October 6, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ*

ਮੋਗਾ (ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )
ਰਾਜ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ-2025 ਦੇ ਮੈਂਬਰ ਚੁਣਨ ਲਈ ਮਿਤੀ 14 ਦਸੰਬਰ 2025 ਦਿਨ ਐਤਵਾਰ ਨੂੰ ਚੋਣਾਂ ਕਰਵਾਈਆਂ ਜਾ ਰਹੀਆ ਹਨ।
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਹੋਣ ਵਾਲੀ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮੋਗਾ ਦੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ ਮਿਤੀ 29 ਨਵੰਬਰ 2025 ਤੋਂ ਲੈ ਕੇ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ, ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।

—

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.