ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਲਈ ਆਮ ਆਦਮੀ ਪਾਰਟੀ ਸਰਕਾਰ ਜ਼ਿੰਮੇਵਾਰ : ਅਸ਼ਵਨੀ/ਰਾਠੌਰ

ਸ਼ਿਵ ਸੈਨਾ ਊਧਵ ਬਾਲ ਠਾਕਰੇ ਨੇ ਪੰਜਾਬ ਵਿੱਚ ਗੁੰਡਾਗਰਦੀ ਅਤੇ ਕਤਲ ਦੀਆਂ ਲਗਾਤਾਰ ਘਟਨਾਵਾਂ ਲਈ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅੱਜ ਇੱਥੇ ਗੱਲਬਾਤ ਦੌਰਾਨ ਸ਼ਿਵ ਸੈਨਾ ਪੰਜਾਬ ਦੇ ਸੂਬਾ ਸਪੋਕਸ ਪਰਸਨ ਅਸ਼ਵਨੀ ਸ਼ਰਮਾ ਅਤੇ ਸੂਬਾ ਸਕੱਤਰ ਨਰਿੰਦਰ ਰਾਠੌਰ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਆਰ.ਐਸ.ਐਸ. ਦੇ ਨਵੀਨ ਅਰੋੜਾ ਦੀ ਦਿਨ ਦਿਹਾੜੇ ਹੱਤਿਆ, ਉਸ ਤੋਂ ਬਾਅਦ ਬੰਗਾ ਅਤੇ ਅੰਮ੍ਰਿਤਸਰ ਵਿੱਚ ਅੰਨ੍ਹੇਵਾਹ ਗੋਲੀਬਾਰੀ ਵਿੱਚ ਦੋ ਲੋਕਾਂ ਦੇ ਕਤਲ, ਕਪੂਰਥਲਾ ਵਿੱਚ ਇੱਕ ਔਰਤ ਨੂੰ ਗੋਲੀ ਮਾਰਨ ਅਤੇ ਮੰਗਲਵਾਰ ਸ਼ਾਮ ਨੂੰ ਫਗਵਾੜਾ ਵਿੱਚ ਇੱਕ ਹਿੰਦੂ ਸੰਗਠਨ ਦੇ ਸੀਨੀਅਰ ਆਗੂ ਅਤੇ ਉਸਦੇ ਪੁੱਤਰ ’ਤੇ ਹਮਲਾ, ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਦੇ ਸਪੱਸ਼ਟ ਸਬੂਤ ਹਨ। ਹਿੰਦੂ ਨੇਤਾਵਾਂ ਨੂੰ ਲਗਾਤਾਰ ਧਮਕੀ ਭਰੇ ਫੋਨ ਆ ਰਹੇ ਹਨ, ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ।
ਸ਼ਿਵ ਸੈਨਾ ਆਗੂਆਂ ਨੇ ਕਿਹਾ ਕਿ ਇਹ ਸਾਰੀਆਂ ਘਟਨਾਵਾਂ ਸੱਤਾਧਾਰੀ ਪਾਰਟੀ ਦੇ ਨੇਤਾਵਾਂ ਦੀ ਸਰਪ੍ਰਸਤੀ ਹੇਠ ਸੂਬੇ ਵਿੱਚ ਅਸ਼ਾਂਤੀ ਪੈਦਾ ਕਰਨ ਅਤੇ ਸਮਾਜ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀ ਕੋਸ਼ਿਸ਼ ਹੈ। ਖਾਸ ਕਰਕੇ ਹਿੰਦੂ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਸਰਹੱਦੀ ਸੂਬੇ ਦੀ ਭਿਆਨਕ ਸਥਿਤੀ ਨੂੰ ਦਰਸਾਉਣ ਲਈ ਕਾਫ਼ੀ ਹੈ। ਸ਼ਿਵ ਸੈਨਾ ਦੇ ਸੂਬਾ ਪ੍ਰੈਸ ਸਕੱਤਰ ਕਮਲ ਸਰੋਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਪੰਜਾਬ ਦਾ ਗ੍ਰਹਿ ਵਿਭਾਗ ਹੈ। ਇਸ ਲਈ ਉਹ ਖੁਦ ਵਿਗੜਦੀ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਹਨ। ਲੇਕਿਨ ਉਨ੍ਹਾਂ ਨੇ ਕਦੇ ਵੀ ਇਸ ਬਾਰੇ ਕੋਈ ਬਿਆਨ ਦੇਣਾ ਜਰੂਰੀ ਨਹੀਂ ਸਮਝਿਆ। ਬਲਕਿ ਅਸਫਲਤਾਵਾਂ ਨੂੰ ਛੁਪਾਉਣ ਲਈ ਝੂਠੇ ਪ੍ਰਚਾਰ ਰਾਹੀਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨ ਤਿਆਰ ਕਰਨ ਵਿੱਚ ਰੁੱਝੇ ਹੋਏ ਹਨ। ਇਸ ਲਈ ਉਹ ਮੰਗ ਕਰਦੇ ਹਨ ਕਿ ਕੇਂਦਰ ਸਰਕਾਰ, ਪੰਜਾਬ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਰਕਾਰ ਨੂੰ ਤੁਰੰਤ ਬਰਖਾਸਤ ਕਰੇ ਅਤੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ। ਤਾਂ ਕਿ ਸੂਬੇ ਦੇ ਲੋਕ ਸੁੱਖ ਦਾ ਸਾਹ ਲੈ ਸਕਣਗੇ ਅਤੇ ਪਿਛਲੇ ਚਾਰ ਸਾਲਾਂ ਤੋਂ ਭੋਗੇ ਜਾ ਰਹੇ ਸੰਤਾਪ ਤੋਂ ਪੰਜਾਬ ਨੂੰ ਮੁਕਤੀ ਮਿਲੀ। ਸ਼ਿਵ ਸੈਨਾ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਅਤੇ ਦੋਵਾਂ ਭਾਈਚਾਰਿਆਂ ਵਿਚਕਾਰ ਪਾੜ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਹਿੰਦੂ ਭਾਈਚਾਰੇ ਨੂੰ ਆਮ ਆਦਮੀ ਪਾਰਟੀ ਦਾ ਬਾਈਕਾਟ ਕਰਨ ਦਾ ਵੀ ਸੱਦਾ ਦਿੱਤਾ।

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin