ਸ੍ਰੀ ਮੁਕਤਸਰ ਸਾਹਿਬ – (ਜਸਵਿੰਦਰ ਪਾਲ ਸ਼ਰਮਾ)
21-11-2025 – ਸਿੱਖਿਆ ਵਿਭਾਗ ਅਤੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੌਂਗਾ ਜੀ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਜਿੰਦਰ ਕੁਮਾਰ ਸੋਨੀ ਜੀ, ਡਾਇਟ ਪ੍ਰਿੰਸੀਪਲ ਸ੍ਰੀ ਸੰਜੀਵ ਕੁਮਾਰ ਜੀ, ਅਕਾਦਮਿਕ ਸਹਾਇਤਾ ਗਰੁੱਪ ਦੇ ਡੀਆਰਸੀ ਸ. ਗੁਰਮੇਲ ਸਿੰਘ ਸਾਗੂ ਜੀ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਲਾਕਾ ਦੇ ਸਕੂਲਾਂ ਦੇ ਅਧਿਆਪਕਾਂ ਦਾ ਇੱਕ ਰੋਜ਼ਾ ਸੈਮੀਨਾਰ ਲਗਾਏ ਗਏ ਹਨ।
ਇਸੇ ਹੀ ਤਰਜ ਤੇ ਬਲਾਕ ਲੰਬੀ ਦੇ ਵੱਖ – ਵੱਖ ਵਿਸ਼ਿਆਂ ਦੇ ਅਧਿਆਪਕਾਂ ਦੇ ਸੈਮੀਨਾਰ ਲਗਾਏ ਗਏ।
ਅਕਾਦਮਿਕ ਸਹਾਇਤਾ ਗਰੁੱਪ ਦੇ ਡੀ ਆਰ ਸੀ ਸ. ਗੁਰਮੇਲ ਸਿੰਘ ‘ਸਾਗੂ’ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਲੰਬੀ ਦੇ ਅਕਾਦਮਿਕ ਸਪੋਰਟ ਗਰੁੱਪ ਦੇ ਬੀਆਰਸੀ ਸ੍ਰੀ ਰਜਿੰਦਰ ਮੋਹਨ ਅਤੇ ਸ੍ਰੀ ਅਜੇ ਗਰੋਵਰ ਦੁਆਰਾ ਮਾਹਿਰ ਅਧਿਆਪਕਾਂ ਦੀ ਸਹਾਇਤਾ ਨਾਲ ਵੱਖ ਵੱਖ ਵਿਸ਼ਿਆਂ ਦੇ ਅਧਿਆਪਕਾਂ ਦਾ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਅਧਿਆਪਕਾਂ ਨੂੰ ਨਵੀਆਂ ਸਿੱਖਣ ਤਕਨੀਕਾਂ, ਚਾਰਟ ਮੇਕਿੰਗ, ਹੋਲੀਐਸਟਿਕ ਰਿਪੋਰਟ ਕਾਰਡ, ਵੈਦਿਕ ਮੈਥ, ਅਗਾਮੀ ਬੋਰਡ ਪ੍ਰੀਖਿਆ ਦੇ ਪੇਪਰ ਪੈਟਰਨ ਅਤੇ ਵੱਖ ਵੱਖ ਵਿਸ਼ਿਆਂ ਦੀਆਂ ਨਵੀਂਆਂ ਤਕਨੀਕਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ।
ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸੈਮੀਨਾਰ ਦੇ ਆਖ਼ਰੀ ਦਿਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੋਂਗਾ ਜੀ ਵੱਲੋਂ ਦੌਰਾ ਕੀਤਾ ਗਿਆ। ਉਹਨਾਂ ਦੁਆਰਾ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਵਿਭਾਗ ਦੁਆਰਾ ਸਮੇਂ-ਸਮੇਂ ਤੇ ਅਜਿਹੇ ਸੈਮੀਨਾਰ ਲਗਾ ਕੇ ਅਧਿਆਪਕਾਂ ਨੂੰ ਸਿਖਾਉਣ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
Leave a Reply