹੋਈ ਉਹਨਾਂ ਨੂੰ ਪਹਿਲ ਦੇ ਆਧਾਰ ਉਪਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦਾ ਨਿੱਤ ਦਿਨ ਸਫਾਇਆ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਦੇ ਸੌਦਾਗਰਾਂ ਉੱਪਰ ਮਿਸਾਲੀ ਕਾਨੂੰਨੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਕਿਸਾਨਾਂ ਵੱਲੋਂ ਇਸ ਵੇਲੇ 21 ਫੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਹੈ।

               ਇਸ ਮੌਕੇ ਦੋਵੇਂ ਵਿਧਾਇਕਾਂ ਨੇ ਦੱਸਿਆ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਉਨਾਂ ਕਿਹਾ ਕਿ ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ।

               ਇਸ ਤੋਂ ਪਹਿਲਾਂ ਮੰਤਰੀ ਸ੍ਰ. ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸ.ਐਸ.ਪੀ. ਅਜੈ ਗਾਂਧੀ ਅਤੇ ਹੋਰ ਹਾਜ਼ਰੀਨ ਨੇ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਸਕੂਲਾਂ ਦੇ ਵਿਦਿਆਰਥੀਆਂ ਨੇ ਗੀਤ, ਗਰੁੱਪ ਸੌਂਗ ਆਦਿ ਵੰਨਗੀਆਂ ਪੇਸ਼ ਕੀਤੀਆਂ।

ਇਸ ਉਪਰੰਤ ਉਨਾਂ ਨੇ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ ‘ਤੇ ਵੀ ਫੁੱਲ ਮਾਲਾਵਾਂ ਭੇਂਟ ਕੀਤੀਆਂ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin