August 17, 2026

Justice News

ਅਵਾਮ ਦੀ ਆਵਾਜ਼

ਡੀ.ਬੀ.ਈ.ਈ. ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ 26 ਨਵੰਬਰ ਨੂੰ

ਲੁਧਿਆਣਾ    (ਜਸਟਿਸ ਨਿਊਜ਼)
– ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.), ਲੁਧਿਆਣਾ ਵਿਖੇ 26 ਨਵੰਬਰ ਨੂੰ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਯੁਵਰਾਜ ਓਵਰਸੀਜ ਪ੍ਰਾ: ਲਿਮ: ਅਤੇ ਸੋਨਾਲਿਕਾ ਇੰਟਰਨੈਸ਼ਨਲ ਕੰਪਨੀਆਂ ਭਾਗ ਲੈ ਰਹੀਆਂ ਹਨ।
ਡੀ.ਬੀ.ਈ.ਈ. ਦੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਜੀਵਨਦੀਪ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ 26 ਨਵੰਬਰ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ।
ਪਲੇਸਮੈਂਟ ਕੈਂਪ ਵਿੱਚ ਆਈ.ਟੀ.ਆਈ. ਅਤੇ ਡਿਪਲੋਮਾ ਪਾਸ ਵਿਦਿਆਰਥੀ ਭਾਗ ਲੈ ਸਕਦੇ ਹਨ। ਵਿਦਿਆਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਸਰਟੀਫਿਕੇਟਾਂ ਸਮੇਤ ਰੇਜਿਉਮ ਦੀਆਂ 2 ਨਕਲਾਂ ਲੈ ਕੇ ਆਉਣੀਆਂ ਲਾਜਮੀ ਹਨ।
ਡੀ.ਬੀ.ਈ.ਈ. ਦੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਜੀਵਨਦੀਪ ਸਿੰਘ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ 76499-00700 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.