ਫਰੀਦਕੋਟ ( ਜਸਟਿਸ ਨਿਊਜ਼ )
ਸਿਹਤ ਵਿਭਾਗ ਫਰੀਦਕੋਟ ਵੱਲੋਂ 21 ਨਵੰਬਰ ਤੋਂ 4 ਦਸੰਬਰ
2025 ਤੱਕ ‘ਨਸਬੰਦੀ ਪੰਦਰਵਾੜਾ’ ਮਨਾਇਆ ਜਾ ਰਿਹਾ ਹੈ। ਜਿਸਦਾ ਥੀਮ ਹੈ “ਸਿਹਤਮੰਦ ਤੇ ਖੁਸ਼ਹਾਲ ਪਰਿਵਾਰ, ਮਰਦ ਦੀ ਭਾਗੀਦਾਰੀ ਨਾਲ ਹੀ ਹੋਵੇਗਾ ਇਹ ਸੁਪਨਾ ਸਾਕਾਰ”।
2025 ਤੱਕ ‘ਨਸਬੰਦੀ ਪੰਦਰਵਾੜਾ’ ਮਨਾਇਆ ਜਾ ਰਿਹਾ ਹੈ। ਜਿਸਦਾ ਥੀਮ ਹੈ “ਸਿਹਤਮੰਦ ਤੇ ਖੁਸ਼ਹਾਲ ਪਰਿਵਾਰ, ਮਰਦ ਦੀ ਭਾਗੀਦਾਰੀ ਨਾਲ ਹੀ ਹੋਵੇਗਾ ਇਹ ਸੁਪਨਾ ਸਾਕਾਰ”।
ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਰੀਦਕੋਟ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਐਨਐਸਵੀ ਨਸਬੰਦੀ ਇੱਕ ਆਸਾਨ ਪ੍ਰਕਿਰਿਆ ਹੈ ਅਤੇ ਇਸ ਬਾਰੇ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਦੀ ਲੋੜ ਹੈ। ਇੱਕ ਖੁਸ਼ਹਾਲ ਪਰਿਵਾਰ ਲਈ ਮਰਦਾਂ ਨੂੰ ਅੱਗੇ ਆ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਸਿਹਤ ਵਿਭਾਗ ਫਰੀਦਕੋਟ ਇਸ ਪੰਦਰਵਾੜੇ ਦੌਰਾਨ ਮੁਫ਼ਤ ਅਤੇ ਉੱਚ ਗੁਣਵੱਤਾ ਵਾਲੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਡਾ. ਵਿਵੇਕ ਰਿਜੋਰਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਫਰੀਦਕੋਟ ਨੇ ਦੱਸਿਆ ਕਿ ਇਸ ਪੰਦਰਵਾੜੇ ਨੂੰ ਦੋ ਪੜਾਵਾਂ ਵਿੱਚ ਵੰਡਿਆ ਗਿਆ ਹੈ: 21 ਤੋਂ 27 ਨਵੰਬਰ ਤੱਕ ਜਾਗਰੂਕਤਾ ਪੜਾਅ ਅਤੇ 28 ਨਵੰਬਰ ਤੋਂ 4 ਦਸੰਬਰ ਤੱਕ ਸੇਵਾ ਪ੍ਰਦਾਨਗੀ ਪੜਾਅ ਹੋਵੇਗਾ ਜਿਸ ਦੌਰਾਨ ਸਰਕਾਰੀ ਹਸਪਤਾਲ ਫਰੀਦਕੋਟ ਵਿੱਚ ਯੋਗ ਜੋੜਿਆਂ ਨੂੰ ਮਰਦ ਨਸਬੰਦੀ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਪਰਿਵਾਰ ਦੀ ਭਲਾਈ ਲਈ ਪਰਿਵਾਰ ਨਿਯੋਜਨ ਵਿੱਚ ਮਰਦਾਂ ਦੀ ਬਰਾਬਰ ਅਤੇ ਅਰਥਪੂਰਨ ਭਾਗੀਦਾਰੀ ਬਹੁਤ ਜ਼ਰੂਰੀ ਹੈ। ਐਨਐਸਵੀ ਪਰਿਵਾਰ ਨਿਯੋਜਨ ਦਾ ਬਿਨਾਂ ਚੀਰੇ ਟਾਂਕੇ ਦੇ ਇੱਕ ਸੁਰੱਖਿਅਤ, ਸਰਲ ਅਤੇ ਪ੍ਰਭਾਵਸ਼ਾਲੀ ਸਥਾਈ ਤਰੀਕਾ ਹੈ। ਕੁਝ ਘੰਟਿਆਂ ਬਾਅਦ ਹੀ ਛੁੱਟੀ ਦੇ ਦਿੱਤੀ ਜਾਂਦੀ ਹੈ। ਇਸ ਨਾਲ ਕਿਸੇ ਤਰਾਂ ਦੀ ਕਮਜ਼ੋਰੀ ਜਾਂ ਹੋਰ ਮਾੜਾ ਪ੍ਰਭਾਵ ਨਹੀਂ ਪੈਂਦਾ। ਨਸਬੰਦੀ ਕਰਵਾਉਣ ਵਾਲੇ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਨਿਰਧਾਰਤ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਕੁਮਾਰ, ਲਖਵਿੰਦਰ ਕੈਂਥ ਅਤੇ ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਨੇ ਕਿਹਾ ਕਿ ਪਰਿਵਾਰ ਨਿਯੋਜਨ ਸਿਰਫ਼ ਔਰਤਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਮਰਦਾਂ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ। ਨਸਬੰਦੀ ਅਪਣਾ ਕੇ, ਤੁਸੀਂ ਆਪਣੇ ਪਰਿਵਾਰ ਨੂੰ ਇੱਕ ਸਿਹਤਮੰਦ ਅਤੇ ਸੰਤੁਲਿਤ ਭਵਿੱਖ ਦੇਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹੋ।
Leave a Reply