August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਮੋਗਾ

( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )

ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ 103 ਇੰਨਫੈਟਰੀ ਬਟਾਲੀਅਨ (ਟੀ.ਏ.) ਸਿੱਖਲਾਈ ਵੱਲੋਂ 17  ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਵੱਖ-ਵੱਖ ਟਰੇਡਾਂ ਲਈ ਕੁੱਲ 730 ਅਸਾਮੀਆਂ ਦੀ ਭਰਤੀ ਦੇ ਫਿਜੀਕਲ ਟਰਾਇਲ ਲਏ ਗਏ ਹਨ, ਇਨ੍ਹਾਂ ਫਿਜ਼ੀਕਲ ਟਰਾਇਲਾਂ ਵਿੱਚੋ ਜਿਹੜੇ ਯੁਵਕ ਫਿਜੀਕਲ ਫਿੱਟ ਹੋ ਗਏ ਹਨ । ਉਨ੍ਹਾਂ ਯੁਵਕਾਂ ਦੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਸੁਰੂ ਹੋ ਗਈ ਹੈ । ਮੋਗਾ, ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਅਤੇ ਫਰੀਦਕੋਟ ਜਿਲ੍ਹਿਆਂ ਦੇ ਲਿਖਤੀ ਪੇਪਰ ਦੀ ਤਿਆਰੀ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ।ਜ਼ੋ ਯੁਵਕ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ । ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 09 ਵਜੇ ਤੋਂ 11:30 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ।

ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਫਿਜੀਕਲ ਫਿੱਟ ਦੇ ਦਸਤਾਵੇਜ਼, ਦਸਵੀਂ ਦਾ ਅਸਲ ਸਰਟੀਫਿਕੇਟ ਦਸਵੀਂ ਜਾਂ 12ਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਰੈਜੀਡੈਂਸ, ਜਾਤੀ  ਸਰਟੀਫਿਕੇਟ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਅਤੇ ਫਿਜੀਕਲ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਦੇ 73476-66557 ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.